Become a News Creator

Your local stories, Your voice

Follow us on
Download App fromplay-storeapp-store
Advertisement
Back
Amritsar143001

ਅੰਮ੍ਰਿਤਸਰ 'ਚ ਪਹਿਲੀ ਐਫਆਈਆਰ, ਭੀਖ ਮੰਗਣ 'ਤੇ ਸਰਕਾਰ ਦੀ ਸਖਤੀ!

BSBHARAT SHARMA
Jul 13, 2025 18:02:14
Amritsar, Punjab
ਅੰਮ੍ਰਿਤਸਰ 'ਚ ਭੀਖ ਮੰਗਣ 'ਤੇ ਪਹਿਲੀ ਐਫਆਈਆਰ, ਔਰਤ ਖ਼ਿਲਾਫ ਮਾਮਲਾ ਦਰਜ ਭੀਖ ਮੰਗਣ ਨੂੰ ਲੈ ਕੇ ਪੰਜਾਬ ਸਰਕਾਰ ਦੀ ਸਖਤੀ, ਅੰਮ੍ਰਿਤਸਰ 'ਚ ਹੋਈ ਕਾਰਵਾਈ ਦੀ ਸ਼ੁਰੂਆਤ ਬੱਚਿਆਂ ਨਾਲ ਭੀਖ ਮੰਗਣ ਵਾਲੀ ਔਰਤ ਖ਼ਿਲਾਫ ਰਣਜੀਤ ਐਵਨਿਊ ਪੁਲਿਸ ਨੇ ਕੀਤੀ ਸਖਤ ਕਾਰਵਾਈ ਐਂਕਰ : ਪੰਜਾਬ ਸਰਕਾਰ ਵੱਲੋਂ ਸੜਕਾਂ ਤੇ ਚੌਰਾਹਿਆਂ 'ਤੇ ਭੀਖ ਮੰਗਣ ਦੀ ਪ੍ਰਥਾ ਖ਼ਿਲਾਫ ਸ਼ੁਰੂ ਕੀਤੇ ਗਏ ਅਭਿਆਨ ਤਹਿਤ ਅੰਮ੍ਰਿਤਸਰ 'ਚ ਪਹਿਲੀ ਵੱਡੀ ਕਾਰਵਾਈ ਹੋਈ ਹੈ। ਡੀਸੀ ਦਫ਼ਤਰ ਤੋਂ ਮਿਲੇ ਹੁਕਮਾਂ ਦੇ ਆਧਾਰ 'ਤੇ ਰਣਜੀਤ ਐਵਨਿਊ ਪੁਲਿਸ ਨੇ ਇੱਕ ਔਰਤ ਨਿਰਮਲਾ ਦੇ ਖ਼ਿਲਾਫ ਐਫਆਈਆਰ ਦਰਜ ਕੀਤੀ ਹੈ, ਜੋ ਬੱਚਿਆਂ ਨੂੰ ਅੱਗੇ ਕਰਕੇ ਗੱਡੀਆਂ ਕੋਲੋਂ ਭੀਖ ਮੰਗ ਰਹੀ ਸੀ। ਥਾਣਾ ਮੁਖੀ ਰੋਬਿਨ ਹੰਸ ਨੇ ਪੁਸ਼ਟੀ ਕੀਤੀ ਕਿ ਇਹ ਕਾਰਵਾਈ ਡੀਸੀ ਦਫ਼ਤਰ ਦੀ ਸ਼ਿਕਾਇਤ 'ਤੇ ਹੋਈ। ਸਰਕਾਰ ਹੁਣ ਇਹ ਵੀ ਜਾਂਚੇਗੀ ਕਿ ਇਹ ਲੋਕ ਕਿੱਥੋਂ ਦੇ ਰਹਿਣ ਵਾਲੇ ਹਨ ਅਤੇ ਬੱਚੇ ਕਿਨ੍ਹਾਂ ਦੇ ਹਨ। ਵ/ਓ : ਅੰਮ੍ਰਿਤਸਰ ਵਿੱਚ ਸੜਕਾਂ ਅਤੇ ਚੌਰਾਹਿਆਂ 'ਤੇ ਭੀਖ ਮੰਗਣ ਵਾਲਿਆਂ ਦੀ ਗਿਣਤੀ ਵਿਚ ਆ ਰਹੇ ਲਗਾਤਾਰ ਵਾਧੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਸਖਤ ਰਵਾਇਆ ਅਪਣਾਇਆ ਹੈ। ਇਸ ਸੰਬੰਧੀ ਡੀਸੀ ਦਫਤਰ ਵੱਲੋਂ ਜਾਰੀ ਹੁਕਮਾਂ ਅਧੀਨ ਰਣਜੀਤ ਐਵਨਿਊ ਪੁਲਿਸ ਨੇ ਨਿਰਮਲਾ ਨਾਮ ਦੀ ਔਰਤ ਦੇ ਖ਼ਿਲਾਫ ਭੀਖ ਮੰਗਣ ਦਾ ਪਹਿਲਾ ਕੇਸ ਦਰਜ ਕੀਤਾ ਹੈ। ਪੁਲਿਸ ਅਨੁਸਾਰ ਨਿਰਮਲਾ ਨਾਮ ਦੀ ਇੱਕ ਔਰਤ ਸੜਕ ਤੇ ਗੱਡੀਆਂ ਕੋਲ ਜਾ ਕੇ ਬੱਚਿਆਂ ਨੂੰ ਅੱਗੇ ਕਰਕੇ ਭੀਖ ਮੰਗ ਰਹੀ ਸੀ। ਥਾਣਾ ਮੁਖੀ ਰੋਬਿਨ ਹੰਸ ਨੇ ਦੱਸਿਆ ਕਿ ਇਹ ਐਕਸ਼ਨ ਡੀਸੀ ਦਫ਼ਤਰ ਤੋਂ ਮਿਲੀ ਲਿਖਤੀ ਸ਼ਿਕਾਇਤ 'ਤੇ ਲਿਆ ਗਿਆ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਵਿੱਚ ਇਹ ਵੀ ਜਾਂਚ ਕੀਤੀ ਜਾਵੇਗੀ ਕਿ ਇਹ ਭੀਖ ਮੰਗਣ ਵਾਲੇ ਲੋਕ ਕਿਸ ਇਲਾਕੇ ਤੋਂ ਹਨ, ਅਤੇ ਕੀ ਬੱਚੇ ਉਨ੍ਹਾਂ ਦੇ ਹੀ ਹਨ ਜਾਂ ਨਹੀਂ। ਬਾਈਟ : ਰੋਬਿਨ ਹੰਸ (ਐਸਐਚਓ ਥਾਣਾ ਰਣਜੀਤ ਐਵਨਿਊ) ਜ਼ਿਕਰ ਯੋਗ ਹੈ ਕਿ ਇਹ ਅੰਮ੍ਰਿਤਸਰ ਦੀ ਪਹਿਲੀ ਕਾਰਵਾਈ ਹੈ ਪਰ ਸੰਦੇਸ਼ ਸਾਫ਼ ਹੈ—ਭੀਖ ਮੰਗਣ ਦੀ ਵਿਵਸਥਾ ਪਿੱਛੇ ਲੁਕੇ ਮਾਫੀਆ ਤੇ ਨਕਲੀ ਢਾਂਚਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਦਾ ਇਹ ਕਦਮ ਸਿਰਫ ਕਾਨੂੰਨੀ ਨਹੀਂ, ਸਮਾਜਕ ਸੁਧਾਰ ਵੱਲ ਵੀ ਇੱਕ ਅਹਿਮ ਕਦਮ ਸਾਬਤ ਹੋ ਰਿਹਾ
14
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement
Back to top