Become a News Creator

Your local stories, Your voice

Follow us on
Download App fromplay-storeapp-store
Advertisement
Back
Mansa151505

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਦੇ ਯਤਨ: ਗਿਆਨੀ ਕੁਲਦੀਪ ਸਿੰਘ ਗੜਗੱਜ

Kuldeep Dhaliwal
Jun 30, 2025 11:01:30
Mansa, Punjab
ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਲਈ ਸਰਕਾਰ ਕਰੇ ਯਤਨ: ਕੁਲਦੀਪ ਸਿੰਘ ਗੜਗੱਜ ਐਂਕਰ : ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਪੰਜਾਬ ਦੇ ਵਿੱਚ ਜਦੋਂ ਨਸ਼ੇ ਦੀ ਗੱਲ ਹੁੰਦੀ ਆਉਂਦੀ ਹੈ ਤਾਂ ਸਾਨੂੰ ਸਾਰਿਆਂ ਨੂੰ ਇੱਕ ਜੁੱਟ ਹੋਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਦਾ ਵੀ ਫਰਜ਼ ਬਣਦਾ ਹੈ ਕਿ ਵੱਡੇ ਮਗਰ ਮੱਛਾਂ ਨੂੰ ਫੜ ਕੇ ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਕੀਤਾ ਜਾਵੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਸਾ ਦੇ ਪਿੰਡ ਫਫੜੇ ਭਾਈਕੇ ਵਿਖੇ ਰੱਖੇ ਗਏ ਸਮਾਗਮਾਂ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਕਾਲ ਤਖਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤਾ ਗਿਆ।  ਵੀਓ_ ਜੂਨ ਦੀਆਂ ਛੁੱਟੀਆਂ ਦੇ ਦੌਰਾਨ ਸਕੂਲੀ ਵਿਦਿਆਰਥੀਆਂ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਵੱਲੋਂ ਸਲਾਨਾ ਗੁਰਮਤਿ ਸਮਰ ਕੈਂਪ ਲਗਾਏ ਜਾਂਦੇ ਨੇ ਇਹਨਾਂ ਗੁਰਮਤਿ ਸਮਰ ਕੈਂਪਾਂ ਦੇ ਸਮਾਪਤੀ ਦੇ ਦੌਰਾਨ ਅੱਜ ਜ਼ਿਲ੍ਹੇ ਦੇ ਪਿੰਡ ਫਫੜੇ ਭਾਈਕੇ ਵਿਖੇ ਸਮਾਗਮ ਰੱਖੇ ਗਏ ਜਿਨਾਂ ਦੇ ਵਿੱਚ 3535 54 ਪਿੰਡਾਂ ਦੇ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ ਕੈਂਪਾਂ ਤੋਂ ਬਾਅਦ ਲਏ ਗਏ ਪੇਪਰ ਦੇ ਦੌਰਾਨ ਨੌ ਵਿਦਿਆਰਥਣਾਂ ਨੇ ਪਹਿਲੀਆਂ ਪੁਜੀਸ਼ਨਾਂ ਹਾਸਿਲ ਕੀਤੀਆਂ ਜਿਨਾਂ ਨੂੰ ਸਾਈਕਲ ਮੈਡਲ ਅਤੇ ਸਰਟੀਫਿਕੇਟ ਦੇ ਕੇ ਸ੍ਰੀ ਅਕਾਲ ਤਖਤ ਅੰਮ੍ਰਿਤਸਰ ਦੇ ਗਿਆਨੀ ਕੁਲਦੀਪ ਸਿੰਘ ਗੜਗਜ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਵੱਲੋਂ ਸਨਮਾਨਿਤ ਕੀਤਾ ਗਿਆ।  ਅਕਾਲ ਤਖਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਵੱਲੋਂ ਹਰ ਸਾਲ ਜੂਨ ਦੀਆਂ ਛੁੱਟੀਆਂ ਵੱਲ ਦੇ ਵਿੱਚ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਂਦਾ ਹੈ। ਅਤੇ ਅੱਜ ਇਸ ਉਪਰਾਲੇ ਦੇ ਤਹਿਤ ਹੀ ਉਹ ਇਸ ਸਮਾਗਮ ਦੇ ਵਿੱਚ ਸ਼ਾਮਿਲ ਹੋਏ ਹਨ ਉਹਨਾਂ ਹੋਰ ਵੀ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਪ੍ਰਚਾਰਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਵੱਧ ਤੋਂ ਵੱਧ ਸਿੱਖੀ ਦਾ ਪ੍ਰਚਾਰ ਕੀਤਾ ਜਾਵੇ ਤਾਂ ਕਿ ਸਾਡੇ ਸਿੱਖ ਧਰਮ ਨੂੰ ਹੋਰ ਵੀ ਪ੍ਰਫੁੱਲਿਤ ਕੀਤਾ ਜਾ ਸਕੇ  ਇਸ ਦੌਰਾਨ ਉਹਨਾਂ ਇਸਲਾਮ ਧਰਮ ਅਪਣਾ ਰਹੇ ਲੋਕਾਂ ਤੇ ਬੋਲਦੇ ਹੋਏ ਕਿਹਾ ਕਿ ਜੇਕਰ ਅਸੀਂ ਗੁਰੂ ਦੀ ਬਾਣੀ ਦੇ ਨਾਲ ਜੋੜਾਂਗੇ ਅਤੇ ਨਾਟਕਾਂ ਰਾਹੀਂ ਕੂੜ ਪ੍ਰਚਾਰ ਕਰਨ ਵਾਲਿਆਂ ਤੋਂ ਦੂਰ ਰਹਾਂਗੇ ਤਾਂ ਅਸੀਂ ਇਸ ਰਸਤੇ ਨਹੀਂ ਜਾਵਾਂਗੇ ਅਤੇ ਸਾਡੇ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ਵੱਲੋਂ ਪ੍ਰਚਾਰ ਵੀ ਕੀਤਾ ਜਾਂਦਾ ਹੈ ਅਤੇ ਇਸ ਨੂੰ ਹੋਰ ਵੀ ਪ੍ਰਫੁੱਲਤ ਕਰਨ ਦੀ ਜਰੂਰਤ ਹੈ ਇਸ ਦੌਰਾਨ ਉਹਨਾਂ ਪੰਜਾਬ ਦੇ ਵਿੱਚ ਵੱਧ ਰਹੇ ਨਸ਼ੇ ਨੂੰ ਲੈ ਕੇ ਬੋਲਦੇ ਹੋਏ ਕਿਹਾ ਕਿ ਜਦੋਂ ਅਸੀਂ ਪੰਜਾਬ ਸਰਕਾਰ ਨੂੰ ਹਰ ਚੀਜ਼ ਤੇ ਟੈਕਸ ਦਿੰਦੇ ਹਾਂ ਤਾਂ ਸਰਕਾਰ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਨਸ਼ੇ ਨੂੰ ਕੰਟਰੋਲ ਕੀਤਾ ਜਾਵੇ ਉਹਨਾਂ ਕਿਹਾ ਕਿ ਬੇਸ਼ੱਕ ਨਸ਼ਾ ਪੂਰੇ ਵਰਲਡ ਵਰਲਡ ਦੇ ਵਿੱਚ ਚੱਲ ਰਿਹਾ ਹੈ ਪਰ ਪੰਜਾਬ ਦੀ ਧਰਤੀ ਜੋ ਗੁਰੂਆਂ ਪੀਰਾਂ ਦੀ ਧਰਤੀ ਹੈ ਇਸ ਨੂੰ ਨਸ਼ੇ ਤੋਂ ਮੁਕਤ ਕਰਨਾ ਸਰਕਾਰ ਦਾ ਪਹਿਲਾ ਫਰਜ਼ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਨਸ਼ੇ ਦੇ ਖਾਤਮੇ ਨੂੰ ਲੈ ਕੇ ਪ੍ਰਿਆਸ ਕੀਤੇ ਜਾਂਦੇ ਹਨ ਉਹਨਾਂ ਕਿਹਾ ਕਿ ਸਰਕਾਰ ਵੱਡੇ ਮਗਰਮੱਛਾਂ ਨੂੰ ਫੜੇ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰੇ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਕਿਹਾ ਕਿ ਉਹਨਾਂ ਵੱਲੋਂ ਹਰ ਸਾਲ ਜੂਨ ਦੀਆਂ ਛੁੱਟੀਆਂ ਦੇ ਦੌਰਾਨ ਸਮਰ ਗੁਰਮਤਿ ਕੈਂਪ ਲਗਾਏ ਜਾਂਦੇ ਹਨ ਅਤੇ ਇਸ ਵਾਰ ਵੀ ਉਹਨਾਂ ਵੱਲੋਂ ਹਲਕਾ ਜੋਗਾ ਦੇ ਵਿੱਚ ਗੁਰਮਤਿ ਸਮਰ ਕੈਂਪ ਲਗਾ ਕੇ ਬੱਚਿਆਂ ਨੂੰ ਬਾਣੀ ਦੇ ਨਾਲ ਜੋੜਨ ਦਾ ਉਪਰਾਲਾ ਕੀਤਾ ਹੈ।  ਬਾਈਟ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਅਕਾਲ ਤਖਤ ਸ੍ਰੀ ਅੰਮ੍ਰਿਤਸਰ ਸਾਹਿਬ ਬਾਈਟ ਗੁਰਪ੍ਰੀਤ ਸਿੰਘ ਝੱਬਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement