Back
शिरोमणी कमेटी की राहत सेवाओं पर आरोप-प्रत्यारोप, धामी का खंडन
SSSanjay Sharma
Sept 12, 2025 16:45:22
Noida, Uttar Pradesh
ਪ੍ਰੈੱਸ ਨੋਟ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸੇਵਾਵਾਂ ਬਿਲਕੁਲ ਪਾਰਦਰਸ਼ੀ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਲਗਾਏ ਇਲਜ਼ਾਮਾਂ ਦਾ ਕੀਤਾ ਖੰਡਨ
ਅੰਮ੍ਰਿਤਸਰ, 12 ਸਤੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਸਿੱਖ ਸੰਸਥਾ ਖਿਲਾਫ ਕੀਤੇ ਜਾ ਰਹੇ ਝੂਠੇ ਪ੍ਰਾਪੇਗੰਡਾ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨਾਲ ਖੜ੍ਹਨ ਦੀ ਥਾਂ ਇਹ ਲੋਕ ਸਿਆਸੀ ਬਿਆਨਬਾਜ਼ੀ ਵਿੱਚ ਉਲਝੇ ਹੋਏ ਹਨ। ਜਾਰੀ ਇੱਕ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਇਕ ਸਾਂਝੀ ਸਿੱਖ ਸੰਸਥਾ ਹੁੰਦਿਆਂ ਜ਼ਮੀਨੀ ਪੱਧਰ ਤੇ ਹੜ੍ਹ ਪੀੜਤਾਂ ਲਈ ਕਾਰਜਸ਼ੀਲ ਹੈ ਅਤੇ ਇਸ ਦੇ ਯਤਨਾਂ ਨੂੰ ਸੀਮਤ ਕਰਨ ਦੀ ਸਿਆਸਤ ਬੇਹੱਦ ਦੁਖਦਾਈ ਅਤੇ ਮੰਦਭਾਗੀ ਹੈ। ਉਨ੍ਹਾਂ ਸਪਸ਼ਟ ਤੌਰ ‘ਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਕੋਲ ਕੀਤੀਆਂ ਸੇਵਾਵਾਂ ਦੇ ਪੂਰੇ ਵੇਰਵੇ ਮੌਜੂਦ ਹਨ ਜੋ ਕੱਲ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਬਾਅਦ ਮੀਡੀਆ ਨਾਲ ਸਾਂਝੇ ਵੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ 10 ਸਤੰਬਰ ਤੱਕ 77 ਲੱਖ ਤੋਂ ਵੱਧ ਦੀਆਂ ਰਾਹਤ ਸੇਵਾਵਾਂ ਸਿੱਖ ਸੰਸਥਾ ਵੱਲੋਂ ਕੀਤੀਆਂ ਗਈਆਂ ਹਨ, ਜਿਸ ਵਿੱਚ ਲੰਗਰ, ਜਰੂਰੀ ਰਸਦਾਂ, ਲੋੜੀਦਾ ਸਮਾਨ ਅਤੇ ਬੰਨਾਂ ਨੂੰ ਮਜ਼ਬੂਤ ਕਰਨ ਲਈ ਡੀਜਲ ਆਦਿ ਸ਼ਾਮਿਲ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਇਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਸਿੱਖ ਸੰਸਥਾ ਦੀਆਂ ਸੇਵਾਵਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਿਆਸਤ ਨਾਲ ਜੋੜਨ ਦੇ ਸੰਬੰਧ ਵਿੱਚ ਕਿਹਾ ਕਿ ਇਹ ਬਿਲਕੁਲ ਬੇਬੁਨਿਆਦ ਤੇ ਅਧਾਰਹੀਣ ਵਿਚਾਰ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਸਭ ਦੀ ਸਾਂਝੀ ਸੰਸਥਾ ਹੈ ਅਤੇ ਇਸ ਦੀਆਂ ਸੇਵਾਵਾਂ ਵਿੱਚ ਕੋਈ ਵੀ ਸਹਿਯੋਗ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਡੀਜ਼ਲ ਦੇਣ ਦਾ ਫੈਸਲਾ ਲੋਕਾਂ ਦੀ ਮੰਗ ਅਨੁਸਾਰ ਪਹਿਲੇ ਦਿਨ ਤੋਂ ਹੀ ਕਰ ਦਿੱਤਾ ਗਿਆ ਸੀ। ਜਿਸ ਤਹਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਇਸ ਦੀ ਬਕਾਇਦਾ ਸ਼ੁਰੂਆਤ ਕੀਤੀ ਗਈ ਅਤੇ ਬਾਅਦ ਵਿੱਚ ਮੰਗ ਅਨੁਸਾਰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਡੀਜ਼ਲ ਦਿੱਤਾ ਗਿਆ। ਇਸ ਦੀ ਖਰੀਦ ਅਤੇ ਵੰਡਣ ਲਈ ਸਿੱਖ ਸੰਸਥਾ ਦੇ ਨਿਯਮਾਂ ਅਨੁਸਾਰ ਕਾਰਜ਼ ਕੀਤਾ ਜਾ ਰਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਜਸਵੰਤ ਸਿੰਘ ਪੁੜੈਣ ਵੱਲੋਂ ਲੰਘੇ ਕਲ੍ਹ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਆਏ ਜਿਸ 53 ਨੰਬਰ ਮਤੇ ਦੀ ਗੱਲ ਕੀਤੀ ਜਾ ਰਹੀ ਹੈ ਉਹ ਤਤਕਾਲ ਵਿੱਚ ਰਾਹਤ ਸੇਵਾਵਾਂ ਲਈ ਭੇਜੀਆਂ ਪ੍ਰਵਾਨਗੀਆਂ ਦੀ ਪੁਸ਼ਟੀ ਦੇ ਸਬੰਧ ਵਿੱਚ ਸੀ। ਉਨ੍ਹਾਂ ਕਿਹਾ ਕਿ ਸੰਸਥਾ ਦੇ ਕਾਰਜਾਂ ਲਈ ਇੱਕ ਵਿਧੀ ਵਿਧਾਨ ਹੁੰਦਾ ਹੈ ਅਤੇ ਵੱਡੇ ਖਰਚਿਆਂ ਦੀ ਪ੍ਰਵਾਨਗੀ ਅੰਤ੍ਰਿੰਗ ਕਮੇਟੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਤੇ ਵਿੱਚ ਵੇਰਵੇ ਸ਼ਾਮਿਲ ਨਹੀਂ ਕੀਤੇ ਜਾਂਦੇ ਸਗੋਂ ਇਹ ਵੇਰਵੇ ਸੰਬੰਧਿਤ ਗੁਰਦੁਆਰਾ ਸਾਹਿਬਾਨ ਪਾਸ ਸੁਰੱਖਿਅਤ ਰੱਖੇ ਜਾਂਦੇ ਹਨ ਅਤੇ ਬਿੱਲਾਂ ਨਾਲ ਸ਼ਾਮਿਲ ਕੀਤੇ ਜਾਂਦੇ ਹਨ। ਇਹ ਵੇਰਵੇ ਲੰਘੇ ਕੱਲ੍ਹ ਵੀ ਜਨਤਕ ਕੀਤੇ ਸਨ ਅਤੇ ਇਸ ਨੂੰ ਕੋਈ ਵੀ ਵੇਖ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਕਾਰਜਸ਼ਾਲੀ ਬਾਰੇ ਇੱਕ ਅੰਤ੍ਰਿੰਗ ਕਮੇਟੀ ਮੈਂਬਰ ਵੱਲੋਂ ਗੈਰ ਜਿੰਮੇਵਾਰਾਨਾ ਤਰੀਕੇ ਨਾਲ ਸਵਾਲ ਕਰਨੇ ਹੈਰਾਨੀਜਨਕ ਹਨ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਨਿਰਸਵਾਰਥ ਸੇਵਾਵਾਂ ਉਤੇ ਸਵਾਲ ਚੁੱਕਣ ਵਾਲੇ ਇਹ ਸਾਰੇ ਲੋਕ ਇਸੇ ਪ੍ਰਬੰਧ ਦਾ ਹੀ ਹਿੱਸਾ ਹਨ ਅਤੇ ਵੱਖ ਹੋਣ ਤੋਂ ਪਹਿਲਾਂ ਇਨ੍ਹਾਂ ਨੂੰ ਸਭ ਕੁਝ ਠੀਕ ਲੱਗਦਾ ਸੀ। ਪਰੰਤੂ ਜਦੋਂ ਹੁਣ ਦੂਸਰੇ ਧੜੇ ਵਿਚ ਜਾ ਰਲੇ ਹਨ ਤਾਂ ਇਨ੍ਹਾਂ ਨੂੰ ਸਭ ਕੁਝ ਗਲਤ ਲੱਗਣ ਲਗ ਪਿਆ। ਉਨ੍ਹਾਂ ਸਵਾਲ ਕੀਤਾ ਕਿ ਇਹ ਕਿਹੋ ਜਿਹੇ ਦੋਹਰੇ ਮਾਪਦੰਡ ਹਨ?
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਨ੍ਹਾਂ ਮੈਂਬਰਾਂ ਨੂੰ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਸਮਝਣ ਅਤੇ ਸਿੱਖ ਸੰਸਥਾ ਵੱਲੋਂ ਕੀਤੀਆਂ ਜਾ ਰਹੀਆਂ ਵਿਸ਼ਾਲ ਸੇਵਾਵਾਂ ਨੂੰ ਜਾਣਬੁਝ ਕੇ ਸੱਟ ਨਾ ਮਾਰਨ।
ਉਨ੍ਹਾਂ ਕਿਹਾ ਕਿ ਇਸ ਦੁੱਖਦ ਸਮੇਂ ਪੰਜਾਬ ਅਤੇ ਪੰਜਾਬੀਆਂ ਨਾਲ ਖੜਨਾ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ ਹੈ ਅਤੇ ਸਿੱਖ ਸੰਸਥਾ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿਚ ਕੋਈ ਢਿੱਲ ਨਹੀਂ ਵਰਤੇਗੀ।
ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਸਹਾਇਕ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114
13
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SSSanjay Sharma
FollowSept 12, 2025 18:01:3214
Report
SSSanjay Sharma
FollowSept 12, 2025 18:01:2314
Report
SSSanjay Sharma
FollowSept 12, 2025 18:00:5614
Report
SSSanjay Sharma
FollowSept 12, 2025 18:00:4914
Report
SSSanjay Sharma
FollowSept 12, 2025 17:49:1013
Report
AKAjay Kashyap
FollowSept 12, 2025 17:49:0014
Report
SSSanjay Sharma
FollowSept 12, 2025 17:47:0214
Report
TBTarsem Bhardwaj
FollowSept 12, 2025 17:46:5314
Report
ASAvtar Singh
FollowSept 12, 2025 17:31:0613
Report
ADAnkush Dhobal
FollowSept 12, 2025 17:18:5313
Report
SSSanjay Sharma
FollowSept 12, 2025 17:02:0514
Report
VKVipan Kumar
FollowSept 12, 2025 16:31:0113
Report
SSSanjay Sharma
FollowSept 12, 2025 16:30:1814
Report
SSSanjay Sharma
FollowSept 12, 2025 16:01:0014
Report