Become a News Creator

Your local stories, Your voice

Follow us on
Download App fromplay-storeapp-store
Advertisement
Back
Sahibzada Ajit Singh Nagar140603

27 ਸਾਲਾ ਜਤਿਨ ਗਰਗ ਦੀ ਦਰਦਨਾਕ ਮੌਤ, ਪਰਿਵਾਰ 'ਤੇ ਦੁੱਖਾਂ ਦਾ ਪਹਾੜ

SBSANJEEV BHANDARI
Jul 17, 2025 17:03:45
Zirakpur, Punjab
ਜ਼ੀਰਕਪੁਰ ਕਨੇਡਾ ਵਿੱਚ ਪੜ੍ਹਾਈ ਲਈ ਗਿਆ 27 ਸਾਲਾ ਨੌਜਵਾਨ ਜਤਿਨ ਗਰਗ ਇੱਕ ਦਰਿਆ ਵਿੱਚ ਡੁੱਬਣ ਕਾਰਨ ਜਾਨ ਗਵਾ ਬੈਠਾ। ਜਤਿਨ ਗਰਗ ਦਾ ਪਰਿਵਾਰ ਪਿਛਲੇ 20 ਸਾਲਾਂ ਤੋਂ ਜੀਰਕਪੁਰ ਦੀ ਅਪਟਾਊਨ ਸਕਾਈਲਾ ਨਾਮਕ ਸੋਸਾਇਟੀ ਵਿੱਚ ਰਹਿ ਰਿਹਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਜਤਿਨ ਗਰਗ ਦੇ ਪਿਤਾ ਧਰਮਪਾਲ ਭਾਵੁਕ ਹੋ ਗਏ ਅਤੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪਿਛਲੇ ਸਾਲ 22 ਅਗਸਤ ਨੂੰ ਪੜ੍ਹਾਈ ਲਈ ਕਨੇਡਾ ਗਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕੈਮਲੂਪਸ ਬ੍ਰਿਟਿਸ਼ ਕੋਲੰਬੀਆ ਵਿਖੇ ਸਥਿਤ ਥਾਮਪਸਨ ਰਿਵਰਜ਼ ਯੂਨੀਵਰਸਿਟੀ ਵਿੱਚ ਸਪਲਾਈ ਚੇਨ ਮੈਨੇਜਮੈਂਟ ਦੀ ਪੜ੍ਹਾਈ ਕਰ ਰਿਹਾ ਸੀ। ਉਹ ਪੜ੍ਹਾਈ ਵਿੱਚ ਬਹੁਤ ਹੋਸ਼ਿਆਰ ਸੀ ਅਤੇ ਆਪਣੇ ਸੁਪਨੇ ਪੂਰੇ ਕਰਨ ਲਈ ਕਨੇਡਾ ਗਿਆ ਸੀ। ਉਨ੍ਹਾਂ ਕਿਹਾ ਕਿ ਜਤਿਨ ਗਰਗ ਬਹੁਤ ਹੀ ਹੋਸ਼ਿਆਰ ਅਤੇ ਮਿਲਣਸਾਰ ਸੀ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਜਦੋਂ ਜਤਿਨ ਦੇ ਦੋਸਤਾਂ ਨੇ ਘਰ ਫੋਨ ਕੀਤਾ, ਤਦ ਉਨ੍ਹਾਂ ਦੇ ਪਰਿਵਾਰ ਨੂੰ ਇਸ ਮੰਦਭਾਗੀ ਘਟਨਾ ਬਾਰੇ ਪਤਾ ਲੱਗਿਆ। ਇਸ ਤੋਂ ਬਾਅਦ ਪੂਰੇ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਉਨ੍ਹਾਂ ਦੱਸਿਆ ਕਿ ਇਸ ਦਰਦਨਾਕ ਘਟਨਾ ਕਰਕੇ ਸਾਰਾ ਪਰਿਵਾਰ ਰੋ-ਰੋ ਕੇ ਬੁਰੇ ਹਾਲ ਵਿੱਚ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ਕਿ ਐਤਵਾਰ ਨੂੰ ਜਤਿਨ ਆਪਣੇ ਦੋਸਤਾਂ ਨਾਲ ਦਰਿਆ ਕੰਢੇ ਵਾਲੀ ਥਾਂ ਤੇ ਵਾਲੀਬਾਲ ਖੇਡਣ ਗਿਆ ਸੀ। ਜਦੋਂ ਵਾਲੀਬਾਲ ਦਰਿਆ ਵਿੱਚ ਡਿੱਗ ਗਈ ਤਾਂ ਉਹ ਉਸਨੂੰ ਲੈਣ ਦਰਿਆ ਵਿੱਚ ਗਿਆ ਅਤੇ ਪਾਣੀ ਦੇ ਤੇਜ਼ ਬਹਾਅ ਵਿੱਚ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ। ਉਸ ਦੇ ਦੋਸਤਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਉਹ ਉਸ ਨੂੰ ਬਚਾ ਨਹੀਂ ਸਕੇ। ਉਨ੍ਹਾਂ ਦੱਸਿਆ ਕਿ ਜਤਿਨ ਦੀ ਲਾਸ਼ ਚਾਰ ਕਿਲੋਮੀਟਰ ਦੂਰ ਮੈਕਆਰਥਰ ਆਇਲੈਂਡ ਪਾਰਕ ਕੋਲੋਂ ਮਿਲੀ। ਉਨ੍ਹਾਂ ਦੱਸਿਆ ਕਿ ਉਸਦਾ ਇੱਕ ਛੋਟਾ ਭਰਾ ਵੀ ਹੈ ਜੋ ਬੀਕਾਮ ਦੀ ਪੜ੍ਹਾਈ ਕਰ ਰਿਹਾ ਹੈ । ਜਤਿਨ ਦੇ ਪਿਤਾ ਨੇ ਕਿਹਾ ਕਿ ਜਤਿਨ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਕਾਗਜ਼ੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਲਾਸ਼ ਭਾਰਤ ਲਿਆਉਣ ਲਈ ਸਰਕਾਰੀ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਪਰੀਵਾਰ ਨੇ ਪੰਜਾਬ ਸਰਕਾਰ ਤੋਂ ਮਦਦ ਕਰਨ ਦੀ ਅਪੀਲ ਵੀ ਕੀਤੀ ਹੈ । BYTE- FATHER WALKTHROUGH SHOTS
7
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement
Back to top