Become a News Creator

Your local stories, Your voice

Follow us on
Download App fromplay-storeapp-store
Advertisement
Back
Sri Muktsar Sahib152026

ਪੰਜਾਬ ਵਿੱਚ ਨਵੀਆਂ ਪਸ਼ੂ ਡਿਸਪੈਂਸਰੀਆਂ: ਮੰਤਰੀ ਨੇ ਰੱਖੇ ਨੀਂਹ ਪੱਥਰ!

Anmol Singh Warring
Jun 29, 2025 11:32:29
Sri Muktsar Sahib, Punjab
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋ ਲੰਬੀ ਹਲਕੇ ਦੇ ਪਿੰਡ ਵਣਵਾਲਾ ਅਣੂ ਅਤੇ ਕੱਖਾਂਵਾਲੀ ‘ਚ ਪਸ਼ੂ ਡਿਸਪੈਂਸਰੀਆਂ ਦੀਆਂ ਨਵੀਆਂ ਇਮਾਰਤਾਂ ਬਣਾਉਣ ਦੇ ਰੱਖੇ ਨੀਂਹ ਪੱਥਰ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਲੰਬੀ ਦੇ ਪਿੰਡ ਵਣਵਾਲਾ ਅਣੂ ਅਤੇ ਕੱਖਾਂਵਾਲੀ ‘ਚ ਪਸ਼ੂ ਡਿਸਪੈਂਸਰੀਆਂ ਦੀਆਂ ਨਵੀਆਂ ਇਮਾਰਤਾਂ ਬਣਾਉਣ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਵਿਧਾਨ ਸਭਾ ਹਲਕਾ ਲੰਬੀ ਨੂੰ ਹਰ ਪੱਖੋਂ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਵਣਵਾਲਾ ਅਣੂ ਅਤੇ ਕੱਖਾਂਵਾਲੀ ਵਿੱਚ 47.04 ਲੱਖ ਰੁਪਏ ਦੀ ਲਾਗਤ ਨਾਲ ਪਸ਼ੂ ਡਿਸਪੈਂਸਰੀਆਂ ਦੀਆਂ ਅਤਿ ਆਧੁਨਿਕ ਇਮਾਰਤਾਂ ਤਿਆਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਪਸ਼ੂ ਡਿਸਪੈਂਸਰੀਆਂ ਇਨ੍ਹਾਂ ਪਿੰਡਾਂ ਸਮੇਤ ਨੇੜਲੇ ਹੋਰ ਵੀ ਕਈ ਪਿੰਡਾਂ ਦੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਹਰ ਵਰਗ ਨਾਲ ਜੁੜੀਆਂ ਲੋੜਾਂ ਨੂੰ ਸਾਹਮਣੇ ਰੱਖਦਿਆਂ ਹਲਕੇ ਦੇ ਵਿਕਾਸ ਕਾਰਜਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ ਅਤੇ ਪੜਾਅਵਾਰ ਹਰ ਕੰਮ ਨੂੰ ਸੁਚੱਜੇ ਢੰਗ ਨਾਲ ਪੂਰਾ ਕਰਵਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸਾਰੇ ਹਸਪਤਾਲਾਂ ਨੂੰ ਘੋੜਿਆਂ ਨੂੰ ਟੈਟੇਨਸ ਦੇ ਬਚਾਅ ਲਈ ਟੀਕੇ ਮੁਹਿਈਆ ਕਰਵਾਏ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨੂੰ ਨਿਜਿੱਠਣ ਲਈ ਵੀ ਵਚਨਬੱਧ ਹੈ ਜਿਸ ਲਈ ਸੈਕਸਡ ਸੀਮਨ ਦੀਆਂ 2 ਲੱਖ ਡੋਜਾਂ ਮੰਗਵਾਈਆਂ ਹਨ। ਇਸ ਸੀਮਨ ਤੋਂ 90 ਪ੍ਰਤੀਸ਼ਤ ਤੋਂ ਜਿਆਦਾ ਕੱਟੀਆਂ/ਵੱਛੀਆਂ ਪੈਦਾ ਹੋਣ ਦੀ ਸੰਭਾਵਨਾ ਹੁੰਦੀ ਹੈ। ਉਹਨਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਹੋਇਆ ਪਸ਼ੂਆਂ ਨੂੰ ਸੱਪ ਦੇ ਕੱਟਣ ਦੇ ਇਲਾਜ ਲਈ ਰਾਜ ਦੇ ਸਾਰੇ ਤਹਿਸੀਲ ਪੱਧਰ ਦੇ ਹਸਪਤਾਲ ਅਤੇ ਪੌਲੀਕਲੀਨਿਕਾਂ ਵਿਚ ਦਵਾਈ ਬਿਲਕੁਲ ਮੁਫਤ ਉਪਲਬਧ ਕਰਵਾਈ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਸਾਰੇ ਗੋਕੇ ਅਤੇ ਮਹਿਰੂਆਂ ਨੂੰ ਮਲੱਪ ਰਹਿਤ ਕਰਨ ਲਈ ਦਵਾਈ ਦੀ ਵੰਡ ਵੀ ਬਿਲਕੁਲ ਮੁਫਤ ਕੀਤੀ ਗਈ ਹੈ। ਡੇਅਰੀ ਸੈਕਟਰ ਨੂੰ ਹੁਲਾਰਾ ਦੇਣ ਲਈ ਸਰਕਾਰ ਵੱਲੋਂ ਪਸ਼ੂਆਂ ਦੇ ਬੀਮੇ ਸਬਸਿਡੀ ‘ਤੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਣ ਦੀਆਂ ਨਵੀਨ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਟ੍ਰੇਨਿੰਗਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। Byte ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement