Back
ਤਲਵੰਡੀ ਸਾਬੋ: ਨਵੀਂ ਬਿਲਡਿੰਗ ਵਿੱਚ ਲੈਂਟਰ ਡਿੱਗਣ ਨਾਲ ਚਾਰ ਮਜ਼ਦੂਰ ਜਖਮੀ!
Bathinda, Punjab
ਸਬ ਡਿਵੀਜ਼ਨ ਤਲਵੰਡੀ ਸਾਬੋ ਵਿਖੇ ਨਵੀਂ ਬਣ ਰਹੀ ਤਹਿਸੀਲ ਕੰਪਲੈਕਸ ਦੀ ਬਿਲਡਿੰਗ ਵਿੱਚ ਉਦਘਾਟਨ ਤੋਂ ਇੱਕ ਦਿਨ ਪਹਿਲਾਂ ਅੱਜ ਨਵੇਂ ਪੈ ਰਹੇ ਲੈਂਟਰ ਦੇ ਡਿੱਗਣ ਕਾਰਨ ਕਰੀਬ ਚਾਰ ਮਜ਼ਦੂਰ ਗੰਭੀਰ ਰੂਪ ਵਿੱਚ ਜਖਮੀ ਹੋ ਗਏ, ਜਿਨਾਂ ਨੂੰ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਿਲ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ, ਇਸ ਮਾਮਲੇ ਤੇ ਜਿੱਥੇ ਹੁਣ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਹੀ ਇਨਾ ਮਜ਼ਦੂਰਾਂ ਦੇ ਹੋਏ ਨੁਕਸਾਨ ਲਈ ਠੇਕੇਦਾਰ ਖਿਲਾਫ ਮਾਮਲਾ ਦਰਜ ਕਰਕੇ ਜਖਮੀ ਹੋਏ ਮਜ਼ਦੂਰਾਂ ਦਾ ਇਲਾਜ ਅਤੇ ਮੁਆਵਜਾ ਦੇਣ ਦੀ ਮੰਗ ਵੀ ਉਠਾਈ ਜਾ ਰਹੀ ਹੈ,
ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਤਹਿਸੀਲ ਕੰਪਲੈਕਸ ਵਿਖੇ ਤਹਿਸੀਲ ਕੰਪਲੈਕਸ ਦੀ ਨਵੀਂ ਬਣ ਰਹੀ ਬਿਲਡਿੰਗ ਦੌਰਾਨ ਅੱਜ ਉਸ ਸਮੇਂ ਵੱਡਾ ਹਾਦਸਾ ਹੋਣੋ ਬਚਾ ਰਿਹਾ ਜਦੋਂ ਨਵੇਂ ਪੈ ਰਹੇ ਲੈਂਟਰ ਦੇ ਡਿੱਗਣ ਨਾਲ ਕਰੀਬ ਚਾਰ ਮਜ਼ਦੂਰ ਹੇਠਾਂ ਆ ਗਏ ਜੋ ਕਿ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਪਤਾ ਲੱਗਦੇ ਹੀ ਸਹਾਰਾ ਕਲੱਬ ਤਲਵੰਡੀ ਸਾਬੋ ਦੇ ਵਰਕਰ ਅਤੇ 108 ਐਂਬੂਲੈਂਸ ਮੌਕੇ ਤੇ ਪੁੱਜ ਗਏ ਜਿਨਾਂ ਨੇ ਜ਼ਖਮੀਆਂ ਨੂੰ ਤਲਵੰਡੀ ਸਾਬੋ ਦੇ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ, ਮਜ਼ਦੂਰਾਂ ਨੇ ਦੱਸਿਆ ਕਿ ਉੱਥੇ ਅੱਜ ਲੈਂਟਰ ਪੈਨ ਦਾ ਕੰਮ ਚੱਲ ਰਿਹਾ ਸੀ ਪਰ ਅਚਾਨਕ ਲੈਂਟਰ ਡਿੱਗ ਗਿਆ ਜਿਸ ਕਰਕੇ ਕਈ ਮਜ਼ਦੂਰ ਥੱਲੇ ਆ ਗਏ, ਇਸ ਹਾਦਸੇ ਤੋਂ ਬਾਅਦ ਮਜ਼ਦੂਰਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ ਮਜ਼ਦੂਰਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਲੈਂਟਰ ਡਿੱਗਣ ਦੇ ਕਾਰਨ ਦਾ ਅਜੇ ਪਤਾ ਪਰ ਇਸ ਹਾਦਸੇ ਤੋਂ ਬਾਅਦ ਉਹਨਾਂ ਵਿੱਚ ਡਰਦਾ ਮਾਹੌਲ ਹੈ,
ਬਾਈਟ 01 ਪ੍ਰਤੱਖ ਦਰਸ਼ੀ ਮਜ਼ਦੂਰ
ਉਧਰ ਦੂਜੇ ਪਾਸੇ ਮਜ਼ਦੂਰ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਇੱਥੇ ਮਾੜਾ ਮਟੀਰੀਅਲ ਲੱਗਣ ਕਾਰਨ ਇਹ ਹਾਦਸਾ ਵਾਪਰਿਆ ਹੈ ਅਤੇ ਵੱਡਾ ਹਾਦਸਾ ਹੋਣੋ ਬਚਾ ਰਿਹਾ ਹੈ ਪਰ ਉਨਾ ਇਸ ਮਾਮਲੇ ਵਿੱਚ ਉੱਚ ਪੱਧਰੀ ਜਾਂਚ ਦੀ ਮੰਗ ਕਰਦੇ ਹੋਏ ਇਸ ਹਾਦਸੇ ਲਈ ਠੇਕੇਦਾਰ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕਰਦੇ ਹੋਏ ਮਜ਼ਦੂਰਾਂ ਦੇ ਪੂਰੇ ਇਲਾਜ ਅਤੇ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਉਹਨਾਂ ਕਿਹਾ ਕਿ ਜੇਕਰ ਇਸ ਮੰਗ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਮਜ਼ਦੂਰ ਜਥੇਬੰਦੀਆਂ ਸੰਘਰਸ਼ ਕਰਨਗੀਆਂ, ਜਦੋਂ ਕਿ ਮੌਕੇ ਤੇ ਪੁੱਜੇ ਨਾਇਬ ਤਹਿਸੀਲਦਾਰ ਨੇ ਦੱਸਿਆ ਕਿ ਉਹਨਾਂ ਨੂੰ ਪਤਾ ਲੱਗਦਿਆਂ ਹੀ ਉਹ ਮੌਕੇ ਤੇ ਪੁੱਜੇ ਹਨ ਤੇ ਇਸ ਹਾਦਸੇ ਵਿੱਚ ਕਈ ਮਜ਼ਦੂਰ ਜਖਮੀ ਹੋਏ ਹਨ ਪਰ ਅਜੇ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ
Byte 02 ਮੱਖਣ ਸਿੰਘ ਮਜ਼ਦੂਰ ਆਗੂ
ਬਾਈਟ 03 ਨਾਇਬ ਤਹਿਸੀਲਦਾਰ
ਦੱਸਣਾ ਬਣਦਾ ਹੈ ਕਿ ਇਸ ਬਿਲਡਿੰਗ ਵਿੱਚ ਅੱਠ ਜੁਲਾਈ ਨੂੰ ਨਵੀਆਂ ਰਜਿਸਟਰੀਆਂ ਕਰਨ ਦਾ ਕੰਮ ਸ਼ੁਰੂ ਕੀਤਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਅਜਿਹਾ ਹਾਦਸਾ ਹੋਣਾ ਪ੍ਰਸ਼ਾਸਨ ਅਤੇ ਸਰਕਾਰ ਦੇ ਨਾਲ ਨਾਲ ਬਿਲਡਿੰਗ ਬਣਾਉਣ ਵਾਲੇ ਠੇਕੇਦਾਰਾਂ ਤੇ ਵੀ ਸਵਾਲ ਖੜੇ ਕਰ ਰਿਹਾ ਹੈ,ਹੁਣ ਵੇਖਣਾ ਹੋਵੇਗਾ ਕਿ ਇਸ ਮਾਮਲੇ ਵਿੱਚ ਉੱਚ ਪੱਧਰੀ ਜਾਂਚ ਹੁੰਦੀ ਹੈ ਜਾਂ ਫਿਰ ਇਹ ਮਾਮਲਾ ਫਾਈਲਾਂ ਵਿੱਚ ਦੱਬ ਕੇ ਰਹਿੰਦਾ ਹੈ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement