Back
ਨਸ਼ਾ ਤਸਕਰਾਂ ਦੀ ਨਾਜਾਇਜ਼ ਉਸਾਰੀ ਢਾਹੀ, 21 ਕੇਸ ਇੱਕ ਪਰਿਵਾਰ 'ਤੇ!
Sangrur, Punjab
*ਰਾਮ ਨਗਰ ਬਸਤੀ ਵਿਖੇ ਨਸ਼ਾ ਤਸਕਰਾਂ ਵੱਲੋਂ ਕੀਤੀ ਨਾਜਾਇਜ਼ ਉਸਾਰੀ ਢਾਹੀ*
*ਇੱਕੋ ਪਰਿਵਾਰ ਦੇ ਮੈਂਬਰਾਂ 'ਤੇ ਦਰਜ ਹਨ 21 ਕੇਸ
ਸੰਗਰੂਰ, 07 ਜੁਲਾਈ:
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਵਿੱਚ ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਰਾਮ ਨਗਰ ਬਸਤੀ ਉਭਾਵਾਲ ਰੋਡ ਵਿਖੇ ਨਸ਼ਾ ਤਸਕਰਾਂ ਵੱਲੋਂ ਉਸਾਰੇ ਨਾਜਾਇਜ਼ ਮਕਾਨ ਨੂੰ ਢਾਹਿਆ ਗਿਆ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮੁਲਜ਼ਮ ਅਮਰਜੀਤ ਕੌਰ ਉਰਫ ਮਾਣੋ ਖਿਲਾਫ ਐਨ.ਡੀ.ਪੀ.ਐੱਸ. ਐਕਟ ਦੇ 09 ਅਤੇ ਹੋਰ ਵੱਖ ਵੱਖ ਮਾਮਲਿਆਂ ਸਬੰਧੀ 03, ਕੁੱਲ 12 ਕੇਸ ਦਰਜ ਹਨ। ਅਮਰਜੀਤ ਕੌਰ ਉਰਫ ਮਾਣੋ ਦੇ ਪਤੀ ਭੋਲਾ ਸਿੰਘ ਉਰਫ ਹਰਬੰਸ ਸਿੰਘ ਉਰਫ ਅਵਤਾਰ ਖਿਲਾਫ ਐਨ.ਡੀ.ਪੀ.ਐੱਸ. ਐਕਟ ਦੇ 02 ਕੇਸ ਦਰਜ ਹਨ। ਅਮਰਜੀਤ ਕੌਰ ਉਰਫ ਮਾਣੋ ਦੀ ਸੱਸ ਸੁਰਜੀਤ ਕੌਰ ਉਰਫ ਜੀਤੋ ਖਿਲਾਫ ਐਨ.ਡੀ.ਪੀ.ਐੱਸ. ਐਕਟ ਦੇ 06 ਕੇਸ ਦਰਜ ਹਨ। ਅਮਰਜੀਤ ਕੌਰ ਉਰਫ ਮਾਣੋ ਦੀ ਧੀ ਜੈਸਮੀਨ ਉਰਫ ਕਾਲੋ ਖਿਲਾਫ ਐਨ.ਡੀ.ਪੀ.ਐੱਸ. ਐਕਟ ਦਾ 01 ਕੇਸ ਦਰਜ ਹੈ। ਇਸ ਤਰ੍ਹਾਂ ਇੱਕੋ ਪਰਿਵਾਰ ਦੇ 04 ਮੈਂਬਰਾਂ 'ਤੇ 21 ਕੇਸ ਦਰਜ ਹਨ।
ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰ ਰਹੀ ਹੈ। ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜਵਸੇਵਾ ਕੇਂਦਰ ਕਾਰਰਸ਼ੀਲ ਹਨ।
ਜ਼ਿਲ੍ਹਾ ਪੁਲੀਸ ਮੁਖੀ ਨੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਐਸ.ਪੀ. ਨਵਰੀਤ ਸਿੰਘ ਵਿਰਕ, ਡੀ.ਐੱਸ.ਪੀ. ਸੁਖਦੇਵ ਸਿੰਘ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement