Become a News Creator

Your local stories, Your voice

Follow us on
Download App fromplay-storeapp-store
Advertisement
Back
Mansa151505

ਮਾਨਸਾ ਦੇ ਲੋਕਾਂ ਨੇ ਸੀਵਰੇਜ ਦੇ ਗੰਦੇ ਪਾਣੀ ਤੋਂ ਬਚਣ ਲਈ ਧਰਨਾ ਲਾਇਆ!

Kuldeep Dhaliwal
Jul 06, 2025 09:03:50
Mansa, Punjab
ਸੀਵਰੇਜ ਦੇ ਭਰੇ ਗੰਦੇ ਪਾਣੀ ਤੋਂ ਪਰੇਸ਼ਾਨ ਲੋਕਾਂ ਨੇ ਲਾਇਆ ਧਰਨਾ ਐਂਕਰ : ਗਲੀਆਂ ਦੇ ਵਿੱਚ ਭਰੇ ਸੀਵਰੇਜ ਦੇ ਪਾਣੀ ਤੋਂ ਪਰੇਸ਼ਾਨ ਮਾਨਸਾ ਸ਼ਹਿਰ ਦੇ ਲੋਕਾਂ ਵੱਲੋਂ ਬਜਾਰ ਦਾ ਮੇਨ ਰੋਡ ਬੰਦ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸ਼ਹਿਰ ਵਾਸੀਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਹੋਵੇਗਾ ਉਦੋਂ ਤੱਕ ਧਰਨਾ ਜਾਰੀ ਰਹੇਗਾ। ਉਧਰ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਸੀਵਰੇਜ ਮੁੱਦੇ ਤੇ ਗੱਲ ਕਰਨ ਤੋਂ ਪਾਸਾ ਵੱਟ ਰਹੇ ਨੇ।  ਵੀਓ_  ਮਾਨਸਾ ਸ਼ਹਿਰ ਦੇ ਵੀਰ ਨਗਰ ਮੁਹੱਲੇ ਚੋਂ ਸੀਵਰੇਜ ਦੀ ਭਰੇ ਹੋਏ ਪਾਣੀ ਕਾਰਨ ਪਰੇਸ਼ਾਨ ਹੋਏ ਲੋਕਾਂ ਨੇ ਮਾਨਸਾ ਸ਼ਹਿਰ ਦਾ ਮੇਨ ਬਾਜ਼ਾਰ ਰੋਡ ਬੰਦ ਕਰ ਦਿੱਤਾ ਇਸ ਦੌਰਾਨ ਉਹਨਾਂ ਨਾਰੇਬਾਜੀ ਕਰਦੇ ਹੋਏ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਉਹਨਾਂ ਦੇ ਵਾਰਡ ਦੇ ਵਿੱਚ ਸੀਵਰੇਜ ਦਾ ਗੰਦਾ ਪਾਣੀ ਭਰਿਆ ਹੋਇਆ ਹੈ ਹੈ ਜਿਸ ਕਾਰਨ ਲੋਕ ਬਿਮਾਰ ਹੋ ਰਹੇ ਨੇ ਅਤੇ ਇਸ ਪਾਸੇ ਪ੍ਰਸ਼ਾਸਨ ਦਾ ਕੋਈ ਵੀ ਧਿਆਨ ਨਹੀਂ ਜਾ ਰਿਹਾ ਉਹਨਾਂ ਕਿਹਾ ਕਿ ਕਈ ਵਾਰ ਜਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੱਕ ਵੀ ਸੀਵਰੇਜ ਦੇ ਗੰਦੇ ਪਾਣੀ ਨੂੰ ਕੱਢਣ ਦੇ ਲਈ ਪਹੁੰਚ ਕੀਤੀ ਪਰ ਉਹਨਾਂ ਨੇ ਵੀ ਇਸ ਪਾਸੇ ਧਿਆਨ ਨਹੀਂ ਦਿੱਤਾ ਜਿਸ ਕਾਰਨ ਅੱਜ ਮਜਬੂਰੀ ਬਸ ਉਹਨਾਂ ਨੂੰ ਧਰਨਾ ਪ੍ਰਦਰਸ਼ਨ ਕਰਨਾ ਪੈ ਰਿਹਾ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮਾਨਸਾ ਸ਼ਹਿਰ ਦੇ ਵਿੱਚ ਥੋੜੀ ਜਿਹੀ ਬਾਰਿਸ਼ ਹੋ ਜਾਵੇ ਤਾਂ ਸ਼ਹਿਰ ਜਾਂ ਸੜਕਾਂ ਤੇ ਗਲੀਆਂ ਪਾਣੀ ਨਾਲ ਭਰ ਜਾਂਦੀਆਂ ਹਨ ਪਰ ਵੀਰ ਨਗਰ ਮੁਹੱਲੇ ਦਾ ਇਸ ਸਮੇਂ ਇਹੀ ਹਾਲ ਰਹਿੰਦਾ ਹੈ ਲੋਕਾਂ ਨੂੰ ਸੀਵਰੇਜ ਦੇ ਗੰਦੇ ਪਾਣੀ ਵਿੱਚੋਂ ਨਿਕਲ ਕੇ ਜਾਣਾ ਪੈਂਦਾ ਹੈ ਉਨ੍ਹਾਂ ਕਿਹਾ ਕਿ ਜਦੋਂ ਤੱਕ ਗੰਦੇ ਪਾਣੀ ਨੂੰ ਨਹੀਂ ਕੱਢਿਆ ਜਾਂਦਾ ਧਰਨਾ ਜਾਰੀ ਰਹੇਗਾ।  ਬਾਈਟ ਸੁਨੀਤਾ ਰਾਣੀ ਬਾਈਟ ਪ੍ਰੇਮ ਲਤਾ ਬਾਈਟ ਡਾਕਟਰ ਰੁਪਿੰਦਰ ਕੁਮਾਰ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement