Back
भगवंत मान के बयान के बाद गैगनदीप सिंह रंधावा केस में परिवार ने न्याय की मांग तेज की
BSBHARAT SHARMA
Mar 24, 2026 08:18:28
Amritsar, Punjab
ਡਿਪਟੀ ਮੈਨੇਜਰ ਗਗਨਦੀਪ ਸਿੰਘ ਦੀ ਖੁਦਕੁਸ਼ੀ ਦੇ ਮਾਮਲੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਦਿੱਤਾ ਗਿਆ ਵੱਡਾ ਬਿਆਨ
ਕਿਹਾ ਸੀਬੀਆਈ ਜਾਂਚ ਦੀ ਕੋਈ ਲੋੜ ਨਹੀਂ ਹੈ। ਪੰਜਾਬ ਪੁਲਿਸ ਸਮਰਥ ਹੈ ਜਾਂਚ ਅਤੇ ਕਾਰਵਾਈ ਕਰਨ ਦੇ ਲਈ。
ਭਗਵੰਤ ਮਾਨ ਦੇ ਬਿਆਨ ਤੋਂ ਬਾਅਦ ਡਿਪਟੀ ਮੈਨੇਜਰ ਗਗਨਦੀਪ ਸਿੰਘ ਦੇ ਪਰਿਵਾਰਿਕ ਮੈਂਬਰਾਂ ਦਾ ਆਇਆ ਪਹਿਲਾ ਵੱਡਾ ਬਿਆਨ
ਪਰਿਵਾਰ ਨੇ ਨਹੀਂ ਛੱਡੀ ਇਨਸਾਫ਼ ਦੀ ਲੜਾਈ, ਅਮਿਤ ਸ਼ਾਹ ਕੋਲ ਮੰਗ ਜਾਰੀ
“ਸਾਰੇ ਦੋਸ਼ੀ ਗ੍ਰਿਫਤਾਰ ਹੋਣ”—ਭਰਾ ਵਰਿੰਦਰ ਪਾਲ ਸਿੰਘ ਦੀ ਅਪੀਲ
ਮ੍ਰਿਤਕ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਡੈੱਡੀ ਦਾ ਪੋਸਟਮਾਰਟਮ ਜਾਰੀ ਹੋਣ ਦੌਰਾਨ ਪੰਜਾਬ ਦੀ ਸਿਆਸਤ ਵਿੱਚ ਇਹ ਮਾਮਲਾ ਹੋਰ ਗਰਮਾ ਗਿਆ ਹੈ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਪਸ਼ਟ ਕੀਤਾ ਹੈ ਕਿ ਇਸ ਕੇਸ ਦੀ ਸੀਬੀਆਈ ਜਾਂਚ ਨਹੀਂ ਕਰਵਾਈ ਜਾਵੇਗੀ, ਕਿਉਂਕਿ ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹੈ。
ਸੀਐਮ ਮਾਨ ਦੇ ਇਸ ਬਿਆਨ ਤੋਂ ਬਾਅਦ ਮ੍ਰਿਤਕ ਦੇparਿਵਾਰ ਵੱਲੋਂ ਵੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਗਗਨਦੀਪ ਸਿੰਘ ਰੰਧਾਵਾ ਦੇ ਭਰਾ ਵਰਿੰਦਰ ਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਨੇ ਸੀਬੀਆਈ ਜਾਂਚ ਦੀ ਮੰਗ ਰੱਖੀ ਸੀ, ਪਰ ਜੇਕਰ ਸਰਕਾਰ ਇਸ ਨੂੰ ਨਹੀਂ ਮੰਨਦੀ ਤਾਂ ਉਹ ਆਪਣੀ ਲੜਾਈ ਰੋਕਣ ਵਾਲੇ ਨਹੀਂ। ਉਹਨਾਂ ਕਿਹਾ ਕਿ ਉਹਨਾਂ ਦੀ ਮੰਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਵੀ ਰੱਖੀ ਗਈ ਹੈ ਅਤੇ ਅੱਗੇ ਵੀ ਉਹ ਇਸ ਮਾਮਲੇ ਵਿੱਚ ਆਪਣੀ ਕੋਸ਼ਿਸ਼ ਜਾਰੀ ਰੱਖਣਗੇ。
ਉਹਨਾਂ ਭਾਵੁਕ ਹੋ ਕੇ ਕਿਹਾ ਕਿ ਪਰਿਵਾਰ ਦਾ ਮੁੱਖ ਮਕਸਦ ਗਗਨਦੀਪ ਸਿੰਘ ਨੂੰ ਇਨਸਾਫ਼ ਦਵਾਉਣਾ ਹੈ। ਇਸ ਲਈ ਉਹ ਹਰ ਸੰਭਵ ਰਸਤਾ ਅਪਣਾਉਣਗੇ ਅਤੇ ਦੋਸ਼ੀਆਂ ਖਿਲਾਫ਼ ਕੜੀ ਕਾਰਵਾਈ ਦੀ ਮੰਗ ਕਰਦੇ ਰਹਿਣਗੇ। ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਕਿਸੇ ਦੀ ਗ੍ਰਿਫਤਾਰੀ ਹੋਈ ਹੈ ਤਾਂ ਉਹ ਇਸ ਲਈ ਮੁੱਖ ਮੰਤਰੀ ਦਾ ਧੰਨਵਾਦ ਨਹੀਂ ਕਰਦੇ, ਸਗੋਂ ਇਹ ਨਿਆਂ ਦੀ ਪ੍ਰਕਿਰਿਆ ਦਾ ਹਿੱਸਾ ਹੈ।
ਵਰਿੰਦਰ ਪਾਲ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਵਿੱਚ ਜਿੰਨੇ ਵੀ ਦੋਸ਼ੀ ਹਨ, ਉਹਨਾਂ ਸਾਰਿਆਂ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਅਦਾਲਤ ਵੱਲੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਹਨਾਂ ਕਿਹਾ ਕਿ ਇਹ ਲੜਾਈ ਅੰਤ ਤੱਕ ਲੜੀ ਜਾਵੇਗੀ ਤਾਂ ਜੋ ਗਗਨਦੀਪ ਸਿੰਘ ਰੰਧਾਵਾ ਨੂੰ ਇਨਸਾਫ਼ ਮਿਲ ਸਕੇ。
ਫਿਲਹਾਲ ਇਹ ਮਾਮਲਾ ਜਾਂਚ ਹੇਠ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
KSKapil sharma
FollowMar 24, 2026 09:35:290
Report
NLNitin Luthra
FollowMar 24, 2026 09:19:34900
Report
MSManish Shanker
FollowMar 24, 2026 09:19:02834
Report
ADAnkush Dhobal
FollowMar 24, 2026 09:03:51969
Report
ADAnkush Dhobal
FollowMar 24, 2026 09:03:281046
Report
DSDharmindr Singh
FollowMar 24, 2026 09:03:211052
Report
RMRakesh Malhi
FollowMar 24, 2026 09:02:371064
Report
AZAbhinva zeepunjabi
FollowMar 24, 2026 09:02:13984
Report
MJManoj Joshi
FollowMar 24, 2026 09:02:05958
Report
ADAnkush Dhobal
FollowMar 24, 2026 09:01:54990
Report
PSParambir Singh Aulakh
FollowMar 24, 2026 09:01:431001
Report
MTManish Thakur
FollowMar 24, 2026 08:17:101064
Report
DSDharmindr Singh
FollowMar 24, 2026 08:11:471056
Report
AZAbhinva zeepunjabi
FollowMar 24, 2026 08:06:581076
Report