Become a News Creator

Your local stories, Your voice

Follow us on
Download App fromplay-storeapp-store
Advertisement
Back
Amritsar143001

1955 ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹਮਲੇ ਦੀ ਯਾਦ ਵਿੱਚ ਧਾਰਮਿਕ ਸਮਾਗਮ

Parambir Singh Aulakh
Jul 04, 2025 07:33:28
Amritsar, Punjab
*4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਅੱਜ 4 ਜੁਲਾਈ ਨੂੰ ਸਮਾਗਮ ਕਰਵਾਏ ਗਏ ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੰਜੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਸਮਈ ਕੀਰਤਨ ਕੀਤਾ ਗਿਆ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅਜ਼ਾਦ ਭਾਰਤ ਅੰਦਰ ਪੰਜਾਬੀ ਸੂਬਾ ਮੋਰਚਾ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ। ਇਸ ਸਬੰਧ ਵਿਚ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਧਾਰਮਿਕ ਦੀਵਾਨ ’ਚ ਢਾਡੀ ਜਥੇ ਸੰਗਤ ਨਾਲ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਕਿਹਾ ਕਿ ਦੇਸ਼ ਦੀ ਗੁਲਾਮੀ ਸਮੇਂ ਤਾਂ ਸਰਕਾਰਾਂ ਵੱਲੋਂ ਤਸ਼ੱਦਦ ਹੁੰਦਾ ਸੀ, ਪ੍ਰੰਤੂ ਸਿੱਖਾਂ ਵੱਲੋਂ ਵੱਡੀਆਂ ਕੁਰਬਾਨੀਆਂ ਨਾਲ ਅਜ਼ਾਦ ਕਰਵਾਏ ਦੇਸ਼ ਅੰਦਰ ਵੀ ਸਰਕਾਰਾਂ ਨੇ ਸਿੱਖਾਂ ਨੂੰ ਵੱਡੇ ਜ਼ਖ਼ਮ ਦਿੱਤੇ ਹਨ। 4 ਜੁਲਾਈ 1955 ਨੂੰ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬੀ ਸੂਬਾ ਮੋਰਚੇ ਦੌਰਾਨ ਸਿੱਖਾਂ ਦੀ ਅਵਾਜ਼ ਨੂੰ ਦਬਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ, ਜੋ ਸਰਕਾਰ ਦੀ ਧੱਕੇਸ਼ਾਹੀ ਦਾ ਪ੍ਰਤੱਖ ਪ੍ਰਗਟਾਵਾ ਸੀ। ਇਸ ਨੂੰ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਇਸੇ ਤਹਿਤ ਹੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ। byte:- ਕੁਲਵੰਤ ਸਿੰਘ ਮੰਨਣ ਸਕੱਤਰ ਐਸਜੀਪੀਸੀ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement