Back
अमृतसर में किसान- मजदूर मोर्चे पर मोदी सरकार की आर्थिक नीतियों के खिलाफ भारी प्रदर्शन
BSBHARAT SHARMA
Dec 29, 2025 11:51:53
Amritsar, Punjab
ਅੰਮ੍ਰਿਤਸਰ ’ਚ ਕਿਸਾਨ ਮਜ਼ਦੂਰ ਮੋਰਚੇ ਦਾ ਜ਼ੋਰਦਾਰ ਪ੍ਰਦਰਸ਼ਨ, ਮੋਦੀ ਸਰਕਾਰ ਦੀArਥੀ ਫੂਕੀ
ਮਨਰੇਗਾ ’ਚ ਸੋਧਾਂ ਰਾਹੀਂ ਮਜ਼ਦੂਰਾਂ ਦਾ ਰੁਜ਼ਗਾਰ ਖੋਹਿਆ ਜਾ ਰਿਹਾ ਹੈ: ਸਰਵਣ ਸਿੰਘ ਪੰਧੇਰ
200 ਦਿਨ ਰੁਜ਼ਗਾਰ ਤੇ 700 ਰੁਪਏ ਦਿਹਾੜੀ ਦੀ ਮੰਗ, ਪੁਰਾਣਾ ਮਨਰੇਗਾ ਕਾਨੂੰਨ ਬਹਾਲ ਕਰਨ ਦੀ ਅਪੀਲ
ਮੰਗਾਂ ਨਾ ਮੰਨੀਆਂ ਗਈਆਂ ਤਾਂ ਅੰਦੋਲਨ ਹੋਰ ਤੇਜ਼ ਕਰਨ ਦੀ ਚੇਤਾਵਨੀ
ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਮੋਰਚੇ ਅਤੇ ਭਲੇ ਕਿਸਾਨ ਮਜ਼ਦੂਰ ਸ਼ਹਿਰ ਕਮੇਟੀ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਕਿਸਾਨ ਆਗੂ ਅਤੇ ਸੀਨੀਅਰ ਨੇਤਾ ਸਰਵਣ ਸਿੰਘ ਪੰਧੇਰ ਨੇ ਕੀਤੀ। ਪ੍ਰਦਰਸ਼ਨ ਦੌਰਾਨ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਕੇਂਦਰ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਮਨਰੇਗਾ ਕਾਨੂੰਨ ਵਿੱਚ ਕੀਤੀਆਂ ਗਈਆਂ ਸੋਧਾਂ ਮਜ਼ਦੂਰ ਵਰਗ ਲਈ ਘਾਤਕ ਸਾਬਤ ਹੋ ਰਹੀਆਂ ਹਨ。
ਸਰਵਣ ਸਿੰਘ ਪੰਧੇਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਮਨਰੇਗਾ ਹੇਠ ਪਹਿਲਾਂ ਮਜ਼ਦੂਰਾਂ ਨੂੰ ਪਿੰਡ ਪੱਧਰ ’ਤੇ ਰੁਜ਼ਗਾਰ ਮਿਲਦਾ ਸੀ, ਪਰ ਹੁਣ ਨਵੇਂ ਕਾਨੂੰਨ ਰਾਹੀਂ ਇਹ ਅਧਿਕਾਰ ਖਤਮ ਕੀਤੇ ਜਾ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਲਈ ਦਿੱਤਾ ਜਾਣ ਵਾਲਾ 40 ਫੀਸਦੀ ਫੰਡ ਘਟਾ ਦਿੱਤਾ ਗਿਆ ਹੈ, ਜਿਸ ਨਾਲ ਪੰਜਾਬ ਸਮੇਤ ਸਾਰੇ ਸੂਬਿਆਂ ਵਿੱਚ ਰੁਜ਼ਗਾਰ ਦੇ ਮੌਕੇ ਸਿਮਟ ਰਹੇ ਹਨ। ਉਨ੍ਹਾਂ ਕਿਹਾ ਕਿ ਤੱਥਾਂ ਨੂੰ ਮਰੋੜ ਕੇ ਪੇਸ਼ ਕਰਨਾ ਬੰਦ ਕੀਤਾ ਜਾਵੇ ਅਤੇ ਸਪੱਸ਼ਟ ਕੀਤਾ ਜਾਵੇ ਕਿ ਕੇਂਦਰ ਵੱਲੋਂ ਪੰਜਾਬ ਨੂੰ ਅਸਲ ਵਿੱਚ ਕਿੰਨਾ ਬਜਟ ਭੇਜਿਆ ਜਾ ਰਿਹਾ ਹੈ。
ਉਨ੍ਹਾਂ ਦੱਸਿਆ ਕਿ ਪਹਿਲਾਂ ਮਜ਼ਦੂਰ ਸਰਪੰਚ ਜਾਂ ਬੀਡੀਪੀਓ ਕੋਲ ਅਰਜ਼ੀ ਦੇ ਕੇ ਕੰਮ ਲੈ ਸਕਦਾ ਸੀ, ਪਰ ਹੁਣ ਡਿਜੀਟਲ ਪ੍ਰਣਾਲੀ ਦੇ ਨਾਂ ’ਤੇ ਇਹ ਹੱਕ ਵੀ ਖਤਮ ਹੋ ਰਹੇ ਹਨ। ਪੰਚਾਇਤਾਂ ਦੇ ਅਧਿਕਾਰ ਘਟਾਏ ਜਾਣ ਨਾਲ ਪਿੰਡਾਂ ਦੇ ਵਿਕਾਸ ਕਾਰਜ ਵੀ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਡਿਜੀਟਲ ਸਿਸਟਮ ਗਰੀਬ ਮਜ਼ਦੂਰ ਲਈ ਹੋਰ ਮੁਸ਼ਕਲਾਂ ਪੈਦਾ ਕਰ ਰਿਹਾ ਹੈ。
ਕਿਸਾਨ ਮਜ਼ਦੂਰ ਮੋਰਚੇ ਨੇ ਮੰਗ ਕੀਤੀ ਕਿ ਪੁਰਾਣਾ ਮਨਰੇਗਾ ਕਾਨੂੰਨ ਤੁਰੰਤ ਬਹਾਲ ਕੀਤਾ ਜਾਵੇ, ਮਜ਼ਦੂਰਾਂ ਨੂੰ ਸਾਲ ਵਿੱਚ 200 ਦਿਨ ਰੁਜ਼ਗਾਰ ਅਤੇ 700 ਰੁਪਏ ਦਿਹਾੜੀ ਦਿੱਤੀ ਜਾਵੇ। ਨਾਲ ਹੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਵਿਧਾਨ ਸਭਾ ਵਿੱਚ ਇਸ ਸਬੰਧੀ ਮਤਾ ਪਾਸ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ。
ਬਾਈਟ :--- ਕਿਸਾਨ ਸਰਵਨ ਸਿੰਘ ਪੰਧੇਰ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
RBRohit Bansal
FollowDec 29, 2025 13:19:14Chandigarh, Chandigarh:Reaction against CM’s accusations
0
Report
VKVipan Kumar
FollowDec 29, 2025 13:02:030
Report
NSNaresh Sethi
FollowDec 29, 2025 13:00:140
Report
JSJagmeet Singh
FollowDec 29, 2025 12:58:500
Report
VBVIJAY BHARDWAJ
FollowDec 29, 2025 12:58:130
Report
BSBHARAT SHARMA
FollowDec 29, 2025 12:34:090
Report
TBTarsem Bhardwaj
FollowDec 29, 2025 12:31:330
Report
AAAsrar Ahmad
FollowDec 29, 2025 12:24:470
Report
VKVipan Kumar
FollowDec 29, 2025 12:23:110
Report
SBSANJEEV BHANDARI
FollowDec 29, 2025 12:18:040
Report
MSManish Shanker
FollowDec 29, 2025 12:15:210
Report
RBRohit Bansal
FollowDec 29, 2025 12:14:240
Report
RMRakesh Malhi
FollowDec 29, 2025 11:52:130
Report
KSKuldeep Singh
FollowDec 29, 2025 11:47:170
Report