Become a News Creator

Your local stories, Your voice

Follow us on
Download App fromplay-storeapp-store
Advertisement
Back
Faridkot151204

ਕੋਟਕਪੂਰਾ ਪੁਲਿਸ ਨੇ ਵੱਡੀ ਵਾਰਦਾਤ ਨੂੰ ਰੋਕਿਆ, 2 ਦੋਸ਼ੀਆਂ ਗ੍ਰਿਫਤਾਰ!

Khem Chand
Jun 30, 2025 11:33:42
Kot Kapura, Punjab
ਕੋਟਕਪੂਰਾ ਪੁਲਿਸ ਵੱਲੋਂ ਵੱਡੀ ਵਾਰਦਾਤ ਨੂੰ ਕੀਤਾ ਨਾਕਾਮ ਕਰਦਿਆ 02 ਦੋਸ਼ੀਆਂ ਨੂੰ 02 ਪਿਸਟਲ ਅਤੇ 05 ਜਿੰਦਾ ਕਾਰਤੂਸਾ ਸਮੇਤ ਕੀਤਾ ਕਾਬੂ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਰਹਿਨੁਮਾਈ ਹੇਠ ਕੋਟਕਪੂਰਾ ਪੁਲਿਸ ਵੱਲੋਂ ਅਪਰਾਧਿਕ ਅਨਸਰਾ ਖਿਲਾਫ ਇੱਕ ਸਖ਼ਤ ਅਤੇ ਨਿਰਣਾਇਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਇੱਕ ਵੱਡੀ ਕਾਮਯਾਬੀ ਹਾਸਿਲ ਕਰਦਿਆ ਕੋਟਕਪੂਰਾ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਘੁੰਮ ਰਹੇ 02 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾ ਪਾਸੋ 02 ਦੇਸੀ ਪਿਸਟਲ .32 ਬੋਰ ਅਤੇ 05 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਜਤਿੰਦਰ ਸਿੰਘ ਡੀ.ਐਸ.ਪੀ ਕੋਟਕਪੂਰਾ ਵੱਲੋਂ ਅੱਜ ਨੂੰ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ ਗਈ। ਗ੍ਰਿਫਤਾਰ ਹੋਏ ਦੋਸ਼ੀਆਂ ਦੀ ਪਹਿਚਾਣ ਜੀਤਾ ਪੁੱਤਰ ਪ੍ਰੀਤਮ ਸਿੰਘ ਜੋ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਧੂੜਕੋਟ ਦਾ ਨਿਵਾਸੀ ਹੈ ਅਤੇ ਛਮਨਪਾਲ ਸਿੰਘ ਉਰਫ ਸੈਮ ਜੋ ਕਿ ਕੋਟਕਪੂਰਾ ਦਾ ਰਹਿਣ ਵਾਲਾ ਹੈ। ਅਸਲਾ ਅਤੇ ਕਾਰਤੂਸ ਬਰਾਮਦ ਕਰਨ ਤੋ ਇਲਾਵਾ ਪੁਲਿਸ ਟੀਮਾਂ ਨੇ ਦੋਸ਼ੀਆਂ ਪਾਸੋ ਇੱਕ ਪਲਸਰ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆ ਉਹਨਾ ਦੱਸਿਆ ਕਿ ਕੋਟਕਪੂਰਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਪਰੋਕਤ ਦੋਨੋ ਦੋਸ਼ੀ ਪਲਸਰ ਮੋਟਰਸਾਈਕਲ ਪਰ ਨਜਾਇਜ ਅਸਲਾ ਲੈ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਜੈਤੋ ਰੋਡ ਵਾਲੀ ਸਾਈਡ ਪਰ ਘੁੰਮ ਰਹੇ ਹਨ। ਜਿਸ ਤੇ ਸ:ਥ ਭੁਪਿੰਦਰਜੀਤ ਸਿੰਘ ਵੱਲੋ ਪੁਲਿਸ ਪਾਰਟੀ ਸਮੇਤ ਤੁਰੰਤ ਕਾਰਵਾਈ ਕਰਦੇ ਹੋਏ ਦੋਹਾ ਦੋਸ਼ੀਆਂ ਜੀਤਾ ਅਤੇ ਛਮਨਪਾਲ ਸਿੰਘ ਉਰਫ ਸੈਮ ਨੂੰ ਜੈਤੋ ਸੂਆ ਰੋਡ ਤੋ ਗੁਰੂ ਤੇਗ ਬਹਾਦਰ ਨਗਰ ਲਿੰਕ ਰੋਡ ਪਰ ਕਾਬੂ ਕੀਤਾ ਗਿਆ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 158 ਮਿਤੀ 29.06.2025 ਅਧੀਨ ਧਾਰਾ 25/54/59 ਅਸਲਾ ਐਕਟ ਦਰਜ ਰਜਿਸਟਰ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਦੋਸ਼ੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ। ਇਹਨਾ ਨੂੰ ਕਾਬੂ ਕਰਨ ਨਾਲ ਕੋਟਕਪੂਰਾ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ। ਕੋਟਕਪੂਰਾ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਸਖ਼ਤ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਅਪਰਾਧਕ ਗਿਰੋਹਾਂ ਤੇ ਪੂਰੀ ਤਰ੍ਹਾਂ ਨਕੇਲ ਪਾਈ ਜਾ ਰਹੀ ਹੈ। ਪੁਲਿਸ ਵੱਲੋਂ ਜ਼ਿਲ੍ਹੇ ਦੇ ਹਰ ਖੇਤਰ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਵਿੱਚ ਕੋਟਕਪੂਰਾ ਪੁਲਿਸ ਲਗਾਤਾਰ ਸਫਲਤਾ ਹਾਸਿਲ ਕਰ ਰਹੀ ਹੈ। ਬਾਈਟ ਜਤਿੰਦਰ ਸਿੰਘ ਡੀ ਐਸ ਪੀ ਕੋਟਕਪੂਰਾ ਤੋਂ ਕੇ ਸੀ ਸੰਜੇ ਦੀ ਰਿਪੋਰਟ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement