Become a News Creator

Your local stories, Your voice

Follow us on
Download App fromplay-storeapp-store
Advertisement
Back
Fazilka152123

ਫ਼ਾਜ਼ਿਲਕਾ 'ਚ ਬੇਰੁਜ਼ਗਾਰੀ ਖਿਲਾਫ਼ ਧਰਨਾ: 18000 ਅਸਾਮੀਆਂ ਦੀ ਮੰਗ!

SUNIL NAGPAL
Jun 30, 2025 09:41:22
Fazilka, Punjab
ਫ਼ਾਜ਼ਿਲਕਾ ਵਿਖੇ ਬੇਰੁਜ਼ਗਾਰ ਬੀ ਐਡ ਟੈਟ ਪਾਸ ਯੂਨੀਅਨ ਦੇ ਨੁਮਾਇੰਦਿਆਂ ਤੇ ਮੈਂਬਰਾਂ ਵਲੋਂ ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ 'ਤੇ ਸਥਿਤ ਫਲਾਈ ਓਵਰ ਨੂੰ ਜਾਮ ਕਰਕੇ ਰੋਸ ਧਰਨਾ ਦਿੱਤਾ ਗਿਆ, ਜਿਸ ਵਿਚ ਸੈਂਕੜੇ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਵਲੋਂ ਮੰਗ ਕੀਤੀ ਗਈ ਕਿ ਸਰਕਾਰ ਮਾਸਟਰ ਕੈਡਰ ਦੇ ਸਾਰੇ ਵਿਸ਼ਿਆਂ ਦੀਆਂ 18000 ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕਰੇ। ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਵਨਾ ਨੇ ਇਸ ਧਰਨੇ ਵਿਚ ਪਹੁੰਚ ਕੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਵਲੋਂ ਮੌਕੇ ਤੇ ਫੋਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਗੱਲ ਕਰਵਾ ਕੇ ਆਉਣ ਵਾਲੇ ਮੰਗਲਵਾਰ ਨੂੰ ਯੂਨੀਅਨ ਦੇ ਨਾਲ ਮੀਟਿੰਗ ਅਤੇ ਗੱਲਬਾਤ ਦਾ ਸਮਾਂ ਦੁਆ ਕੇ ਇਸ ਧਰਨੇ ਨੂੰ ਸਮਾਪਤ ਕਰਵਾਇਆ। ਵਿਧਾਇਕ ਨਰਿੰਦਰ ਪਾਲ ਸਵਨਾ ਦੇ ਅਸ਼ਵਾਸਨ ਤੋਂ ਬਾਅਦ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜੇਕਰ ਆਉਣ ਵਾਲੇ ਮੰਗਲਵਾਰ ਉਨ੍ਹਾਂ ਦੀ ਮੀਟਿੰਗ ਨਹੀਂ ਕਰਵਾਈ ਜਾਂਦੀ ਜਾਂ ਉਨ੍ਹਾਂ ਦਾ ਕੋਈ ਹੱਲ ਨਹੀਂ ਕੀਤਾ ਜਾਂਦਾ ਤਾਂ ਬੁੱਧਵਾਰ ਨੂੰ ਉਨ੍ਹਾਂ ਵਲੋਂ ਇਸੇ ਤਰ੍ਹਾਂ ਨੈਸ਼ਨਲ ਹਾਈਵੇ ਜਾਮ ਕਰ ਵੱਡੇ ਪੱਧਰ ਤੇ ਰੋਸ ਧਰਨਾ ਦਿੱਤਾ ਜਾਵੇਗਾ।
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement