Become a News Creator

Your local stories, Your voice

Follow us on
Download App fromplay-storeapp-store
Advertisement
Back
Bathinda151001

ਪੰਚਾਇਤ ਮੈਂਬਰ ਤੇ ਏ.ਐਸ.ਆਈ. 'ਤੇ 20,000 ਰੁਪਏ ਰਿਸ਼ਵਤ ਦਾ ਦੋਸ਼!

Kulbir Beera
Jun 27, 2025 12:33:26
Bathinda, Punjab
ਸ਼ੋਰਟ ਅਤੇ ਬਾਈਟ *ਏ.ਐਸ.ਆਈ. ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ* ਵਿਚੋਲਗੀ ਕਰਨ ਵਾਲਾ ਪੰਚਾਇਤ ਮੈਂਬਰ ਗ੍ਰਿਫਤਾਰ ਬਠਿੰਡਾ 27 ਜੂਨ : ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਏ.ਐਸ.ਆਈ. (ਐਲ.ਆਰ) ਅਵਤਾਰ ਸਿੰਘ, ਥਾਣਾ ਸਿਟੀ ਰਾਮਪੁਰਾ, ਜਿਲ੍ਹਾ ਬਠਿੰਡਾ ਅਤੇ ਰਾਜਦੀਪ ਸਿੰਘ ਮੈਂਬਰ ਪੰਚਾਇਤ, ਪਿੰਡ ਰਾਮਪੁਰਾ ਵੱਲੋਂ 20,000 ਰੁਪਏ ਰਿਸ਼ਵਤ ਲੈਣ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਵਿੱਚ ਸਹਿ ਮੁਲਜ਼ਮ ਰਾਜਦੀਪ ਸਿੰਘ ਪੰਚਾਇਤ ਮੈਂਬਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਾਸੀ ਪਿੰਡ ਧੌਲਾ ਜਿਲ੍ਹਾ ਬਰਨਾਲਾ ਵੱਲੋਂ ਮੁੱਖ ਮੰਤਰੀ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ ਉਪਰ ਕੀਤੀ ਸ਼ਿਕਾਇਤ ਦੇ ਆਧਾਰ ਉਪਰ ਇਹ ਪਰਚਾ ਦਰਜ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਿਆ ਕਿ ਉਕਤ ਥਾਣੇ ਵਿੱਚ ਸ਼ਿਕਾਇਤਕਰਤਾ ਖਿਲਾਫ ਦਰਜ ਇੱਕ ਮੁਕੱਦਮੇ ਵਿੱਚ ਸ਼ਿਕਾਇਤਕਰਤਾ ਨੂੰ ਫਾਇਦਾ ਦੇਣ ਲਈ ਉਕਤ ਪੁਲਿਸ ਮੁਲਾਜ਼ਮ ਨੇ ਰਾਜਦੀਪ ਸਿੰਘ ਮੈਂਬਰ ਰਾਹੀ ਸ਼ਿਕਾਇਤਕਰਤਾ ਪਾਸੋਂ 40-50 ਹਜਾਰ ਰੁਪਏ ਦੀ ਮੰਗ ਕੀਤੀ ਅਤੇ 20,000 ਰੁਪਏ ਬਤੋਰ ਰਿਸ਼ਵਤ ਹਾਸਲ ਕੀਤੇ ਸਨ ਜਿਸ ਕਰਕੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ। ਉੱਨਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਸਹਿ-ਦੋਸ਼ੀ ਰਾਜਦੀਪ ਸਿੰਘ ਮੈਂਬਰ ਨੂੰ ਵਿਜੀਲੈਂਸ ਬਿਊਰੋ, ਯੂਨਿਟ ਬਠਿੰਡਾ ਵੱਲੋਂ ਗ੍ਰਿਫਤਾਰ ਕਰਕੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਕਤ ਏ.ਐਸ.ਆਈ. ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਬਾਈਟ ਇੰਸਪੈਕਟਰ ਅਮਨਦੀਪ ਸਿੰਘ ਵਿਜੀਲੈਂਸ ਬਿਊਰੋ ਬਠਿੰਡਾ । ਰਿਪੋਰਟ ਕੁਲਬੀਰ ਬੀਰਾ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement