Become a News Creator

Your local stories, Your voice

Follow us on
Download App fromplay-storeapp-store
Advertisement
Back
Faridkot151203

ਫਰੀਦਕੋਟ ਜੇਲ 'ਚ ਕੈਦੀ ਦੀ ਖੁਦਕੁਸ਼ੀ: ਸੂਸਾਈਡ ਨੋਟ ਨੇ ਖੋਲ੍ਹੇ ਰਾਜ

Naresh Sethi
Jul 03, 2025 13:37:14
Faridkot, Punjab
ਐਂਕਰ ਫਰੀਦਕੋਟ ਦੇ ਕੇਂਦਰੀ ਮਾਡਰਨ ਜੇਲ ਵਿੱਚ ਬੰਦ ਇੱਕ ਕੈਦੀ ਵੱਲੋਂ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕੈਦੀ ਦੀ ਪਹਿਚਾਣ ਫਾਜਿਲਕਾ ਜ਼ਿਲੇ ਦੇ ਪਿੰਡ ਬਾਮਣੀਵਾਲਾ ਦੇ ਰਹਿਣ ਵਾਲੇ ਸੁਰਜੀਤ ਸਿੰਘ ਵਜੋਂ ਹੋਈ ਅਤੇ ਉਸਦੀ ਜੇਬ ਵਿੱਚੋਂ ਮਿਲੇ ਸੂਸਾਈਡ ਨੋਟ ਦੇ ਆਧਾਰ ਤੇ ਜੇਲ ਪ੍ਰਸ਼ਾਸਨ ਨੇ ਥਾਣਾ ਸਿਟੀ ਪੁਲਿਸ ਨੂੰ ਸ਼ਿਕਾਇਤ ਭੇਜ ਕੇ ਕੈਦੀ ਦੀ ਘਰਵਾਲੀ ਪਰਮਜੀਤ ਕੌਰ ਦੇ ਖਿਲਾਫ ਮੁਕੱਦਮਾ ਦਰਜ ਕਰਵਾਇਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਦੇ ਅਨੁਸਾਰ ਸੁਰਜੀਤ ਸਿੰਘ ਇੱਕ ਮੁਕਦਮੇ ਵਿੱਚ ਹੋਈ ਸਜ਼ਾ ਕੱਟਣ ਲਈ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਵਿੱਚ ਬੰਦ ਸੀ ਕੁਝ ਸਮਾਂ ਪਹਿਲਾਂ ਉਹ ਪੈਰੋਲ ਤੇ ਜੇਲ ਤੋਂ ਬਾਹਰ ਆਇਆ ਸੀ ਪਰ ਪੈਰੋਲ ਦੇ ਦੌਰਾਨ ਉਸ ਨੂੰ ਪੁਲਿਸ ਨੇ ਇੱਕ ਐਨਡੀਪੀਐਸ ਐਕਟ ਦੇ ਤਹਿਤ ਮਾਮਲੇ ਵਿੱਚ ਮੁੜ ਗ੍ਰਿਫਤਾਰ ਕਰ ਲਿਆ ਅਤੇ ਲੰਘੀ 18 ਜੂਨ ਨੂੰ ਉਹ ਮੁੜ ਫਰੀਦਕੋਟ ਜੇਲ ਚ ਦਾਖਲ ਹੋਇਆ। ਇਸ ਮਾਮਲੇ ਵਿੱਚ ਜੇਲ ਪ੍ਰਸ਼ਾਸਨ ਨੇ ਦੱਸਿਆ ਕਿ ਕੈਦੀ ਹੋਣ ਦੇ ਚਲਦਿਆਂ ਉਸ ਦੀ ਡਿਊਟੀ ਲੰਗਰ ਹਾਲ ਵਿੱਚ ਲੱਗੀ ਹੋਈ ਸੀ ਅਤੇ ਉਹ ਲੰਗਰ ਬੈਰਕ ਵਿੱਚ ਬੰਦ ਸੀ। ਇਕ ਦਿਨ ਪਹਿਲਾਂ ਸ਼ਾਮ ਦੇ ਸਮੇਂ ਉਹ ਅਚਾਨਕ ਗਾਇਬ ਹੋ ਗਿਆ ਅਤੇ ਜਦ ਉਸ ਦੀ ਭਾਲ ਕੀਤੀ ਗਈ ਤਾਂ ਬੈਰਕ ਦੇ ਪਿੱਛੇ ਉਸਨੇ ਖਿੜਕੀ ਨਾਲ ਫਾਹਾ ਲਿਆ ਹੋਇਆ ਸੀ। ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਮਾਮਲੇ ਵਿੱਚ ਜੇਲ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਸ ਦੀ ਜੇਬ ਦੀ ਤਲਾਸ਼ੀ ਲਏ ਜਾਣ ਤੋਂ ਬਾਅਦ ਜੇਲ ਕਰਮਚਾਰੀਆਂ ਨੂੰ ਇਕ ਪਰਚੀ ਤੇ ਲਿਖਿਆ ਸੂਸਾਈਡ ਨੋਟ ਬਰਾਮਦ ਹੋਇਆ ਸੀ ਜਿਸ ਵਿੱਚ ਉਸ ਨੇ ਲਿਖਿਆ ਕਿ ਉਹ ਆਪਣੀ ਘਰਵਾਲੀ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਰਿਹਾ ਹੈ। ਜਿਸ ਦੇ ਅਧਾਰ ਤੇ ਜੇਲ ਪ੍ਰਸ਼ਾਸਨ ਨੇ ਪੁਲਿਸ ਨੂੰ ਸ਼ਿਕਾਇਤ ਭੇਜ ਕੇ ਕੈਦੀ ਦੀ ਘਰਵਾਲੀ ਦੇ ਖਿਲਾਫ ਮੁਕਦਮਾ ਦਰਜ ਕਰਵਾਇਆ ਹੈ। ਹੁਣ ਇਸ ਮਾਮਲੇ ਦੀ ਪੁਲਿਸ ਕਾਰਵਾਈ ਕਰ ਰਹੀ ਹੈ ਅਤੇ ਨਾਲ ਜੁਡੀਸ਼ੀਅਲ ਮਜਿਸਟਰੇਟ ਵਲੋਂ ਪੜਤਾਲ ਕਰ ਰਹੇ ਹਨ । Byte ਇਕਬਾਲ ਸਿੰਘ ਧਾਲੀਵਾਲ ਜੇਲ ਸੁਪਰਡੈਂਟ ਫਰੀਦਕੋਟ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement