Become a News Creator

Your local stories, Your voice

Follow us on
Download App fromplay-storeapp-store
Advertisement
Back
Fatehgarh Sahib140407

ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ, ਪੈਨਸ਼ਨਰਾਂ ਦਾ ਪੁਤਲਾ ਫੂਕਿਆ!

Jagmeet Singh
Jul 03, 2025 12:06:07
Fatehgarh Sahib, Punjab
Anchor - ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਦੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵੱਲੋਂ ਜਿਲਾ ਖਜ਼ਾਨਾ ਦਫਤਰ ਫਤਿਹਗੜ੍ਹ ਸਾਹਿਬ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਉਪਰੰਤ ਪੰਜਾਬ ਸਰਕਾਰ ਦੇ ਖਿਲਾਫ ਨਾਹਰੇਬਾਜੀ ਕਰਕੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ ਗਿਆ।           ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸਰਪ੍ਰਸਤ ਅਵਤਾਰ ਸਿੰਘ ਚੀਮਾ,ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਜ਼ਿਲ੍ਹਾ ਇਕਾਈ ਫ਼ਤਹਿਗੜ੍ਹ ਦੇ ਪ੍ਰਧਾਨ ਰਣਦੀਪ ਸਿੰਘ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਵਾਂ ਸਮੇਂ ਸਿੱਖ ਨਹੀਂ ਦਿੱਤੀਆਂ ਜਾਂਦੀਆਂ ਇਸ ਤੋਂਂ ਇਲਾਵਾ ਪੰਜਾਬ ਦੇ ਖਜਾਨਾ ਦਫਤਰਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਵੱਖ ਵੱਖ ਤਰ੍ਹਾਂ ਦੇ ਏਰੀਅਰ ਬਿੱਲ ਪੰਜਾਬ ਸਰਕਾਰ ਵੱਲੋਂ ਅਦਾਇਗੀਆਂ ਤੇ ਅਣ ਐਲਾਨੀਆਂ ਪਾਬੰਦੀਆਂ ਲਗਾਈਆਂ ਹੋਣ ਕਾਰਨ ਲਮਕ ਅਵਸਥਾ ਵਿੱਚ ਪਏ ਹਨ ਜਦਕਿ ਵਿੱਤ ਵਿਭਾਗ ਪੰਜਾਬ ਸਰਕਾਰ ਨੇ ਮਿਤੀ 18 ਫਰਵਰੀ 2025 ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਮਿਤੀ 1ਜਨਵਰੀ 2016 ਤੋਂ 30 ਜੂਨ 2021 ਦਰਮਿਆਨ ਵੱਖ-ਵੱਖ ਵਿਭਾਗਾਂ ਵਿੱਚੋਂ ਸੇਵਾ ਮੁਕਤ ਹੋਣ ਵਾਲੇ ਪੈਨਸ਼ਨਰਾਂ ਨੂੰ ਸੋਧੀ ਹੋਈ ਲੀਵ ਇਨਕੈਸ਼ਮੈਂਟ ਦੇ ਬਣਦੇ ਚੌਥੇ ਹਿੱਸੇ ਦੀ ਮਹੀਨਾ ਅਪ੍ਰੈਲ 2025 ਵਿੱਚ ਅਦਾਇਗੀ ਕਰਨ ਦੇ ਆਦੇਸ਼ ਜਾਰੀ ਕਰਨ ਦਾ ਬਾਵਜੂਦ ਪਿਛਲੇ ਤਿੰਨ ਮਹੀਨਿਆਂ ਤੋਂ ਪੰਜਾਬ ਸਰਕਾਰ ਵੱਲੋਂ ਇਹਨਾਂ ਬਿੱਲਾਂ ਦੀਆਂ ਅਦਾਇਗੀਆਂ ਕਰਨ ਤੇ ਅਣ - ਐਲਾਨੀਆਂ ਰੋਕਾਂ ਲਗਾਏ ਜਾਣ ਕਾਰਨ ਇਹ ਬਿੱਲ ਖਜਾਨਾ ਦਫਤਰਾਂ ਵਿੱਚ ਲਮਕ ਅਵਸਥਾ ਵਿੱਚ ਪਏ ਹਨ ਅਤੇ ਅਜੇ ਤੱਕ ਕਿਸੇ ਇੱਕ ਵੀ ਪੈਨਸ਼ਨਰ ਨੂੰ ਸੋਧੀ ਹੋਈ ਲੀਵ ਇਨਕੈਸ਼ਮੈਂਟ ਦੀ ਅਦਾਇਗੀ ਨਹੀਂ ਹੋਈ । Byte--ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸਰਪ੍ਰਸਤ ਅਵਤਾਰ ਸਿੰਘ ਚੀਮਾ, Byte-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਜ਼ਿਲ੍ਹਾ ਇਕਾਈ ਫ਼ਤਹਿਗੜ੍ਹ ਦੇ ਪ੍ਰਧਾਨ ਰਣਦੀਪ ਸਿੰਘ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement