Become a News Creator

Your local stories, Your voice

Follow us on
Download App fromplay-storeapp-store
Advertisement
Back
Faridkot151204

ਕੋਟਕਪੂਰਾ: ਓਵਰਫਲੋ ਸੀਵਰੇਜ ਨੇ ਲੋਕਾਂ ਦੀ ਜਿੰਦਗੀ ਨੂੰ ਨਰਕ ਬਣਾਇਆ!

PINEWZ
Jun 25, 2025 11:13:31
Kot Kapura, Punjab
ਕੋਟਕਪੂਰਾ ਵਿਖੇ ਜੈਤੋ ਚੁੰਗੀ ਨੇੜੇ ਸੀਵਰੇਜ ਅਤੇ ਨਾਲੀਆਂ ਦਾ ਪਾਣੀ ਓਵਰਫਲੋ ਹੋਣ ਦੇ ਕਾਰਨ ਲੋਕ ਨਰਕ ਭਰੀ ਜਿੰਦਗੀ ਜੀਣ ਲਈ ਮਜ਼ਬੂਰ ਕੋਟਕਪੂਰਾ ਵਿਖੇ ਜੈਤੋ ਚੁੰਗੀ ਨੇੜੇ ਸੀਵਰੇਜ ਅਤੇ ਨਾਲੀਆਂ ਦਾ ਪਾਣੀ ਓਵਰਫਲੋ ਹੋਣ ਦੇ ਕਾਰਨ ਇਲਾਕੇ ਦੇ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਦਾ ਪੈ ਰਿਹਾ ਹੈ। ਇਹ ਸਮੱਸਿਆ ਪਿਛਲੇ ਲੰਮੇ ਸਮੇਂ ਤੋਂ ਹੀ ਚੱਲ ਰਹੀ ਹੈ ਅਤੇ ਇਸ ਸਬੰਧ ਵਿੱਚ ਬਾਰ-ਬਾਰ ਸ਼ਿਕਾਇਤ ਕੀਤੇ ਜਾਣ ਦੇ ਬਾਵਜੂਦ ਨਗਰ ਕੌਂਸਲ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਇਸ ਸਮੱਸਿਆ ਦੇ ਕਾਰਨ ਕਈ ਦੁਕਾਨਾਂ ਬੰਦ ਹੋ ਚੁੱਕੀਆਂ ਹਨ ਅਤੇ ਆਉਣ ਵਾਲੇ ਬਰਸਾਤ ਦੇ ਸੀਜਨ ਦੇ ਵਿੱਚ ਲੋਕਾਂ ਨੂੰ ਹੋਰ ਜਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਦਾ ਪਵੇਗਾ। ਜਾਣਕਾਰੀ ਦੇ ਮੁਤਾਬਕ ਜੈਤੋ ਚੁੰਗੀ ਦੇ ਨੇੜਲੇ ਇਲਾਕੇ ਵਿੱਚ ਅਕਸਰ ਹੀ ਸੀਵਰੇਜ ਜਾਮ ਰਹਿੰਦਾ ਹੈ ਜਿਸ ਦੇ ਕਾਰਨ ਨਾਲੀਆਂ ਦਾ ਪਾਣੀ ਵੀ ਓਵਰਫਲੋ ਹੋ ਜਾਂਦਾ ਹੈ ਅਤੇ ਸੜਕ ਭਰ ਜਾਂਦੀ ਹੈ। ਬਰਸਾਤ ਦੇ ਸੀਜ਼ਨ ਦੇ ਵਿੱਚ ਇਹ ਸਮੱਸਿਆ ਚਾਰ ਗੁਣਾ ਵੱਧ ਜਾਂਦੀ ਹੈ ਅਤੇ ਕਈ ਕਈ ਦਿਨਾਂ ਤੱਕ ਪਾਣੀ ਦੀ ਨਿਕਾਸੀ ਨਹੀਂ ਹੁੰਦੀ। ਇਸ ਮੌਕੇ ਤੇ ਦੁਕਾਨਦਾਰਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸੜਕ ਤੇ ਗੰਦਾ ਪਾਣੀ ਖੜਾ ਹੋਣ ਦੇ ਕਾਰਨ ਉਨਾਂ ਦੀਆਂ ਦੁਕਾਨਾਂ ਤੇ ਗਾਹਕ ਨਹੀਂ ਆ ਰਹੇ ਅਤੇ ਉਹ ਕਈ ਵਾਰ ਸਾਰਾ ਦਿਨ ਹੀ ਵਿਹਲੇ ਬੈਠ ਕੇ ਘਰ ਵਾਪਸ ਜਾਂਦੇ ਹਨ। ਇਸ ਮੌਕੇ ਤੇ ਦੁਕਾਨਦਾਰਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਈ ਵਾਰ ਸ਼ਿਕਾਇਤ ਕੀਤੀ ਜਾ ਚੁੱਕੀ ਹੈ ਅਤੇ ਨਗਰ ਕੌਂਸਲ ਦੇ ਪ੍ਰਧਾਨ ਭੁਪਿੰਦਰ ਸਿੰਘ ਸੱਗੂ ਸਮੇਤ ਹੋਰ ਅਧਿਕਾਰੀ ਮੌਕੇ ਤੇ ਵੀ ਜਾਇਜਾ ਲੈ ਕੇ ਜਾਂਦੇ ਹਨ ਲੇਕਿਨ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਉਹਨਾਂ ਪ੍ਰਸ਼ਾਸਨ ਅਤੇ ਸਰਕਾਰ ਤੋਂ ਇਸ ਵੱਲ ਤੁਰੰਤ ਧਿਆਨ ਦੇ ਕੇ ਦੁਕਾਨਦਾਰਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ ਹੈ। ਬਈਟ ਇਲਾਕੇ ਦੇ ਦੁਕਾਨਦਾਰ (03) ਕੋਟਕਪੂਰਾ ਤੋਂ ਕੇ ਸੀ ਸੰਜੇ ਦੀ ਰਿਪੋਰਟ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement