Become a News Creator

Your local stories, Your voice

Follow us on
Download App fromplay-storeapp-store
Advertisement
Back
Faridkot151204

ਕੋਟਕਪੂਰਾ: ਗੰਦੇ ਪਾਣੀ ਦੀ ਸਮੱਸਿਆ 'ਤੇ ਮੁਹੱਲਾ ਨਿਵਾਸੀਆਂ ਦਾ ਧਰਨਾ!

Khem Chand
Jul 04, 2025 10:03:43
Kot Kapura, Punjab
ਕੋਟਕਪੂਰਾ ਦੇ ਵਾਰਡ ਨੰਬਰ ਦੋ ਦੇ ਆਨੰਦ ਨਗਰ ਇਲਾਕੇ ਵਿੱਚ ਸੀਵਰੇਜ ਅਤੇ ਗੰਦੇ ਪਾਣੀ ਦੀ ਨਿਕਾਸੀ ਇੱਕ ਵੱਡੀ ਸਮੱਸਿਆ ਬਣ ਚੁੱਕੀ ਹੈ ਅਤੇ ਵਾਰ ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਨਗਰ ਕੌਂਸਲ ਅਤੇ ਪ੍ਰਸ਼ਾਸਨ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਮਾਨਸੂਨ ਦੇ ਸੀਜ਼ਨ ਵਿੱਚ ਇਸ ਇਲਾਕੇ ਵਿੱਚ ਇਹ ਸਮੱਸਿਆ ਹੋਰ ਵੱਧ ਜਾਂਦੀ ਹੈ ਜਿਸ ਨੂੰ ਲੈ ਕੇ ਮੁਹੱਲਾ ਨਿਵਾਸੀਆਂ ਨੇ ਇੱਕ ਵਾਰ ਫਿਰ ਪ੍ਰਸ਼ਾਸਨ ਤੋਂ ਇਸ ਵੱਲ ਧਿਆਨ ਦੇਣ ਦੀ ਮੰਗ ਕੀਤੀ ਹੈ। ਜਾਣਕਾਰੀ ਦੇ ਮੁਤਾਬਕ ਆਨੰਦ ਨਗਰ ਇਲਾਕੇ ਵਿੱਚ ਪਿਛਲੇ ਨੌ ਸਾਲਾਂ ਤੋਂ ਹੀ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਚੱਲ ਰਹੀ ਹੈ ਅਤੇ ਸਮੇਂ ਸਮੇਂ ਤੇ ਮੁਹੱਲਾ ਨਿਵਾਸੀਆਂ ਵੱਲੋਂ ਧਰਨੇ ਪ੍ਰਦਰਸ਼ਨ ਕਰਕੇ ਵੀ ਆਪਣੀ ਇਸ ਮੰਗ ਨੂੰ ਪ੍ਰਸ਼ਾਸਨ ਤੱਕ ਪਹੁੰਚਾਇਆ ਜਾ ਚੁੱਕਿਆ ਹੈ। ਲੇਕਿਨ ਇਸ ਨੂੰ ਪੱਕੇ ਤੌਰ ਤੇ ਹੱਲ ਨਹੀਂ ਕੀਤਾ ਜਾ ਰਿਹਾ। ਇੱਕ ਵਾਰ ਫਿਰ ਇਸ ਇਲਾਕੇ ਵਿੱਚ ਸੀਵਰੇਜ ਜਾਮ ਹੋ ਚੁੱਕਿਆ ਹੈ ਅਤੇ ਨਾਲੀਆਂ ਦਾ ਪਾਣੀ ਗਲੀਆਂ ਵਿੱਚ ਖੜਾ ਹੈ। ਮਾਨਸੂਨ ਦਾ ਸੀਜਨ ਚੱਲ ਰਿਹਾ ਹੈ ਅਤੇ ਬਰਸਾਤ ਦੇ ਦੌਰਾਨ ਇੱਥੇ ਹਾਲਾਤ ਹੋਰ ਜਿਆਦਾ ਵਿਗੜ ਜਾਂਦੇ ਹਨ। ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਮੁਹੱਲਾ ਨਿਵਾਸੀਆਂ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਕਈ ਵਾਰ ਬੇਨਤੀ ਕੀਤੀ ਜਾਂ ਚੁੱਕੀ ਹੈ, ਉਹ ਧਰਨੇ ਪ੍ਰਦਰਸ਼ਨ ਵੀ ਕਰ ਚੁੱਕੇ ਹਨ ਲੇਕਿਨ ਉਨਾਂ ਦੀ ਇਸ ਸਮੱਸਿਆ ਨੂੰ ਹੱਲ ਨਹੀਂ ਕੀਤਾ ਜਾ ਰਿਹਾ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਨੂੰ ਜਲਦ ਹੱਲ ਨਾ ਕੀਤਾ ਗਿਆ ਤਾਂ ਉਹ ਮੁੜ ਤੋਂ ਸੰਘਰਸ਼ ਕਰਨ ਵਾਸਤੇ ਮਜਬੂਰ ਹੋਣਗੇ। ਉਨ੍ਹਾ ਕਿਹਾ ਕਿ ਗੰਦਾ ਪਾਣੀ ਖੜਾ ਹੋਣ ਦੇ ਕਾਰਨ ਉਨਾਂ ਦਾ ਲੰਘਣਾ ਟੱਪਣਾ ਵੀ ਮੁਸ਼ਕਲ ਹੋ ਚੁੱਕਿਆ ਹੈ ਅਤੇ ਬਰਸਾਤ ਦੇ ਦਿਨਾਂ ਦੇ ਵਿੱਚ ਹਾਲਾਤ ਹੋਰ ਵਿਗੜ ਜਾਣਗੇ। ਗੰਦੇ ਪਾਣੀ ਦੇ ਕਾਰਨ ਮੁਹੱਲੇ ਵਿੱਚ ਬਿਮਾਰੀਆਂ ਫੈਲਣ ਦਾ ਵੀ ਖਤਰਾ ਪੈਦਾ ਹੋ ਚੁੱਕਿਆ ਹੈ। ਉਹਨਾਂ ਪ੍ਰਸ਼ਾਸਨ ਤੋਂ ਇਸ ਵੱਲ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਹੈ। ਬਾਈਟ ਰਾਜਿੰਦਰ ਸਰਾਂ ਰਿਟਾਇਰ ਤਹਿਸੀਲਦਾਰ ਬਾਈਟ ਅਮਰ ਸਿੰਘ ਬਾਈਟ ਮਨਜੀਤ ਸਿੰਘ ਕੋਟਕਪੂਰਾ ਤੋਂ ਕੇ ਸੀ ਸੰਜੇ ਦੀ ਰਿਪੋਰਟ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement