Back
ਸ੍ਰੀ ਗੁਰੂ ਹਰਕ੍ਰਿਸ਼ਨ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਮਨਾਇਆ, ਧਮਕੀਆਂ 'ਤੇ ਐਡਵੋਕੇਟ ਧਾਮੀ ਨੇ ਦਿੱਤੀ ਚੇਤਾਵਨੀ!
BKBIMAL KUMAR
FollowJul 19, 2025 12:07:29
Anandpur Sahib, Punjab
Story Assigned By Desk
Reporter - Bimal Sharma
Location - Shri Kiratpur Sahib
File Folder - 1907ZP_APS_PRAKSH_PURAB_R
ਸ੍ਰੀ ਗੁਰੂ ਹਰਕ੍ਰਿਸ਼ਨ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਤਿਕਾਰ ਸਹਿਤ ਮਨਾਇਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜ ਗੱਜ ਨੇ ਭਰੀ ਹਾਜ਼ਰੀ
ਦਰਬਾਰ ਸਾਹਿਬ ਤੇ ਆ ਰਹੀਆਂ ਧਮਕੀਆਂ ਦਾ ਸੱਚ ਸਰਕਾਰ ਲੋਕਾਂ ਸਾਹਮਣੇ ਰੱਖੇ: ਐਡਵੋਕੇਟ ਧਾਮੀ
ਧਾਰਮਿਕ ਸਮਾਗਮ ਕਰਾਉਣੇ ਸ਼੍ਰੋਮਣੀ ਕਮੇਟੀ ਦਾ ਅਧਿਕਾਰ ਖੇਤਰ, ਸਰਕਾਰ ਕੇਵਲ ਸਹਿਯੋਗ ਕਰੇ : ਐਡਵੋਕੇਟ ਧਾਮੀ
ਸ਼ਹੀਦੀ ਸ਼ਤਾਬਦੀਆਂ ਸਬੰਧੀ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਸੂਬੇ ਦੇ ਮੁੱਖ ਮੰਤਰੀ ਸਮੇਤ ਹੋਰ ਉੱਚ ਅਹੁਦਿਆਂ ਤੇ ਬਿਰਾਜਮਾਨ ਲੋਕਾਂ ਨੂੰ ਜਾਤੀ ਤੌਰ ਤੇ ਭੇਜੇ ਜਾਣਗੇ ਸੱਦੇ: ਧਾਮੀ
Anchor - ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਕ੍ਰਿਸ਼ਨ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਉਹਨਾਂ ਦੇ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਮਨਾਇਆ ਗਿਆ ਜਿਸ ਵਿੱਚ ਅੱਜ ਸਵੇਰੇ ਸਭ ਤੋਂ ਪਹਿਲਾਂ 12 ਸ੍ਰੀ ਅਖੰਡ ਪਾਠ ਸਾਹਿਬਾਨਾਂ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀ ਜਥਿਆਂ ਵੱਲੋਂ ਆਈ ਸੰਗਤ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਰਬਾਰ ਸਾਹਿਬ ਤੇ ਈਮੇਲ ਰਾਹੀਂ ਆ ਰਹੀਆਂ ਧਮਕੀਆਂ ਬਾਰੇ ਕਿਹਾ ਕਿ ਸਰਕਾਰ ਕੋਲ ਵੱਡੇ ਹੀਲੇ ਵਸੀਲੇ ਹਨ ਤੇ ਸਰਕਾਰ ਕੁਝ ਘੰਟਿਆਂ ਚ ਹੀ ਅਸਲ ਦੋਸ਼ੀਆਂ ਨੂੰ ਫੜ ਸਕਦੀ ਹੈ। ਉਹਨਾਂ ਮੰਗ ਕੀਤੀ ਕਿ ਦਰਬਾਰ ਸਾਹਿਬ ਆ ਰਹੀਆਂ ਧਮਕੀਆਂ ਦਾ ਸੱਚ ਸਰਕਾਰ ਜਲਦ ਲੋਕਾਂ ਦੇ ਸਾਹਮਣੇ ਰੱਖੇ ਤਾਂ ਜੋ ਇਸ ਘਟਨਾਕ੍ਰਮ ਪਿੱਛੇ ਲੋਕੇ ਸਾਜ਼ਿਸ਼ ਘਾੜਿਆਂ ਦਾ ਲੋਕਾਂ ਨੂੰ ਪਤਾ ਲੱਗ ਸਕੇ।ਐਡਵੋਕੇਟ ਧਾਮੀ ਨੇ ਕਿਹਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ਤੇ ਮਨਾਏ ਜਾ ਰਹੇ ਹਨ ਤੇ ਇਹਨਾਂ ਸਮਾਗਮਾਂ ਚ ਸ਼ਿਰਕਤ ਕਰਨ ਲਈ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਸੂਬੇ ਦੇ ਮੁੱਖ ਮੰਤਰੀ ਸਮੇਤ ਹੋਰ ਉਹਨਾਂ ਦੇ ਉੱਚ ਅਹੁਦਿਆਂ ਤੇ ਬਿਰਾਜਮਾਨ ਲੋਕਾਂ ਨੂੰ ਜਾਤੀ ਤੌਰ ਤੇ ਮਿਲ ਕੇ ਸਮਾਗਮਾਂ ਚ ਸ਼ਿਰਕਤ ਕਰਨ ਲਈ ਸੱਦਾ ਪੱਤਰ ਦਿੱਤਾ ਜਾਵੇਗਾ।
VO1 --- ਧਾਮੀ ਨੇ ਕਿਹਾ ਕਿ ਬੇਸ਼ੱਕ ਪਿਛਲੇ ਪੰਜ ਦਿਨ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਪ੍ਰੰਤੂ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਦੀ ਆਮਦ ਦੇ ਵਿੱਚ ਕੋਈ ਕਮੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਉਹ ਧਾਰਮਿਕ ਅਸਥਾਨ ਹੈ ਜਿੱਥੇ ਦੁਨੀਆਂ ਦੇ ਹਰ ਧਰਮ ਦੇ ਲੋਕ ਨਤਮਸਤਕ ਹੁੰਦੇ ਹਨ ਤੇ ਇੱਥੋਂ ਗੁਰੂ ਸਾਹਿਬ ਦਾ ਅਸ਼ੀਰਵਾਦ ਮਿਲਦਾ ਹੈ। ਇਸ ਲਈ ਜਿੱਥੇ ਸਿੱਖ ਲਗਾਤਾਰ ਵੱਡੀ ਗਿਣਤੀ ਵਿੱਚ ਸ੍ਰੀ ਦਰਬਾਰ ਸਾਹਿਬ ਪੁੱਜਦੇ ਹਨ ਉੱਥੇ ਹੀ ਬਾਕੀ ਦੇ ਧਰਮਾਂ ਦੇ ਲੋਕ ਵੀ ਉਸੇ ਤਰ੍ਹਾਂ ਲਗਾਤਾਰ ਸੰਗਤੀ ਰੂਪ ਚ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋ ਰਹੇ ਹਨ। VO2 --- ਐਡਵੋਕੇਟ ਧਾਮੀ ਨੇ ਕਿਹਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ਤੇ ਮਨਾਏ ਜਾ ਰਹੇ ਹਨ ਤੇ ਇਹਨਾਂ ਸਮਾਗਮਾਂ ਚ ਸ਼ਿਰਕਤ ਕਰਨ ਲਈ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਸੂਬੇ ਦੇ ਮੁੱਖ ਮੰਤਰੀ ਸਮੇਤ ਹੋਰ ਉਹਨਾਂ ਦੇ ਉੱਚ ਅਹੁਦਿਆਂ ਤੇ ਬਿਰਾਜਮਾਨ ਲੋਕਾਂ ਨੂੰ ਜਾਤੀ ਤੌਰ ਤੇ ਮਿਲ ਕੇ ਸਮਾਗਮਾਂ ਚ ਸ਼ਿਰਕਤ ਕਰਨ ਲਈ ਸੱਦਾ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਮਨਾਉਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਧਿਕਾਰ ਖੇਤਰ ਹੈ। ਤੇ ਸਰਕਾਰ ਨੂੰ ਇਸ ਵਿੱਚ ਦਖਲ ਅੰਦਾਜ਼ੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਜਿਹੜਾ ਕੰਮ ਸਰਕਾਰ ਦਾ ਕਰਨ ਵਾਲਾ ਉਹ ਕੰਮ ਸਰਕਾਰ ਨੂੰ ਕਰਨਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਇਹ ਸ਼ਤਾਬਦੀਆਂ ਮਨਾਉਣ ਲਈ ਸਹਿਯੋਗ ਦੇਵੇ, ਧਾਰਮਿਕ ਸਥਾਨਾਂ ਤੇ ਆਉਣ ਵਾਲੀਆਂ ਸੜਕਾਂ ਦੀ ਮੁਰੰਮਤ ਤੋਂ ਇਲਾਵਾ ਸਾਰਾ ਬੁਨਿਆਦੀ ਢਾਂਚਾ ਠੀਕ ਕਰੇ ਤਾਂ ਜੋ ਸੰਗਤਾਂ ਨੂੰ ਗੁਰ ਅਸਥਾਨਾਂ ਤੇ ਪੁੱਜਣ ਸਮੇਂ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਸ਼ੇਸ਼ ਤੌਰ ਤੇ ਮੌਜੂਦ ਸਨ।
1
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement