Become a News Creator

Your local stories, Your voice

Follow us on
Download App fromplay-storeapp-store
Advertisement
Back
Ludhiana141401

ਗਰਭਵਤੀ ਔਰਤ ਨੇ ਪਤੀ ਦੀ ਜ਼ਮਾਨਤ ਲਈ ਚਿੱਟਾ ਵੇਚਣ ਦੀ ਕੀਤੀ ਕੋਸ਼ਿਸ਼!

DSDharmindr Singh
Jul 08, 2025 14:35:15
Khanna, Punjab
ਪਤੀ ਦੀ ਜ਼ਮਾਨਤ ਅਤੇ ਆਪਣੀ ਡਿਲੀਵਰੀ ਲਈ ਚਿੱਟਾ ਵੇਚਣ ਲੱਗੀ ਗਰਭਵਤੀ ਔਰਤ, ਸਾਥੀ ਸਮੇਤ ਕਾਬੂ ਪਤੀ ਦੇ ਜੇਲ੍ਹ ਜਾਣ ਤੋਂ ਬਾਅਦ ਪਤਨੀ ਨੇ ਘਰ ਚਲਾਉਣ ਅਤੇ ਆਪਣੀ ਡਿਲੀਵਰੀ ਲਈ ਪੈਸੇ ਇਕੱਠੇ ਕਰਨ ਲਈ ਨਸ਼ੇ ਦੇ ਧੰਦੇ ਵਿੱਚ ਕਦਮ ਰੱਖਿਆ। ਖੰਨਾ ਪੁਲਿਸ ਨੇ ਕਾਰਵਾਈ ਕਰਦਿਆਂ 7 ਮਹੀਨੇ ਦੀ ਗਰਭਵਤੀ ਮਾਹੀ ਰਾਜਪੂਤ ਅਤੇ ਉਸਦੇ ਸਾਥੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਪੁਲਿਸ ਨੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ, ਮਾਹੀ ਰਾਜਪੂਤ ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਦੀ ਰਹਿਣ ਵਾਲੀ ਹੈ। ਉਸਦਾ ਪਤੀ ਅਰਸ਼ਦੀਪ ਸਿੰਘ ਇੱਕ ਮਹੀਨੇ ਪਹਿਲਾਂ ਡਕੈਤੀ ਦੀ ਯੋਜਨਾ ਬਣਾਉਂਦੇ ਹੋਏ ਪੁਲਿਸ ਦੇ ਹੱਥ ਚੜ੍ਹ ਗਿਆ ਸੀ ਅਤੇ ਇਸ ਵੇਲੇ ਜੇਲ੍ਹ ਵਿੱਚ ਹੈ। ਪਤੀ ਦੇ ਗ੍ਰਿਫ਼ਤਾਰ ਹੋਣ ਤੋਂ ਬਾਅਦ ਮਾਹੀ ਨੇ ਸੁੱਖਾ ਦੇ ਨਾਲ ਮਿਲ ਕੇ ਚਿੱਟਾ ਸਪਲਾਈ ਕਰਨਾ ਸ਼ੁਰੂ ਕੀਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਹੀ ਨੂੰ ਆਪਣੇ ਪਤੀ ਦੀ ਜ਼ਮਾਨਤ ਅਤੇ ਆਪਣੀ ਗਰਭਵਸਥਾ ਦੌਰਾਨ ਡਿਲੀਵਰੀ ਲਈ ਪੈਸਿਆਂ ਦੀ ਜ਼ਰੂਰਤ ਸੀ। ਇਸ ਕਰਕੇ ਉਹ ਸੁੱਖਾ ਨਾਲ ਮਿਲ ਕੇ ਨਸ਼ੇ ਦੀ ਸਪਲਾਈ ਕਰ ਰਹੀ ਸੀ। ਡੀਐਸਪੀ ਅੰਮ੍ਰਿਤਪਾਲ ਸਿੰਘ ਮੁਤਾਬਕ ਥਾਣਾ ਸਿਟੀ ਖੰਨਾ ਦੇ ਏਐਸਆਈ ਪ੍ਰਗਟ ਸਿੰਘ ਪੁਲਿਸ ਪਾਰਟੀ ਸਮੇਤ ਮੁੱਖ ਗੇਟ ਨੇੜੇ ਨਾਕਾਬੰਦੀ ਉਪਰ ਮੌਜੂਦ ਸਨ। ਇਸ ਦੌਰਾਨ ਇੱਕ ਮੋਟਰਸਾਈਕਲ ਆਉਂਦਾ ਦੇਖਿਆ । ਪੁਲਿਸ ਨੂੰ ਵੇਖ ਕੇ ਮੋਟਰਸਾਇਕਲ ਸਵਾਰ ਸੁਖਵਿੰਦਰ ਸਿੰਘ ਨੇ ਮੁੜਨ ਦੀ ਕੋਸ਼ਿਸ਼ ਕੀਤੀ ਪਰ ਟ੍ਰੈਫਿਕ ਕਾਰਨ ਰੁਕ ਗਿਆ। ਉਸਨੇ ਜੇਬ ਵਿੱਚੋਂ ਇੱਕ ਪਾਰਦਰਸ਼ੀ ਲਿਫਾਫਾ ਕੱਢ ਕੇ ਪਿੱਛੇ ਬੈਠੀ ਔਰਤ ਮਾਹੀ ਨੂੰ ਦੇ ਦਿੱਤਾ ਮਾਹੀ ਨੇ ਘਬਰਾ ਕੇ ਉਹ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਸੁੱਟੇ ਲਿਫਾਫੇ ਦੀ ਜਾਂਚ ਕਰਨ ’ਤੇ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਦੋਵਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਪਤਾ ਲਗਾ ਰਹੀ ਹੈ ਕਿ ਇਸ ਨੈੱਟਵਰਕ ਦੇ ਹੋਰ ਕਿਹੜੇ ਲੋਕ ਸ਼ਾਮਲ ਹਨ। ਬਾਈਟ - ਅੰਮ੍ਰਿਤਪਾਲ ਸਿੰਘ ਭਾਟੀ ਡੀਐਸਪੀ 
14
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement
Back to top