Become a News Creator

Your local stories, Your voice

Follow us on
Download App fromplay-storeapp-store
Advertisement
Back
Amritsar143001

दिल्ली के उपराज्यपाल बनने की खबर पर अमृतसर में जश्न: तरनजीत सिंह संधू चयन

BSBHARAT SHARMA
Mar 06, 2026 13:51:40
Amritsar, Punjab
ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦਾ ਉਪਰਾਜਪਾਲ ਬਣਾਉਣ ‘ਤੇ ਅੰਮ੍ਰਿਤਸਰ ਵਿੱਚ ਜਸ਼ਨ ਦਾ ਮਾਹੌਲ ਭਾਜਪਾ ਵਰਕਰਾਂ ਨੇ ਢੋਲ-ਨਗਾੜਿਆਂ ਤੇ ਪਟਾਕਿਆਂ ਨਾਲ ਮਨਾਈ ਖੁਸ਼ੀ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕਿਹਾ – ਸ਼ਹਿਰ ਲਈ ਮਾਣ ਅਤੇ ਗੌਰਵ ਦੀ ਗੱਲ 14 ਮਾਰਚ ਨੂੰ ਮੋਗਾ ਵਿੱਚ ਅਮਿਤ ਸ਼ਾਹ ਦੀ ਰੈਲੀ ਨਾਲ 2027 ਚੋਣਾਂ ਦੀ ਤਿਆਰੀ ਸ਼ੁਰੂ ਭਾਜਪਾ ਦੇ ਸੀਨੀਅਰ ਨੇਤਾ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦਾ ਉਪਰਾਜਪਾਲ ਨਿਯੁਕਤ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਅੰਮ੍ਰਿਤਸਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਉਨ੍ਹਾਂ ਦੇ ਘਰ ਬਾਹਰ ਭਾਜਪਾ ਵਰਕਰਾਂ ਅਤੇ ਸਮਰਥਕਾਂ ਵੱਲੋਂ ਭਾਰੀ ਜਸ਼ਨ ਮਨਾਇਆ ਗਿਆ। ਢੋਲ-ਨਗਾੜਿਆਂ ਦੀ ਧੁਨ ‘ਤੇ ਵਰਕਰਾਂ ਨੇ ਨੱਚ ਕੇ ਖੁਸ਼ੀ ਜਤਾਈ ਅਤੇ ਪਟਾਕੇ ਚਲਾ ਕੇ ਇਸ ਮੌਕੇ ਨੂੰ ਯਾਦਗਾਰ ਬਣਾਇਆ。 ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਇਹ ਸਾਡੇ ਅੰਮ੍ਰਿਤਸਰ ਲਈ ਬਹੁਤ ਵੱਡੀ ਮਾਣ ਦੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਦੂਜੀ ਵਾਰ ਅੰਮ੍ਰਿਤਸਰ ਨਾਲ ਸਬੰਧਤ ਕਿਸੇ ਸ਼ਖ਼ਸੀਅਤ ਨੂੰ ਗਵਰਨਰ ਦੇ ਅਹੁਦੇ ਲਈ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਤਰਨਜੀਤ ਸਿੰਘ ਸੰਧੂ ਇੱਕ ਐਸੀ ਸ਼ਖ਼ਸੀਅਤ ਹਨ ਜੋ ਅੰਤਰਰਾਸ਼ਟਰੀ ਪੱਧਰ ‘ਤੇ ਵੀ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਦੇ ਤਜਰਬੇ ਦਾ ਲਾਭ ਦੇਸ਼ ਅਤੇ ਪੰਜਾਬ ਦੋਵਾਂ ਨੂੰ ਮਿਲੇਗਾ。 ਉਨ੍ਹਾਂ ਦੱਸਿਆ ਕਿ ਤਰਨਜੀਤ ਸਿੰਘ ਸੰਧੂ ਪਹਿਲਾਂ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਰਹਿ ਚੁੱਕੇ ਹਨ ਅਤੇ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਭਾਰਤ ਅਤੇ ਅਮਰੀਕਾ ਦੇ ਸੰਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਸੰਧੂ ਪਰਿਵਾਰ ਅੰਮ੍ਰਿਤਸਰ ਹੀ ਨਹੀਂ ਸਗੋਂ ਤਰਨ ਤਾਰਨ ਅਤੇ ਪੂਰੇ ਪੰਜਾਬ ਵਿੱਚ ਇੱਕ ਮਾਣਯੋਗ ਪਰਿਵਾਰ ਵਜੌਂ ਜਾਣਿਆ ਜਾਂਦਾ ਹੈ。 ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਕਈ ਵਿਕਾਸੀ ਪ੍ਰੋਜੈਕਟ ਲੰਬੇ ਸਮੇਂ ਤੋਂ ਰੁਕੇ ਹੋਏ ਹਨ ਅਤੇ ਭਾਜਪਾ ਵਰਕਰਾਂ ਦੀ ਹਮੇਸ਼ਾ ਇਹ ਮੰਗ ਰਹੀ ਹੈ ਕਿ ਦਿੱਲੀ ਵਿੱਚ ਕੋਈ ਐਸਾ ਨੇਤਾ ਹੋਵੇ ਜੋ ਅੰਮ੍ਰਿਤਸਰ ਦੀ ਆਵਾਜ਼ ਕੇਂਦਰ ਤੱਕ ਪਹੁੰਚਾ ਸਕੇ। ਹੁਣ ਤਰਨਜੀਤ ਸਿੰਘ ਸੰਧੂ ਦੇ ਇਸ ਅਹੁਦੇ ‘ਤੇ ਪਹੁੰਚਣ ਨਾਲ ਉਮੀਦ ਹੈ ਕਿ ਸ਼ਹਿਰ ਦੇ ਰੁਕੇ ਹੋਏ ਵਿਕਾਸੀ ਕੰਮਾਂ ਨੂੰ ਤੇਜ਼ੀ ਮਿਲੇਗੀ ਅਤੇ ਪੰਜਾਬ ਦੇ ਮੁੱਦੇ ਵੀ ਕੇਂਦਰ ਸਰਕਾਰ ਤੱਕ ਮਜ਼ਬੂਤੀ ਨਾਲ ਪਹੁੰਚਣਗੇ。 ਇਸ ਦੌਰਾਨ ਭਾਜਪਾ ਆਗੂ ਅਕਸ਼ੇ ਸ਼ਰਮਾ ਨੇ ਕਿਹਾ ਕਿ ਭਾਜਪਾ ਹਾਈਕਮਾਂਡ ਦਾ ਧੰਨਵਾਦ ਕਰਦੇ ਹਾਂ ਜਿਸ ਨੇ ਅੰਮ੍ਰਿਤਸਰ ਦੇ ਇੱਕ ਯੋਗ ਅਤੇ ਤਜਰਬੇਕਾਰ ਨੇਤਾ ਨੂੰ ਇਹ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤਰਨਜੀਤ ਸਿੰਘ ਸੰਧੂ ਇੱਕ ਮਾਹਿਰ ਡਿਪਲੋਮੈਟ ਰਹੇ ਹਨ ਅਤੇ ਉਨ੍ਹਾਂ ਨੂੰ ਦੇਸ਼ ਅਤੇ ਅੰਤਰਰਾਸ਼ਟਰੀ ਮਾਮਲਿਆਂ ਦੀ ਡੂੰਘੀ ਸਮਝ ਹੈ。 ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਗੁੰਡਾਗਰਦੀ ਵਧ ਰਹੀ ਹੈ ਅਤੇ ਲੋਕ ਬਦਲਾਵ ਦੀ ਉਡੀਕ ਕਰ ਰਹੇ ਹਨ। ਇਸੇ ਸੰਦਰਭ ਵਿੱਚ 14 ਮਾਰਚ ਨੂੰ ਮੋਗਾ ਵਿੱਚ ਇੱਕ ਵੱਡੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਕੇਂਦਰੀ ਗ੍ਰਿਹ ਮੰਤਰੀ ਅਮਿਤ ਸ਼ਾਹ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਇਹ ਰੈਲੀ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮਜ਼ਬੂਤ ਨੀਹ ਸਾਬਤ ਹੋਵੇਗੀ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਨਵਾਂ ਮੋੜ ਆਵੇਗਾ。 ਬਾਈਟ:--- ਜਿਲਾ ਭਾਜਪਾ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਬਾਈਟ:--- ਭਾਜਪਾ ਆਗੂ ਅਕਸ਼ੇ ਸ਼ਰਮਾ
0
comment0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
VSVARUN SHARMA
Mar 06, 2026 19:01:01
Mansurwal Dona, Punjab:ਉਰਤ ਦੇ ਕੰਨਾਂ ਤੋਂ ਸੋਨੇ ਦੇ ਟੋਪਸ ਖੋਹਣ ਦੀ ਕੋਸ਼ਿਸ਼ ਨਾਕਾਮ, ਲੋਕਾਂ ਨੇ ਚੋਰ ਨੂੰ ਕਾਬੂ ਕਰਕੇ ਪੁਲਸ ਹਵਾਲੇ ਕੀਤਾ ਰੌਲਾ ਪੈਣ ‘ਤੇ ਇਕੱਠੇ ਹੋਏ ਲੋਕ, 112 ਟੀਮ ਨਾਲ ਮੌਕੇ ‘ਤੇ ਪਹੁੰਚ ਕੇ ਦੋਸ਼ੀ ਨੂੰ ਕੀਤਾ ਕਾਬੂ ਸੁਲਤਾਨਪੁਰ ਲੋਧੀ: ਤਲਵੰਡੀ ਚੌਧਰੀਆਂ ਥਾਣਾ ਅਧੀਨ ਪੈਂਦੇ ਪਿੰਡ ਟਿੱਬਾ ਵਿੱਚ ਇੱਕ ਨੌਜਵਾਨ ਵੱਲੋਂ ਔਰਤ ਦੇ ਕੰਨਾਂ ਵਿੱਚ ਪਾਏ ਸੋਨੇ ਦੇ ਟੋਪਸ ਖੋਹਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਔਰਤ ਦੇ ਰੌਲਾ ਪਾਉਣ ‘ਤੇ ਇਕੱਠੇ ਹੋਏ ਲੋਕਾਂ ਨੇ ਦੋਸ਼ੀ ਨੂੰ ਕਾਬੂ ਕਰਕੇ ਪੁਲਸ ਦੇ ਹਵਾਲੇ ਕਰ ਦਿੱਤਾ। ਥਾਣਾ ਤਲਵੰਡੀ ਚੌਧਰੀਆਂ ਦੇ ਏ.ਐਸ.ਆਈ. ਨਵੀਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਨੇਹਾ ਪਤਨੀ ਦਵਿੰਦਰ ਸਿੰਘ ਆਪਣੇ ਘਰ ਤੋਂ ਦੁਕਾਨ ਵੱਲ ਜਾ ਰਹੀ ਸੀ। ਇਸ ਦੌਰਾਨ ਰਸਤੇ ਵਿੱਚ ਇੱਕ ਨੌਜਵਾਨ ਅਰਸ਼ਦੀਪ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਸੈਦਪੁਰ ਨੇ ਨੇਹਾ ਦੇ ਕੰਨਾਂ ਵਿੱਚ ਪਾਏ ਸੋਨੇ ਦੇ ਟੋਪਸ ਖੋਹਣ ਦੀ ਕੋਸ਼ਿਸ਼ ਕੀਤੀ。 ਨੇਹਾ ਵੱਲੋਂ ਤੁਰੰਤ ਰੌਲਾ ਪਾਉਣ ‘ਤੇ ਆਸ-ਪਾਸ ਦੇ ਲੋਕ ਮੌਕੇ ‘ਤੇ ਇਕੱਠੇ ਹੋ ਗਏ ਅਤੇ ਦੋਸ਼ੀ ਨੂੰ ਕਾਬੂ ਕਰ ਲਿਆ। ਇਸ ਤੋਂ ਬਾਅਦ ਲੋਕਾਂ ਨੇ 112 ਨੰਬਰ ‘ਤੇ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਮਹਿਲਾ ਮੁਲਾਜ਼ਮ ਰਾਜਵਿੰਦਰ ਕੌਰ ਹੋਰ ਪੁਲਸ ਕਰਮਚਾਰੀਆਂ ਸਮੇਤ ਮੌਕੇ ‘ਤੇ ਪਹੁੰਚ ਗਈ ਅਤੇ ਦੋਸ਼ੀ ਅਰਸ਼ਦੀਪ ਸਿੰਘ ਨੂੰ ਕਾਬੂ ਕਰਕੇ ਥਾਣਾ ਤਲਵੰਡੀ ਚੌਧਰੀਆਂ ਦੇ ਹਵਾਲੇ ਕਰ ਦਿੱਤਾ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕਰਦੇ ਹੋਏ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ。
0
comment0
Report
TBTarsem Bhardwaj
Mar 06, 2026 19:00:31
Ludhiana, Punjab:ਲੁਧਿਆਣਾ ਦੇ ਘੁਮਾਰ ਮੰਡੀ ਇਲਾਕੇ ਵਿੱਚ ਦੇਰ ਰਾਤ ਕੱਪੜੇ ਦੇ ਸ਼ੋਰੂਮ ਨੂੰ ਲੱਗੀ ਭਿਆਨਕ ਅੱਗ ਫਾਇਰ ਗੇੱਡ ਨੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਅੱਗ ਇਨੀ ਭਿਆਨਕ ਸੀ ਕਿ ਦੂਰ ਦੂਰ ਤੱਕ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ ਲੁਧਿਆਣਾ ਦੇ ਘੁਮਾਰ ਮੰਡੀ ਇਲਾਕੇ ਦੇ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦ ਕੱਪੜੇ ਦੇ ਸ਼ੋਰੂਮ ਦੇ ਵਿੱਚ ਭਿਆਨਕ ਅੱਗ ਲੱਗ ਗਈ ਅੱਗ ਇੰਨੀ ਭਿਆਨਕ ਸੀ ਕਿ ਆਲੇ ਦੁਆਲੇ ਵੀ ਭੱਜਦੜ ਪਏ ਗਈ ਅੱਗ ਲੱਗਣ ਦੀ ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਗੇਡ ਨੂੰ ਦਿੱਤੀ ਗਈ ਫਾਇਰ ਬਿਗੇਡ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੱਪੜੇ ਦੇ ਸ਼ੋਰੂਮ ਨੂੰ ਅੱਗ ਲੱਗੀ ਸੀ ਅਤੇ ਬੜੀ ਮੁਸ਼ੱਕਤ ਨਾਲ ਅੱਗ ਤੇ ਕਾਬੂ ਪਾ ਲਿਆ ਗਿਆ ਹੈ ਪਰ ਸ਼ੋਰੂਮ ਸੜ ਕੇ ਬਿਲਕੁਲ ਸਵਾਹ ਹੋ ਚੁੱਕਾ ਹੈ
0
comment0
Report
SNSUNIL NAGPAL
Mar 06, 2026 15:48:19
Fazilka, Punjab:रात को 2:00 बजे फाजिल्का से दिल्ली जाने वाली ट्रेन में यात्रियों से लूटपाट करने के आरोप लगे हैं । जिन्होंने अपना वीडियो भी जारी किया है । जो सोशल मीडिया पर वायरल हो रहा है । जिसमें उनके द्वारा कहा जा रहा है कि रास्ते में कुछ युवक ट्रेन में दाखिल हुए जिनके द्वारा न सिर्फ यात्रियों से मारपीट की गई । बल्कि महिला और व्यक्ति से नगदी व गहने लूट कर फरार हो गए । फिलहाल उनके द्वारा पुलिस प्रशासन से इस मामले पर इंसाफ की गुहार लगाई जा रही है । जानकारी देते हुए ट्रेन में मौजूद फाजिल्का में फायर ब्रिगेड विभाग में ड्राइवर की ड्यूटी करने वाले सुखदयाल चंद ने बताया कि फाजिल्का से रात 2 बजकर 5 मिनट पर दिल्ली के लिए ट्रेन रवाना होती है । जिसमें वह सवार होकर जा रहे है । रास्ते में बरीवाला स्टेशन पर ट्रेन रुकी तो चार युवक ट्रेन में दाखिल हुए । जिन्होंने ट्रेन में दाखिल होने के बाद बेवजह महिलाओं को गालियां देनी शुरू कर दी । जब उन्होंने रोका तो उनके साथ झगड़ा करने लगे । फिर उन्हें छोड़ पास में बैठे परिवार के साथ उन्होंने झगड़ा किया । श्री मुक्तसर साहिब के रहने वाले परिवार के उक्त व्यक्ति ने बताया कि उससे उक्त युवक करीब दस हजार की नगदी, सोने की चेन और उसकी पत्नी से कान में डाली बाली व अन्य समान छीन कर ले गए । उन्होंने बताया कि उन्हें न सिर्फ लूटा गया बल्कि उनके साथ मारपीट भी की गई । फिलहाल उनके द्वारा पुलिस से इस मामले में इंसाफ की मांग की जा रही है । सुखदियाल चंद ने कहा कि वह फाजिल्का, फिरोजपुर और बठिंडा पुलिस से गुहार लगाते है कि इस मामले पर संज्ञान दे । जिसमें यात्रियों को लूट का शिकार बनाया जा रहा है ।
0
comment0
Report
TBTarsem Bhardwaj
Mar 06, 2026 15:30:32
Ludhiana, Punjab:ਪੰਜਾਬ ਸਰਕਾਰ ਵੱਲੋਂ 8 ਮਾਰਚ ਨੂੰ ਪੇਸ਼ ਕੀਤੇ ਜਾਣੇ ਬਜਟ ਤੋਂ ਲੁਧਿਆਣਾ ਦੇ ਉਦਯੋਪਤੀਆਂ ਨੂੰ ਕਾਫੀ ਉਮੀਦਾਂ ਹਨ। ਜੋ ਕਿਸੇ ਨੇ ਕਹਿਣਾ ਹੈ ਕਿ ਉਦਯੋਗ ਨੂੰ ਵੱਡੀ ਰਾਹ ਦਿੱਤੀ ਜਾਵੇ ਅਤੇ ਬਿਜਲੀ ਦੇ ਰੇਟ ਘੱਟ ਕੀਤੇ ਜਾਣ ਅਤੇ ਸਿੰਗਲ ਵਿੰਡੋ ਸਿਸਟਮ ਨੂੰ ਮਜਬੂਤ ਕੀਤਾ ਜਾਵੇ ਪੰਜਾਬ ਸਰਕਾਰ ਵੱਲੋਂ 8 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਣा ਹੈ ਕਿੱਥੇ ਕੀ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਪੇਸ਼ ਕੀਤੇ ਬਜਟ ਵਿੱਚ ਹਰ ਵਰਗ ਦੇ ਲੋਕਾਂ ਦਾ ਖਿਆਲ ਰੱਖਣ ਦੇ ਦਾਅਵੇ ਕੀਤੇ ਜਾ ਰਹੇ ਹਨ ਉਥੇ ਹੀ ਉਦਯੋਗਪਤੀਆਂ ਨੂੰ ਵੱਡੀਆਂ ਰਾਤਾਂ ਦਿੱਤੀਆਂ ਜਾ ਰਹੀਆਂ ਹਨ। ਅਠ ਮਾਰਚ ਨੂੰ ਹੋਣ ਵਾਲੇ ਬਜਟ ਤੋਂ ਉਦਯੋਗਪਤੀਆਂ ਵੱਲੋਂ ਕਾਫੀ ਉਮੀਦਾਂ ਲਗਾਈਆਂ ਗਈਆਂ ਹਨ ਲੁਧਿਆાણા ਹੈ ਜੀ ਸਰਕਾਰ ਉਦਯੋਗਪਤੀਆਂ ਨੂੰ ਬਿਜਲੀ ਦੇ ਰੇਟ ਉਪਰ ਵੱਡੀ ਸਬਸਿਡੀ ਦੇਵੇ ਅਤੇ ਇਸ ਤੋਂ ਇਲਾਵਾ ਉਦਯੋਗਪਤੀਆਂ ਲਈ ਵੱਡਾ ਪੈਕਜ ਦਿੱਤਾ ਜਾਵੇ ਸਰਕਾਰ ਵੱਲੋਂ ਚਲਾਏ ਗਏ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜਬੂਤ ਕੀਤਾ ਜਾਵੇ ਜੋ ਜਮੀਨੀ ਪੱਧਰ ਤੇ ਉਦਯੋਗਪਤੀਆ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ ਉਸਦਾ ਹੱਲ ਕੀਤਾ ਜਾਵੇ
0
comment0
Report
KSKapil sharma
Mar 06, 2026 15:01:34
Noida, Uttar Pradesh:पंजाब के गवर्नर गुलाबचंद कटारिया से शिरोमণि अकाली दल पुनर सुरजीत के महासचिव गुरजीत सिंह तलवंडी मिले और उन्हें ज्ञापन दिया गया जिसमें उन्होंने ग्रेटर मोहाली एरिया डेवलपमेंट अथॉरिटी के प्लान पर सवाल खड़े किए हैं ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ; ਸਰਕਾਰ ਨੂੰ ਸਦਨ ਵਿੱਚ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਮੋਹਾਲੀ ਹਵਾਈ ਅੱਡੇ ਨੇੜੇ ਪ੍ਰਸਤਾਵਿਤ ਏਅਰੋਟ੍ਰੋਪੋਲਿਸ ਵਿਸਥਾਰ ਲਈ ਲਗਭਗ 1 ਲੱਖ ਕਰੋੜ ਰੁਪਏ ਦੀ ਵਿੱਤੀ ਵਿਵਸਥਾ ਕਿਵੇਂ ਕੀਤੀ ਜਾਵੇਗੀ। ਜਦੋਂ ਕਿ ਪੰਜਾਬ ਉੱਤੇ ਕਰਜ਼ਾ ਪਹਿਲਾਂ ਹੀ ਲਗਭਗ 6 ਲੱਖ ਕਰੋੜ ਰੁਪਏ ਦੇ ਨੇੜੇ ਹੈ, ਇਸ ਤਰ੍ਹਾਂ ਦੇ ਵਿਸ਼ਾਲ ਪ੍ਰੋਜੈਕਟ ਦੀ ਵਿੱਤੀ ਯੋਗਤਾ ਸਦਨ ਅੱਗੇ ਰੱਖਣੀ ਲਾਜ਼ਮੀ ਹੈ। ਸਰਕਾਰ ਨੂੰ ਪੂਰਾ ਵਿਕਾਸ ਬਲੂਪ੍ਰਿੰਟ ਅਤੇ ਫੰਡਿੰਗ ਮਾਡਲ ਜਨਤਕ ਕਰਨਾ ਚਾਹੀਦਾ ਹੈ, ਨਾ ਕਿ ਪਾਰਦਰਸ਼ਤਾ ਤੋਂ ਬਿਨਾਂ ਵੱਡੇ ਪੱਧਰ ’ਤੇ ਜ਼ਮੀਨ ਅਧਿਗ੍ਰਹਿਣ ਅੱਗੇ ਵਧਾਇਆ ਜਾਵੇ। ਪੁਆਧ ਖੇਤਰ ਦੇ ਕਿਸਾਨਾਂ ਤੋਂ ਉਪਜਾਊ ਖੇਤੀਬਾੜੀ ਜ਼ਮੀਨ ਬਿਨਾਂ ਕਾਨੂੰਨੀ ਪ੍ਰਕਿਰਿਆ ਅਤੇ ਜਨਤਕ ਸਹਿਮਤੀ ਦੇ ਨਹੀਂ ਲਈ ਜਾ ਸਕਦੀ। ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਚਾਹੀਦਾ ਹੈ ਕਿ ਉਹ ਪੁਆਧ ਖੇਤਰ ਦੇ ਮੂਲ ਵਸਨੀਕਾਂ ਦੀਆਂ ਭਾਵਨਾਵਾਂ ਅਤੇ ਹੱਕਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਮਾਮਲਾ ਵਿਧਾਨ ਸਭਾ ਵਿੱਚ ਜ਼ੋਰਦਾਰ ਢੰਗ ਨਾਲ ਉਠਾਉਣ। ਵਿਕਾਸ ਦੇ ਨਾਮ ’ਤੇ ਕਿਸਾਨਾਂ ਦੇ ਹੱਕਾਂ, ਵਿੱਤੀ ਜ਼ਿੰਮੇਵਾਰੀ ਅਤੇ ਸਥਾਨਕ ਸਮਾਜ ਦੇ ਹਿਤਾਂ ਦੀ ਅਣਦੇਖੀ ਕਬੂਲਯੋਗ ਨਹੀਂ।
0
comment0
Report
NSNaresh Sethi
Mar 06, 2026 14:49:23
Kot Kapura, Punjab:ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਇੱਕ ਕਿਸਾਨ ਜਾਗਰੂਕਤਾ ਯਾਤਰਾ ਸ਼ੁਰੂ ਕੀਤੀ ਗਈ ਹੈ ਜੋ 7 ਫਰਵਰੀ ਨੂੰ ਕੰਨਿਆ ਕੁਮਾਰੀ ਤੋਂ ਸ਼ੁਰੂ ਹੋਈ ਸੀ ਅਤੇ ਅੱਗੇ ਜਾ ਕੇ 12 ਮਾਰਚ ਨੂੰ ਕਸ਼ਮੀਰ ਵਿਖੇ ਖਤਮ ਹੋਵੇਗੀ । ਇਸ ਯਾਤਰਾ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਨੇ ਦੱਸਿਆ ਕਿ ਦੇਸ਼ ਭਰ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ ਜੋ 7 ਫਰਵਰੀ ਨੂੰ ਕੰਨਿਆ ਕੁਮਾਰੀ ਤੋਂ ਸ਼ੁਰੂ ਹੋਇਆ ਸੀ ਅਤੇ 12 ਮਾਰਚ ਤੱਕ ਇਹ ਕਸ਼ਮੀਰ ਪੁੱਜੇਗੀ। ਉਹਨਾਂ ਦੱਸਿਆ ਕਿ ਉਸ ਤੋਂ ਅਗਲੇ ਪ੍ਰੋਗਰਾਮ ਤਹਿਤ 19 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਗਰਾਊਂਡ ਵਿੱਚ ਦੇਸ਼ ਭਰ ਦੇ ਕਿਸਾਨਾਂ ਦਾ ਇੱਕ ਵੱਡਾ ਇਕੱਠ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫਸਲਾਂ ਉੱਤੇ ਸਮਰਥਨ ਮੁੱਲ ਨਾ ਦਿੱਤੇ ਜਾਣ ਦੇ ਰੋਸ vਜੋ ਅਤੇ ਕਿਸਾਨਾਂ nal ਕੀਤੀ ਜਾ ਰਹੀ ਧੱਕੇਸ਼ਾਹੀ ਦੇ ਖਿਲਾਫ ਇਹ ਯਾਤਰਾ ਕੱਢੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਕੀਤਾ ਜਾ ਸਕੇ । ਅਮਰੀਕਾ ਤੇ ਭਾਰਤ ਵਿੱਚ ਹੋਈ ਟਰੇਡ ਡੀਲ ਤੇ ਬੋਲਦਿਆਂ ਕਿਹਾ ਕਿ ਇਹ ਸਰਾਸਰ ਕਿਸਾਨਾਂ ਨਾਲ ਅਤੇ ਹੋਰ ਵਪਾਰੀ ਵਰਗ ਨਾਲ ਕੇਂਦਰ ਸਰਕਾਰ ਵੱਲੋਂ ਧੱਕਾ ਕੀਤਾ ਜਾ ਰਿਹਾ ਜਿਸ ਨਾਲ ਕਿਸਾਨੀ ਦਾ ਡੁੱਬੇਗੀ ਨਾਲ ਹੀ ਛੋਟੇ ਵਪਾਰਾਂ ਨੂੰ ਵੀ ਵੱਡਾ ਨੁਕਸਾਨ ਪੁਜੇਗਾ। ਉਹਨਾਂ ਕਿਹਾ ਕਿ ਕਿਸਾਨੀ ਕਰਜ਼ਿਆਂ ਦੇ ਕਾਰਨ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਆਤਮ ਹੱਤਿਆਵਾ ਕੀਤੀਆ ਜਾ ਰਹੀਆ ਹਨ ਕਿਉਂਕਿ ਅੱਜ ਖੇਤੀ ਲਾਹੇਵੰਦ ਧੰਦਾ ਨਹੀ ਰਿਹਾ। ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਖੇਤੀ ਖਤਮ ਹੁੰਦੀ ਜਾ ਰਹੀ ਹੈ ਜਿਸ ਨੂੰ ਬਚਾਉਣਾ ਬਹੁਤ ਜਰੂਰੀ ਹੈ। ਉਧਰ ਪੰਜਾਬ ਸਰਕਾਰ ਤੇ ਹੱਲਾ ਬੋਲਦਿਆਂ ਉਹਨਾਂ ਕਹਿਣਾ ਕਿ ਜਦੋਂ ਦੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਪਹਿਲਾਂ ਤੋਂ ਹੀ ਕਿਹਾ ਜਾ ਰਿਹਾ ਸੀ ਕਿ ਇਹ ਬੀਜੇਪੀ ਦੀ ਬੀ ਟੀਮ ਹੈ ਕਿਉਂਕਿ ਦਿੱਲੀ ਦੇ ਬਾਰਡਰਾਂ ਤੇ ਬੈਠੇ ਕਿਸਾਨਾਂ ਦੇ ਧਰਨਿਆਂ ਤੋਂ ਪੰਜਾਬ ਸਰਕਾਰ ਨੂੰ ਕੋਈ ਤਕਲੀਫ ਨਹੀਂ ਸੀ ਪਰ ਫਿਰ ਵੀ ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਜਬਰੀ ਉਹਨਾਂ ਦੇ ਧਰਨੇ ਚੁਕਵਾਏ ਗਏ ਜਿਸ ਤੋਂ ਸਾਫ ਜਾਹਿਰ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕੇਂਦਰ ਦੀ ਬੀਜੇਪੀ ਦੀ ਸਰਕਾਰ ਨਾਲ ਰਲ ਕੇ ਕਿਸਾਨਾਂ ਵਿਰੁੱਧ ਗਤੀਵਿਧੀਆਂ ਨੂੰ ਅੰਜਾਮ ਦੇ ਰਹੀ ਹੈ。
0
comment0
Report
Advertisement
Back to top