Back
अमृतसर जिले के कानून सेवाओं ने ड्रग्स के खिलाफ युवाओं के लिए विशाल वाकाथान आयोजित किया
BSBHARAT SHARMA
Dec 22, 2025 07:01:24
Amritsar, Punjab
ਅਮ੍ਰਿਤਸਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ “ਯੂਥ ਅਗੇਂਸਟ ਡਰੱਗਜ਼” ਮੁਹਿੰਮ ਤਹਿਤ ਅੱਜ ਇੱਕ ਵੱਡਾ ਵਾਕਾਥਾਨ ਆਯੋਜਿਤ ਕੀਤਾ ਗਿਆ। ਇਸ ਵਾਕਾਥਾਨ ਦੀ ਸ਼ੁਰੂਆਤ ਜ਼ਿਲ੍ਹਾ ਅਦਾਲਤਾਂ, ਅੰਮ੍ਰਿਤਸਰ ਤੋਂ ਹੋਈ ਅਤੇ ਇਹ ਸਰੂਪ ਰਾਣੀ ਸਰਕਾਰੀ ਕਾਲਜ, ਅੰਮ੍ਰਿਤਸਰ ਵਿੱਚ ਸਮਾਪਤ ਹੋਇਆ। ਵਾਕਾਥਾਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨਾ ਅਤੇ ਸਮਾਜ ਵਿੱਚ ਨਸ਼ਾ ਵਿਰੋਧੀ ਮਾਹੌਲ ਤਿਆਰ ਕਰਨਾ ਸੀ। ਇਸ ਮੌਕੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ, ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਕਮਿਸ਼ਨਰ ਆਫ਼ ਪੁਲਿਸ ਅਤੇ SSP (ਰੂਰਲ) ਸਮੇਤ ਕਈ ਹੋਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੇ ਵਾਕਾਥਾਨ ਵਿੱਚ ਭਾਗ ਲਿਆ। ਸਕੂਲੀ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਵੀ ਵੱਡੀ ਗਿਣਤੀ ਵਿੱਚ ਹਿੱਸਾ ਲੈਂਦਿਆਂ ਨਸ਼ਿਆਂ ਦੇ ਖਿਲਾਫ਼ ਨਾਅਰੇ ਲਗਾਏ ਅਤੇ ਸਮਾਜ ਨੂੰ ਜਾਗਰੂਕ ਕਰਨ ਦਾ ਸੰਦੇਸ਼ ਦਿੱਤਾ। ਵਾਕਾਥਾਨ ਦੇ ਉਪਰੰਤ ਸਰੂਪ ਰਾਣੀ ਸਰਕਾਰੀ ਕਾਲਜ ਦੇ ਆਡੀਟੋਰੀਅਮ ਹਾਲ ਵਿੱਚ ਇੱਕ ਸੈਮੀਨਾਰ ਵੀ ਆਯੋਜਿਤ ਕੀਤਾ ਗਿਆ, ਜਿਸ ਵਿੱਚ ਨਸ਼ਿਆਂ ਦੇ ਦੁਸ਼ਪਰਭਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਵਿਕਲਪਿਕ ਹਿੱਸੇ ਦੇ ਵਿਦਿਆਰਥੀਆਂ ਨੂੰ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜੱਜ ਅਮਰਬੀਰ ਸਿੰਘ ਬੈਂਸ ਨੇ ਕਿਹਾ ਕਿ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਐਗਜ਼ੈਕਟਿਵ ਚੇਅਰਮੈਨ ਸ਼੍ਰੀ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਜਤਿੰਦਰ ਕੌਰ ਦੀ ਰਹਿਨੁਮਾਈ ਹੇਠ ਇਹ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਇੱਕ ਕੋਹੜ ਵਾਂਗ ਪੰਜਾਬ ਵਿੱਚ ਫੈਲ ਰਹੇ ਹਨ, ਜਿਨ੍ਹਾਂ ਨੂੰ ਰੋਕਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਸੈਂਕੜੇ ਨੌਜਵਾਨਾਂ ਦਾ ਇਕ ਬੁਲਾਵੇ ‘ਤੇ ਇਕੱਠੇ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਸਮਾਜ ਨਸ਼ਿਆਂ ਦੇ ਖਿਲਾਫ਼ ਲੜਨ ਲਈ ਤਿਆਰ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਜੁਡੀਸ਼ਰੀ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸਾਂਝੇ ਸਹਿਯੋਗ ਨਾਲ ਇਹ ਵਾਕਾਥਾਨ ਆਯੋਜਿਤ ਕੀਤਾ ਗਿਆ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਸ-ਪਾਸ ਦੇ ਲੋਕਾਂ ਨੂੰ ਵੀ ਇਸ ਬੁਰਾਈ ਦੇ ਖਿਲਾਫ਼ ਜਾਗਰੂਕ ਕਰਨ, ਤਾਂ ਜੋ ਇੱਕ ਖੁਸ਼ਹਾਲ ਅਤੇ ਸਿਹਤਮੰਦ ਸਮਾਜ ਦੀ ਰਚਨਾ ਕੀਤੀ ਜਾ ਸਕੇ। ਬਾਈਟ:-- ਜੱਜ ਅਮਰਜੀਤ ਸਿੰਘ ਬੈਂਸ ਬਾਈਟ:-- ਅੰਮ੍ਰਿਤਸਰ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
MTManish Thakur
FollowDec 22, 2025 08:30:550
Report
SSSanjay Sharma
FollowDec 22, 2025 08:30:120
Report
TBTarsem Bhardwaj
FollowDec 22, 2025 08:02:370
Report
KSKuldeep Singh
FollowDec 22, 2025 07:52:300
Report
TSTEJINDER SINGH
FollowDec 22, 2025 07:35:110
Report
KSKiranveer Singh
FollowDec 22, 2025 07:34:210
Report
NLNitin Luthra
FollowDec 22, 2025 07:33:060
Report
KDKuldeep Dhaliwal
FollowDec 22, 2025 07:21:130
Report
BSBHARAT SHARMA
FollowDec 22, 2025 07:02:300
Report
VBVIJAY BHARDWAJ
FollowDec 22, 2025 06:45:490
Report
NSNaresh Sethi
FollowDec 22, 2025 06:21:310
Report
MJManoj Joshi
FollowDec 22, 2025 05:49:340
Report
BSBHARAT SHARMA
FollowDec 22, 2025 05:34:570
Report
VSVARUN SHARMA
FollowDec 22, 2025 05:30:500
Report