Become a News Creator

Your local stories, Your voice

Follow us on
Download App fromplay-storeapp-store
Advertisement
Back
Amritsar143001

ਅੰਮ੍ਰਿਤਸਰ ਵਿੱਚ ਵਿਦੇਸ਼ ਭੇਜਣ ਦੇ ਨਾਂ ਤੇ ਲੱਖਾਂ ਦੀ ਠੱਗੀ, ਏਜੰਟ ਭੱਜੇ!

BHARAT SHARMA
Jun 27, 2025 16:31:05
Amritsar, Punjab
ਵਿਦੇਸ਼ ਭੇਜਣ ਦੇ ਨਾਂ ਤੇ ਅੰਮ੍ਰਿਤਸਰ ਵਿੱਚ ਹੋਈ ਲੱਖਾਂ ਦੀ ਠੱਗੀ, ਏਜੰਟ ਦਫਤਰ ਛੱਡ ਭੱਜੇ ਠੱਗੀ ਦੇ ਸ਼ਿਕਾਰ ਲੋਕਾਂ ਨੇ ਦਫਤਰ ਕਰਮਚਾਰੀਆਂ ਨੂੰ ਭੱਜ ਕੇ ਫੜਿਆ ਥਾਣਾ ਰਣਜੀਤ ਐਵਨਿਊ ਪੁਲਿਸ ਵੱਲੋਂ ਕੀਤੀ ਜਾ ਰਹੀ ਸਾਰੇ ਮਾਮਲੇ ਦੀ ਜਾਂਚ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵਨਿਊ ਦੇ ਅਧੀਨ ਆਉਣ ਵਾਲੇ ਇਲਾਕਿਆਂ ਵਿੱਚ ਵਿਦੇਸ਼ ਭੇਜਣ ਦੇ ਨਾਂ 'ਤੇ ਇੱਕ ਨਿੱਜੀ ਏਜੰਟ ਵੱਲੋਂ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਠੱਗੀ ਬਠਿੰਡਾ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਸ਼ਿਕਾਇਤ ਦੇ ਬਾਅਦ ਸਾਹਮਣੇ ਆਈ। ਮੰਗਲਜੀਤ ਸਿੰਘ ਸ਼ਿਕਾਇਤਕਰਤਾ ਦੇ ਅਨੁਸਾਰ, ਏਜੰਟ ਨੇ ਲੋਕਾਂ ਤੋਂ ਵਿਦੇਸ਼ ਭੇਜਣ ਦੀ ਗਾਰੰਟੀ ਦੇ ਕੇ ਲੱਖਾਂ ਰੁਪਏ ਹਾਸਲ ਕੀਤੇ, ਪਰ ਨਾ ਤਾਂ ਕਿਸੇ ਨੂੰ ਵੀਜ਼ਾ ਮਿਲਿਆ ਅਤੇ ਨਾ ਹੀ ਰਕਮ ਵਾਪਸ ਕੀਤੀ ਗਈ। ਅੱਜ ਏਜੰਟ ਨੇ ਪੀੜਤਾਂ ਨੂੰ ਦਫਤਰ ਬੁਲਾਕੇ ਰਕਮ ਵਾਪਸ ਕਰਨ ਦਾ ਵਾਅਦਾ ਕੀਤਾ ਸੀ, ਪਰ ਜਦੋਂ ਲੋਕ ਦਫਤਰ ਪਹੁੰਚੇ ਤਾਂ ਏਜੰਟ ਅਤੇ ਉੱਥੇ ਕੰਮ ਕਰਦੇ ਕਰਮਚਾਰੀ ਦਫਤਰ ਛੱਡ ਕੇ ਭੱਜ ਗਏ। ਇਸ ਘਟਨਾ ਤੋਂ ਠੱਗੀ ਦਾ ਸ਼ਿਕਾਰ ਹੋਏ ਲੋਕਾਂ ਨੇ ਦਫਤਰ ਕਰਮਚਾਰੀਆਂ ਦਾ ਪਿੱਛਾ ਕਰਕੇ ਉਹਨਾਂ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ। ਠਾਣਾ ਰਣਜੀਤ ਐਵਨਿਊ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ, ਬਠਿੰਡਾ ਨਿਵਾਸੀ ਮੰਗਲਜੀਤ ਸਿੰਘ ਦੀ ਲਿਖਤੀ ਸ਼ਿਕਾਇਤ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਠੱਗੀ ਦੀ ਰਕਮ ਅਤੇ ਸ਼ਾਮਿਲ ਲੋਕਾਂ ਦੀ ਗਿਣਤੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਇਸ ਮਾਮਲੇ 'ਚ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਬਾਈਟ : ਮੰਗਲਜੀਤ ਸਿੰਘ ( ਠੱਗੀ ਦਾ ਸ਼ਿਕਾਰ ਹੋਏ ਲੜਕੀ ਦਾ ਪਿਤਾ ) ਬਾਈਟ : ਮੰਜੂ ( ਠੱਗੀ ਦਾ ਸ਼ਿਕਾਰ ਹੋ ਰਹੀ ਔਰਤ ) ਬਾਈਟ : ਜਸਨਪ੍ਰੀਤ ਸਿੰਘ ( ਠੱਗੀ ਦਾ ਸ਼ਿਕਾਰ ਹੋਇਆ ਨੌਜਵਾਨ ਬਾਈਟ : ਜਗਬੀਰ ਸਿੰਘ ਪੁਲਿਸ ਅਧਿਕਾਰੀ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement