Back
SGPC ने Sultanpur Lodhi बाढ़ पीड़ितों के लिए 38,000 लीटर डीज़ल दान की घोषणा
VSVARUN SHARMA
Sept 25, 2025 06:19:37
Kapurthala, Punjab
ਸੁਲਤਾਨਪੁਰ ਲੋਧੀ ਖੇਤਰ ਦੇ ਹੜ੍ਹ ਪੀੜਤਾਂ ਦੀ ਮਦਦ ਲਈ SGPC ਵੱਲੋਂ 38000 ਲੀਟਰ ਡੀਜ਼ਲ ਦੇਣ ਦਾ ਪ੍ਰਧਾਨ ਧਾਮੀ ਨੇ ਕੀਤਾ ਐਲਾਨ...
ਬੰਨਾਂ ਨੂੰ ਮਜਬੂਤ ਕਰਨ ਦੇ ਲਈ ਐਸਜੀਪੀਸੀ ਵੱਲੋਂ 8000 ਲੀਟਰ ਡੀਜ਼ਲ ਖ਼ੇਪ ਜਾਰੀ
ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਬੈਠਕ ’ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਮੁੱਢਲੇ ਤੌਰ ’ਤੇ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਫੈਸਲਾ ਕਰਦਿਆਂ ਪ੍ਰਭਾਵਿਤ ਲੋਕਾਂ ਵਾਸਤੇ ਵੱਖ-ਵੱਖ ਖੇਤਰਾਂ ਲਈ ਵੱਡੇ ਫੈਸਲੇ ਕੀਤੇ ਗਏ। ਇਸੇ ਫੈਸਲੇ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹੋਏ
ਇਸ ਉਪਰੰਤ ਪ੍ਰਧਾਨ ਐਸਜੀਪੀਸੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਉਹਨਾਂ ਨੇ ਹੜਾਂ ਦਾ ਮੁਕਾਬਲਾ ਕਰ ਰਹੇ ਲੋਕਾਂ ਦੀ ਚੜਦੀ ਕਲਾ ਲਈ ਅਰਦਾਸ ਕੀਤੀ।
ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਅੰਦਰ ਹੜ੍ਹਾਂ ਕਾਰਨ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਨਾਲ ਜਿਥੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋਈਆਂ ਹਨ, ਉਥੇ ਹੀ ਜ਼ਮੀਨਾਂ ਵਿਚ ਆਈ ਰੇਤ ਨੇ ਵੀ ਕਿਸਾਨਾਂ ਲਈ ਵੱਡੀ ਮੁਸੀਬਤ ਖੜ੍ਹੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹੜ੍ਹ ਆਉਣ ਦੇ ਦਿਨਾਂ ਤੋਂ ਲੈ ਕੇ ਪ੍ਰਭਾਵਿਤ ਇਲਾਕਿਆਂ ਵਿਚ ਨਿਰੰਤਰ ਕਾਰਜਸ਼ੀਲ ਰਹੀ ਹੈ ਅਤੇ ਅੱਜ ਹੜ ਪੀੜਤਾਂ ਲਈ 8000 ਲੀਟਰ ਡੀਜ਼ਲ ਦੀ ਸੇਵਾ ਕੀਤੀ ਗਈ ਹੈ ਅਤੇ ਨਾਲ ਹੀ ਪ੍ਰਧਾਨ ਧਾਮੀ ਵੱਲੋਂ 38000 ਹਜ਼ਾਰ ਲੀਟਰ ਡੀਜ਼ਲ ਦੇਣ ਦਾ ਐਲਾਨ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਲਈ ਸਭ ਤੋਂ ਵੱਡੀ ਸਮੱਸਿਆ ਖੇਤਾਂ ਨੂੰ ਪੱਧਰਾ ਕਰਕੇ ਬਿਜਾਈ ਯੋਗ ਬਣਾਉਣਾ ਹੈ, ਜਿਸ ਵਾਸਤੇ ਸ਼੍ਰੋਮਣੀ ਕਮੇਟੀ ਕੁੱਲ 8 ਲੱਖ ਲੀਟਰ ਡੀਜ਼ਲ ਲੋੜਵੰਦਾਂ ਨੂੰ ਦੇਵੇਗੀ। ਇਸ ਦੇ ਨਾਲ ਹੀ 10 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਚੰਗੀ ਕੁਆਲਟੀ ਦਾ ਕਣਕ ਦਾ ਬੀਜ ਵੀ ਦਿੱਤਾ ਜਾਵੇਗਾ ਅਤੇ ਗੁਰੂ ਘਰਾਂ ਦੀ ਮੁਰੰਮਤ ਵਾਸਤੇ ਵੀ 50 ਹਜਾਰ ਰੁਪਏ ਦਿੱਤੇ ਜਾਣਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਡੀਜ਼ਲ ਤੋਂ ਵੈਟ ਖ਼ਤਮ ਕੀਤਾ ਜਾਵੇ, ਤਾਂ ਜੋ ਲੋਕਾਂ ਦੀ ਵੱਧ ਤੋਂ ਵੱਧ ਸਹਾਇਤਾ ਹੋ ਸਕੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜ ਗੁਰੂ ਕੀ ਗੋਲਕ ਅਤੇ ਸੰਗਤਾਂ ਦੇ ਸਹਿਯੋਗ ਨਾਲ ਹੋ ਰਹੇ ਹਨ। ਇਸ ਲਈ ਸੰਗਤਾਂ ਖੁਲ੍ਹਦਿਲੀ ਨਾਲ ਇਨ੍ਹਾਂ ਕਾਰਜਾਂ ਵਿਚ ਯੋਗਦਾਨ ਪਾਉਣ।
ਦੌਰਾਨ ਪ੍ਰਧਾਨ ਧਾਮੀ ਨੇ ਪੰਜਾਬ ਸਰਕਾਰ ਤੇ ਵੀ ਨਿਸ਼ਾਨਾ ਸਾਧਿਆ ਹੋਣਾ ਕਿਹਾ ਕਿ ਲੋਕ ਆਪ ਮੁਹਾਰੇ ਇੱਕ ਦੂਜੇ ਦੀ ਮਦਦ ਕਰ ਰਹੇ ਹਨ। ਸਰਕਾਰ ਕਿਤੇ ਨਜ਼ਰ ਨਹੀਂ ਆ ਰਹੀ।
ਬਾਈਟ : ਐਡਵੋਕੇਟ ਹਰਜਿੰਦਰ ਸਿੰਘ ਧਾਮੀ (ਪ੍ਰਧਾਨ ਐਸਜੀਪੀਸੀ)
6
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SKSanjeev Kumar
FollowSept 25, 2025 14:02:130
Report
TBTarsem Bhardwaj
FollowSept 25, 2025 13:52:400
Report
MJManoj Joshi
FollowSept 25, 2025 13:30:460
Report
TBTarsem Bhardwaj
FollowSept 25, 2025 13:19:320
Report
DVDEVENDER VERMA
FollowSept 25, 2025 13:06:252
Report
MJManoj Joshi
FollowSept 25, 2025 13:01:470
Report
SSSanjay Sharma
FollowSept 25, 2025 12:50:34Noida, Uttar Pradesh:Senior Advocate HS Phoolka’s revelations on sacrilege cases being shifted outside Punjab.
0
Report
MSManish Sharma
FollowSept 25, 2025 12:48:23Tarn Taran Sahib, Punjab:BIG BREAKING
तरन तारन के कस्बा भिक्खीविंड स्थित चौपड़ा अस्पताल पर फायरिंग मामले में बदमाशों और पुलिस के बीच मुकाबला
प्रभ दासूवाल के चार गुर्गे घायल जगशीर सिंह,मलकीत सिंह, रणदीप सिंह और गुरजंटन सिंह घायल
0
Report
ASAvtar Singh
FollowSept 25, 2025 12:45:120
Report
MTManish Thakur
FollowSept 25, 2025 12:32:170
Report
BSBHARAT SHARMA
FollowSept 25, 2025 12:31:330
Report
RKRAJESH KATARIA
FollowSept 25, 2025 12:19:120
Report
SSSanjay Sharma
FollowSept 25, 2025 12:06:592
Report
MSManish Shanker
FollowSept 25, 2025 12:01:480
Report
MJManoj Joshi
FollowSept 25, 2025 11:37:051
Report