Back
बाढ़ पीड़ितों के लिए पंजाब सरकार का वादा, पूरी राहत और मुआवजा
RKRAJESH KATARIA
Sept 18, 2025 12:01:03
Firozpur, Punjab
ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਅਤੇ ਨੁਕਸਾਨ ਦਾ ਮੁਆਵਜਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ , ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਫ਼ਿਰੋਜ਼ਪੁਰ ਵਿਖੇ ਹੜ੍ਹਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ , ਜ਼ਿਲ੍ਹੇ ਦੀਆਂ ਐਨ.ਜੀ.ਓਜ਼ ਨਾਲ ਵੀ ਕੀਤੀ ਮੁਲਾਕਾਤ , ਸਰਕਾਰ ਅਤੇ ਪ੍ਰਸ਼ਾਸਨ ਨਾਲ ਮਿਲ ਕੇ ਹੜ੍ਹ ਪ੍ਰਭਾਵਿਤਾਂ ਦੇ ਮੁੜ ਵਸੇਬੇ ਲਈ ਕੰਮ ਕਰਨ ਦੀ ਕੀਤੀ ਅਪੀਲ , ਅਤੇ ਮਿਸ਼ਨ ਚੜ੍ਹਦੀ ਕਲਾ ਤਹਿਤ ਵੱਧ ਚੜ੍ਹ ਕੇ ਯੋਗਦਾਨ ਪਾਉਣ ਦੀ ਵੀ ਕੀਤੀ ਅਪੀਲ , ਹੜ੍ਹ ਪ੍ਰਭਾਵਿਤ ਪਿੰਡਾਂ ਵਿਖੇ ਮੈਡੀਕਲ ਕੈਂਪਾਂ ਦਾ ਵੀ ਕੀਤਾ ਦੌਰਾ
Vo 1 = ਫ਼ਿਰੋਜ਼ਪੁਰ ਸਤਲੁਜ ਦਰਿਆ ਦੇ ਕੰਢੇ ’ਤੇ ਸਥਿਤ ਪਿੰਡਾਂ 'ਚ ਆਏ ਹੜ੍ਹ ਕਾਰਨ ਇਨ੍ਹਾਂ ਇਲਾਕਿਆਂ ਦੀਆਂ ਮੁਸ਼ਕਿਲਾਂ ਅਤੇ ਲੋਕਾਂ ਦੇ ਮੁੜ ਵਸੇਬੇ ਦੇ ਮੱਦੇਨਜ਼ਰ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਗੱਟੀ ਰਾਜੋ ਕੇ, ਜੱਲੋ ਕੇ ਅਤੇ ਟੈਂਡੀ ਵਾਲਾ ਵਿਖੇ ਮੈਡੀਕਲ ਕੈਂਪਾਂ ਦਾ ਦੌਰਾ ਵੀ ਕੀਤਾ ਗਿਆ। ਮੰਤਰੀ ਬਲਬੀਰ ਸਿੰਘ ਨੇ ਅਧਿਕਾਰੀਆਂ ਤੋਂ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦੀ ਸਥਿੱਤੀ ਅਤੇ ਉੱਥੇ ਲੋਕਾਂ ਦੇ ਮੁੜ ਵਸੇਬੇ, ਸਾਫ਼ ਸਫ਼ਾਈ, ਵਾਟਰ ਅਤੇ ਵੈਕਟਰ ਬੋਰਨ ਬੀਮਾਰੀਆਂ ਤੋਂ ਬਚਾਅ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਹੜ੍ਹ ਤੋਂ ਬਾਅਦ ਵਿੱਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੋਣ ਦਾ ਖਦਸ਼ਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਸਮੂਹ ਵਿਭਾਗਾਂ ਵੱਲੋਂ ਹੜ੍ਹ ਦੌਰਾਨ ਪੂਰੀ ਤਨਦੇਹੀ, ਜ਼ਿੰਮੇਵਾਰੀ ਅਤੇ ਸੇਵਾ ਭਾਵਨਾ ਨਾਲ ਲੋਕਾਂ ਦੀ ਮਦਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੂਹ ਐਨ.ਜੀ.ਓਜ਼, ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਹੜ੍ਹ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਪੂਰਾ ਯੋਗਦਾਨ ਦਿੱਤਾ ਗਿਆ ਹੈ। ਉਨ੍ਹਾਂ ਸਿਹਤ ਵਿਭਾਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਭਾਗ ਦੇ ਯਤਨਾਂ ਸਦਕਾ ਵਾਟਰ / ਵੈਕਟਰ ਬੋਰਨ ਬਿਮਾਰੀਆਂ ਸਮੇਤ ਜਣੇਪੇ ਦੌਰਾਨ ਮੌਤ ਦੀ ਦਰ ਵਿੱਚ ਵੱਡੀ ਕਮੀ ਹੋਈ ਹੈ। ਉਨ੍ਹਾਂ ਹੜ੍ਹ ਤੋਂ ਬਾਅਦ ਦੇ ਸਮੇਂ ਦੌਰਾਨ ਵੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ਦੇ ਮੁੜ ਵਸੇਬੇ ਅਤੇ ਬੀਮਾਰੀਆਂ ਤੋਂ ਬਚਾਅ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰੋਟੇਸ਼ਨ ਵਾਈਜ਼ ਮੈਡੀਕਲ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਜਾਂਚ ਲਈ ਮਾਹਿਰ ਡਾਕਟਰਾਂ ਦੀ ਡਿਊਟੀ ਲਗਾਈ ਜਾਵੇਗੀ। ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਦਾ ਹੜ੍ਹ ਕਾਰਨ ਨੁਕਸਾਨ ਹੋਇਆ ਹੈ ਉਨ੍ਹਾਂ ਦੀ ਡਾਕਟਰਾਂ ਅਤੇ ਅਧਿਕਾਰੀਆਂ ਵੱਲੋਂ ਕਾਊਂਸਲਿੰਗ ਵੀ ਕੀਤੀ ਜਾਵੇ ਤਾਂ ਜੋ ਉਹ ਕਿਸੇ ਕਿਸਮ ਦੇ ਮਾਨਸਿਕ ਤਣਾਅ ਦੀ ਸਥਿਤੀ ਵਿੱਚ ਨਾ ਚਲੇ ਜਾਣ।
ਬਾਈਟ= ਬਲਵੀਰ ਸਿੰਘ , ਸਿਹਤ ਮੰਤਰੀ ਪੰਜਾਬ
Vo 2= ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਅਤੇ ਨੁਕਸਾਨ ਦੇ ਮੁਆਵਜੇ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹੇਠਲੇ ਪੱਧਰ ਤੋਂ ਲੈ ਕੇ ਮੁੱਖ ਮੰਤਰੀ ਤੱਕ ਸਭ ਹੜ੍ਹ ਪੀੜਤਾਂ ਦੀ ਸੇਵਾ ਵਿੱਚ ਯਤਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤਾਂ ਦੇ ਮੁੜ ਵਸੇਬੇ ਲਈ ਯਤਨ ਤੇਜ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਵਿਸ਼ਵ ਪੱਧਰ ਤੇ ਲੋਕਾਂ ਅਤੇ ਸਮਾਜ ਸੇਵੀਆਂ ਦੀ ਮਦਦ ਨਾਲ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਦੇ ਮੁੜ ਵਸੇਬੇ ਲਈ ਫ਼ੰਡ ਜੁਟਾਏ ਜਾ ਸਕਣ। ਉਨ੍ਹਾਂ ਲੋਕਾਂ ਨੂੰ ਮਿਸ਼ਨ ਚੜ੍ਹਦੀ ਕਲਾ ਤਹਿਤ http://rangla.punjab.gov.in ’ਤੇ ਹੜ੍ਹ ਪ੍ਰਭਾਵਿਤਾਂ ਦੀ ਮਦਦ ਲਈ ਡੋਨੇਸ਼ਨ ਕਰ ਕੇ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਿਸ਼ਨ ਚੜ੍ਹਦੀ ਕਲਾ ਨਾਲ ਪ੍ਰਾਪਤ ਹੋਏ ਫ਼ੰਡਾਂ ਨੂੰ ਪੰਜਾਬ ਸਰਕਾਰ ਸਵਾਏ ਕਰਕੇ ਲੋਕਾਂ ਦੇ ਮੁੜ ਵਸੇਬੇ ਲਈ ਵਰਤੇਗੀ ਤਾਂ ਜੋ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੜ ਪੈਰਾਂ ਤੇ ਖੜ੍ਹਾ ਕੀਤਾ ਜਾ ਸਕੇ
ਬਾਈਟ= ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ
ਇਸ ਉਪਰੰਤ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹੇ ਦੀਆਂ ਐਨ.ਜੀ.ਓਜ਼ ਨਾਲ ਵੀ ਮੀਟਿੰਗ ਕੀਤੀ ਗਈ। ਉਨ੍ਹਾਂ ਹੜ੍ਹਾਂ ਦੇ ਦੌਰਾਨ ਗੈਰ ਸਰਕਾਰੀ ਸੰਸਥਾਵਾਂ, ਵਲੰਟੀਅਰਾਂ, ਸਿਹਤ ਸਬੰਧੀ ਸਨਅਤ ਦੇ ਪ੍ਰਤੀਨਿਧੀਆਂ ਅਤੇ ਹੋਰ ਸੰਸਥਾਵਾਂ ਦੇ ਪ੍ਰਤੀਨਿਧੀਆਂ ਜੋ ਕਿ ਹੜ੍ਹ ਦੀ ਸਥਿਤੀ ਵਿਚ ਲੋਕਾਂ ਦੀ ਮੱਦਦ ਕਰ ਰਹੇ ਜਾਂ ਉਨ੍ਹਾਂ ਦੀ ਸਹੂਲਤ ਲਈ ਕੋਈ ਵੀ ਕੰਮ ਕਰ ਰਹੇ ਹਨ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਧੰਨਵਾਦ ਵੀ ਕੀਤਾ। ਉਨ੍ਹਾਂ ਸਮੂਹ ਸੰਸਥਾਵਾਂ ਨੂੰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਲੋੜਵੰਦਾਂ ਦੀ ਮਦਦ ਕਰਨ ਜਿਵੇਂ ਕਿ ਘਰ ਬਣਾਉਣ, ਖੇਤ ਸਾਫ਼ ਕਰਕੇ ਤਿਆਰ ਕਰਨ ਵਿੱਚ ਮਦਦ, ਮੈਡੀਕਲ ਸੇਵਾਵਾਂ, ਸਕੂਲਾਂ, ਗਲੀਆਂ ਦੀ ਸਫ਼ਾਈ ਵਿੱਚ ਸਹਾਇਤਾ ਕਰਨ ਦੀ ਅਪੀਲ ਕੀਤੀ ਤਾਂ ਜੋ ਕੋਈ ਵੀ ਹੜ੍ਹ ਪੀੜਤ ਮਦਦ ਤੋਂ ਵਾਂਝਾ ਨਾਲ ਰਹਿ ਜਾਵੇ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
KCKhem Chand
FollowSept 18, 2025 13:20:072
Report
MJManoj Joshi
FollowSept 18, 2025 13:18:540
Report
ATAkashdeep Thind
FollowSept 18, 2025 13:10:07Noida, Uttar Pradesh:ANI EVE R32.....ANI ASR SEARCH OPS RX
AMRITSAR (PUNJAB): PUNJAB RURAL POLICE CONDUCT CORDON & SEARCH OPERATION/ INDERBIR SINGH (DIG, PUNJAB) S/B
0
Report
RBRohit Bansal
FollowSept 18, 2025 12:49:110
Report
SSSanjay Sharma
FollowSept 18, 2025 12:47:020
Report
KBKulbir Beera
FollowSept 18, 2025 12:46:440
Report
RBRohit Bansal
FollowSept 18, 2025 12:37:402
Report
NSNaresh Sethi
FollowSept 18, 2025 12:33:090
Report
SSSanjay Sharma
FollowSept 18, 2025 12:17:420
Report
BKBIMAL KUMAR
FollowSept 18, 2025 12:15:130
Report
VKVipan Kumar
FollowSept 18, 2025 12:05:200
Report
SSSanjay Sharma
FollowSept 18, 2025 12:01:480
Report
BSBHARAT SHARMA
FollowSept 18, 2025 12:01:390
Report
RRRaju Raj
FollowSept 18, 2025 11:54:040
Report