Become a News Creator

Your local stories, Your voice

Follow us on
Download App fromplay-storeapp-store
Advertisement
Back
Amritsar143001

ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ: ਸਮਾਗਮਾਂ ਦੀ ਸ਼ੁਰੂਆਤ ਦਾ ਐਲਾਨ!

Parambir Singh Aulakh
Jun 27, 2025 10:32:14
Amritsar, Punjab
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਮੁੱਖ ਰੱਖਦਿਆਂ ਹੋਇਆਂ ਸਮਾਗਮਾਂ ਦੀ ਸ਼ੁਰੂਆਤ ਕਰਨ ਬਾਰੇ ਐਸਜੀਪੀਸੀ ਦੇ ਸਕੱਤਰ ਕੁਲਵੰਤ ਸਿੰਘ ਮੰਨਣ ਨਾਲ ਖਾਸ ਗੱਲਬਾਤ ਕੀਤੀ ਗਈ 21 ਨਵੰਬਰ ਤੋਂ 29 ਨਵੰਬਰ ਤੱਕ ਇਹ ਸ਼ਹੀਦੀ ਸਮਾਗਮ ਅਨੰਦਪੁਰ ਦੀ ਧਰਤੀ ਸ੍ਰੀ ਕੇਸਗੜ ਸਾਹਿਬ ਵਿਖੇ ਮਨਾਏ ਜਾਣਗੇ ਅਨੰਦਪੁਰ ਸਾਹਿਬ ਦੀ ਧਰਤੀ ਵਿਖੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਵੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸਮਾਗਮ ਨੂੰ ਲੈ ਕੇ ਸਮਾਗਮ ਕੀਤੇ ਜਾਣਗੇ। ਉਹਨਾਂ ਕਿਹਾ ਕਿ ਇਹਨਾਂ ਸਮਾਗਮਾਂ ਦੇ ਵਿੱਚ ਪੰਜਾਬ ਨਹੀਂ ਦੇਸ਼ ਦੁਨੀਆਂ ਦੇ ਵਿੱਚੋਂ ਸਾਰੀਆਂ ਸੰਗਤਾਂ ਨੂੰ ਸੱਦਾ ਦਿੱਤਾ ਜਾਵੇਗਾ। ਅਤੇ ਕਿਉਂਕਿ ਸ੍ਰੀ ਗੁਰੂ ਤੇਗ ਬਹਾਦਰ ਨੇ ਕਸ਼ਮੀਰੀ ਪੰਡਤਾਂ ਲਈ ਸ਼ਹੀਦੀ ਪ੍ਰਾਪਤ ਕੀਤੀ ਸੀ ਕੁਲਵੰਤ ਸਿੰਘ ਮੰਨਣ ਨੇ ਕਿਹਾ ਹੈ ਕਿ ਐਸਜੀਪੀਸੀ ਪ੍ਰਧਾਨ ਧਾਮੀ ਵੱਲੋਂ ਸਿੰਘ ਜਥੇਦਾਰਾਂ ਦੀ ਨਿਯੁਕਤੀ ਅਤੇ ਸੇਵਾ ਮੁਕਤੀ ਨੂੰ ਲੈ ਕੇ 34 ਮੈਂਬਰੀ ਕਮੇਟੀ ਬਣਾਈ ਗਈ ਹੈ। ਉਹਨਾਂ ਕਿਹਾ ਕਿ 34 ਮੈਂਬਰੀ ਕਮੇਟੀ ਦੇ ਵਿੱਚ ਸਾਰਿਆਂ ਦੀ ਸਲਾਹ ਲਈ ਜਾਵੇਗੀ ਕਿ ਜਥੇਦਾਰਾਂ ਦੀ ਸੇਵਾ ਮੁਕਤੀ ਅਤੇ ਨਿਯੁਕਤੀ ਕਿਵੇਂ ਕੀਤੀ ਜਾਵੇ ਸਾਰਿਆਂ ਦੀ ਸਲਾਹ ਤੋਂ ਬਾਵਜੂਦ ਹੀ ਇਸ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਸ 34 ਮੈਂਬਰੀ ਕਮੇਟੀ ਦੇ ਵਿੱਚ ਨਿਹੰਗ ਸਿੰਘਾਂ ਸੰਪਰਦਾਵਾਂ ਅਤੇ ਸਿੱਖ ਚੀਤਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਮੰਨਣ ਨੇ ਕਿਹਾ ਕਿ ਐਸਜੀਪੀਸੀ ਸਿੱਖਾਂ ਦੀ ਪਾਰਲੀਮੈਂਟ ਹੈ ਅਤੇ ਸਾਰੀਆਂ ਸਿੱਖ ਸੰਸਥਾਵਾਂ ਅਤੇ ਸੰਪਰਤਾਵਾਂ ਨੂੰ ਇਸ ਬਾਬਤ ਵਿਚਾਰ ਵਟਾਂਦਰੇ ਲਈ ਸੱਦਾ ਦਿੱਤਾ ਗਿਆ ਹੈ।
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement