Become a News Creator

Your local stories, Your voice

Follow us on
Download App fromplay-storeapp-store
Advertisement
Back
Amritsar143001

अमृतसर में गुरु तेग बहादर जी की 350वीं शहादत पर लाइट-एंड-साउंड शो

BSBHARAT SHARMA
Nov 11, 2025 15:19:14
Amritsar, Punjab
ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ \n\nਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਨੂੰ ਉਜਾਗਰ ਕਰਦੇ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ\n\nਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਸ਼ੇਸ਼ ਤੌਰ 'ਤੇ ਕੀਤੀ ਸ਼ਿਰਕਤ\n ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ੋਅ ਦਾ ਅਨੰਦ ਮਾਣਿਆ \nਅੰਮ੍ਰਿਤਸਰ, 11 ਨਵੰਬਰ\n\nਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਲੜੀ ਤਹਿਤ ਅੱਜ ਸ਼ਾਮ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਨੂੰ ਉਜਾਗਰ ਕਰਦਾ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਵਿਸ਼ੇਸ਼ ਤੌਰ 'ਤੇ ਸਿ਼ਰਕਤ ਕੀਤੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਸ ਉੱਦਮ ਲਈ ਧੰਨਵਾਦ ਕਰਦਿਆ ਕਿਹਾ ਕਿ ਇਹ ਸਮਾਗਮ ਨਾ ਕੇਵਲ ਪੰਜਾਬ ਲਈ ਸਗੋਂ ਸਮੁੱਚੇ ਦੇਸ਼ ਤੇ ਮਾਨਵਤਾ ਲਈ ਹਨ, ਜੋ ਕੁਰਬਾਨੀ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਪ੍ਰਤੀਕ ਵਜੋਂ ਬੇਮਿਸਾਲ ਮਹੱਤਵ ਰੱਖਦੇ ਹਨ। ਉਨ੍ਹਾਂ ਕਿਹਾ ਕਿ ਅਕਾਲ ਪੁਰਖ ਦੀ ਬਖਸ਼ਿਸ਼ ਨਾਲ ਪੰਜਾਬ ਸਰਕਾਰ, ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਉਹਨਾਂ ਦੇ ਪਿਆਰੇ ਸ਼ਹੀਦ ਗੁਰਸਿੱਖਾਂ ਨੂੰ ਯਾਦ ਕਰ ਰਹੀ ਹੈ।\n\nਕੈਬਨਿਟ ਮੰਤਰੀ ਨੇ ਕਿਹਾ ਕਿ 350 ਸਾਲਾ ਸ਼ਹੀਦੀ ਪੁਰਬ ਸਬੰਧੀ ਪੰਜਾਬ ਸਰਕਾਰ ਵੱਲੋਂ ਮਹੀਨਾ ਨਵੰਬਰ ਦੌਰਾਨ ਪੰਜਾਬ ਦੇ ਸਾਰੇ ਜਿਲਿਆਂ ਵਿੱਚ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਮਹਾਨ ਸ਼ਹੀਦਾਂ ਦੇ ਜੀਵਨ ਸਿੱਧਾਤਾਂ ਬਾਰੇ ਬੱਚਿਆਂ , ਨੌਜਵਾਨ ਪੀੜੀ ਅਤੇ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਸਕੇ। \nਉਨਾਂ ਨੇ ਸੰਗਤਾਂ ਨੂੰ ਸੱਦਾ ਦਿੱਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਵਸਾਈ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀ ਸ਼ੁਰੂਆਤ 23 ਨਵੰਬਰ ਨੂੰ ਅਖੰਡ ਪਾਠ ਸਾਹਿਬ ਦੇ ਨਾਲ ਹੋਵੇਗੀ, ਜਿਸ ਉਪਰੰਤ ਸਰਬ ਧਰਮ ਸੰਮੇਲਨ, ਵਿਰਾਸਤ-ਏ-ਖਾਲਸਾ ਵਿਖੇ ਇੱਕ ਪ੍ਰਦਰਸ਼ਨੀ, ਸ਼ਾਮ 5 ਵਜੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਕੁਰਬਾਨੀ ਨੂੰ ਦਰਸਾਉਂਦਾ ਆਪਣੀ ਕਿਸਮ ਦਾ ਪਹਿਲਾਂ ਡਰੋਨ ਸ਼ੋਅ ਅਤੇ ਸ਼ਾਮ 6 ਵਜੇ ਕੀਰਤਨ ਦਰਬਾਰ ਹੋਵੇਗਾ।ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਨਗਰ ਕੀਰਤਨ ‘ਸੀਸ ਭੇਟ’ ਸ੍ਰੀ ਕੀਰਤਪੁਰ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਆਵੇਗਾ।ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਇਤਿਹਾਸ ਵਿੱਚ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਵਿਸ਼ੇਸ਼ ਇਜਲਾਸ ਕਰਵਾਇਆ ਜਾਵੇਗਾ ਅਤੇ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪ੍ਰਸਿੱਧ ਕੀਰਤਨੀ ਜਥਿਆਂ ਵੱਲੋਂ 9ਵੇਂ ਪਾਤਸ਼ਾਹ ਦੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਜਾਵੇਗਾ ।\n\nਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਆਯੋਜਿਤ ਇਸ ਲਾਈਟ ਐਂਡ ਸਾਊਂਡ ਸ਼ੋਅ ਦਾ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਆਨੰਦ ਮਾਣਿਆ ਅਤੇ ਪੰਜਾਬ ਸਰਕਾਰ ਦਾ ਇਸ ਵਿਸ਼ੇਸ਼ ਉਪਰਾਲੇ ਲਈ ਧੰਨਵਾਦ ਕੀਤਾ। \n\nਸਮਾਗਮ ਦੀ ਸ਼ੁਰੂਆਤ ਵਿੱਚ ਭਾਈ ਸੁਖਦੇਵ ਸਿੰਘ ਬੂਹ ਦੇ ਢਾਡੀ ਜਥੇ ਨੇ ਗੁਰੂ ਸਾਹਿਬਾਨ ਦੇ ਜੀਵਨ ਅਤੇ ਸ਼ਹਾਦਤ ਨਾਲ ਸੰਬੰਧਿਤ ਵਾਰਾਂ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਹਜ਼ਾਰਾਂ ਸੰਗਤਾਂ ਨੇ ਪਰਿਵਾਰਾਂ ਸਮੇਤ ਲਾਈਟ ਐਂਡ ਸਾਊਂਡ ਸ਼ੋਅ ਦਾ ਆਨੰਦ ਮਾਣਿਆ।\n\nਇਸ ਮੌਕੇ ਵਿਧਾਇਕ ਸ੍ਰੀਮਤੀ ਜੀਵਨ ਜੋਤ ਕੌਰ , ਵਿਧਾਇਕ ਸ ਜਸਵਿੰਦਰ ਸਿੰਘ ਰਮਦਾਸ , ਵਿਧਾਇਕ ਜਸਬੀਰ ਸਿੰਘ ਸੰਧੂ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ,ਚੈਅਰਮੈਨ ਕਰਮਜੀਤ ਸਿੰਘ ਰਿੰਟੂ,ਪ੍ਭਬੀਰ ਸਿੰਘ ਬਰਾੜ, ਡਿਪਟੀ ਮੇਅਰ ਪ੍ਰਿਯੰਕਾ ,ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਦੀਪ ਕੌਰ, ਐਸ ਡੀ ਐਮ ਸ ਗੁਰਸਿਮਰਨ ਸਿੰਘ ਅਤੇ ਸ ਮਨਕੰਵਲ ਸਿੰਘ ਚਾਹਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ\n\nByte ਹਰਭਜਨ ਸਿੰਘ ਈਟੀਓ ਕੈਬਿਨੇਟ ਮੰਤਰੀ \n\nਬਾਈਟ ਸੰਗਤਾਂ
0
comment0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
ASAvtar Singh
Dec 14, 2025 07:20:59
0
comment0
Report
VSVARUN SHARMA
Dec 14, 2025 07:19:06
Kapurthala, Punjab:कपूरथला में जिला परिषद और ब्लॉक समिति चुनाव: मतदान जारी शांतिपूर्ण माहौल में मतदान का कार्य जारी कपूरथला - कपूरथला में जिला परिषद और ब्लॉक समिति चुनाव के लिए मतदान का कार्य जारी है। ठंड के बावजूद, मतदाता धीरे-धीरे मतदान केंद्रों पर पहुँच रहे हैं। कपूरथला में अभी तक 7% मतदान हुआ है, और मतदान की रफ्तार धीमी है, लेकिन मतदाता अब गाँव के इस चुनाव में भाग लेने के लिए निकलने शुरू हो गए हैं。 नवापिंड और नवापिंड गेट वाले मतदान केंद्रों पर शांतिपूर्ण मतदान नवापिंड और नवापिंड गेट वाले मतदान केंद्रों पर शांतिपूर्ण ढंग से मतदान का कार्य जारी है। कानून व्यवस्था के लिए प्रबंध पूरे हैं, और राजनीतिक पार्टियाँ एक दूसरे के साथ सहयोग कर इस मतदान प्रक्रिया को पूरी कर रही हैं。 मतदाताओं का कहना इस दौरान, लोगों ने कहा कि वे अलग-अलग मुद्दों को लेकर इस बार मतदान केंद्रों में पहुँच रहे हैं और निष्पक्ष ढंग से मतदान क्रिया में भाग ले रहे हैं। वे अपने योग्य उम्मीदवार का चुनाव करने के लिए मतदान कर रहे हैं。 मतदान के आँकड़े - कपूरथला में अभी तक 7% मतदान हुआ है - मतदान केंद्रों पर शांतिपूर्ण माहौल - कानून व्यवस्था के लिए प्रबंध पूरे हैं - राजनीतिक पार्टियाँ एक दूसरे के साथ सहयोग कर रही हैं
0
comment0
Report
MSManish Shanker
Dec 14, 2025 07:02:07
0
comment0
Report
KDKuldeep Dhaliwal
Dec 14, 2025 07:01:02
Mansa, Punjab:ਮਾਨਸਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਅਕਲੀਆ ਦੇ ਵਿੱਚ ਵੋਟਾਂ ਦਾ ਬਾਈਕਾਟ ਪੰਜਾਬ ਦੇ ਵਿੱਚੋਂ ਹੋ ਰਹੀਆਂ ਜ਼ਿਲ੍ਹ پارਿਸ਼ਦ ਤੇ پੰچਾਇਤ ਸੰਮਤੀ ਚੋਣਾਂ ਦੇ ਲਈ ਸਵੇਰ ਤੋਂ ਹੀ ਵੋਟਿੰਗ ਪ੍ਰਕਿਰਿਆ ਚੱਲ ਰਹੀ ਹੈ ਪਰ ਮਾਨਸਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਆ ਕਲੀਆ ਦੇ ਵਿੱਚ ਸਰਬ ਸੰਮਤੀ ਦੇ ਨਾਲ ਪਿੰਡ ਵਾਸੀਆਂ ਵੱਲੋਂ ਇਹਨਾਂ ਵੋਟਾਂ ਦਾ ਬਾਈਕਾਟ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਪਿੰਡ ਵਾਸੀਆਂ ਦੀ ਮੰਗ ਹੈ ਕਿ ਪਿੰਡ ਦੇ ਵਿੱਚ ਲੱਗ ਰਹੀ ਸੀਮੈਂਟ ਫੈਕਟਰੀ ਨੂੰ ਰੋਕਿਆ ਜਾਵੇ。 ਵੀਓ: ਤਸਵੀਰਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਅਕਲੀਆ ਦੀਆਂ ਨੇ ਜਿੱਥੇ ਪਿੰਡ ਵਾਸਿਆਂ ਵੱਲੋਂ ਪਿੰਡ ਵਿੱਚ ਲੱਗਣ ਵਾਲੀ ਸੀਮਿੰਟ ਫੈਕਟਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਸੀਮਿੰਟ ਦੇ ਲੱਗਣ ਦਾ ਵਿਰੋਧ ਕਰਦਿਆਂ ਪਿੰਡ ਵਾਸੀਆਂ ਨੇ ਵੋਟਾਂ ਦਾ ਬਾਈਕਾਟ ਕਰਕੇ ਸਕੂਲ ਦੇ ਬਾਹਰ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰ ਰਹੇ ਨੇ ਨਾ ਕਰਨ ਪਿੰਡ ਵਾਸੀਆਂ ਨੇ ਕਿਹਾ ਕਿ ਪਿਛਲੇ ਅੱਠ ਮਹੀਨਿਆਂ ਤੋਂ ਉਹ ਸੀਮੇਂਟ ਫੈਕਟਰੀ ਦਾ ਵਿਰੋਧ ਕਰ ਰਹੇ ਨੇ ਇਸ ਫੈਕਟਰੀ ਨੂੰ ਰੋਕਣ ਦੇ ਲਈ ਵੱਖ-ਵੱਖ ਰਾਜਨੀਤਿਕ पਾਰਟੀਆਂ ਦੇ ਨੁਮਾਇੰਦਿਆਂ ਤੱਕ ਪਹੁੰਚ ਵੀ ਕੀਤੀ ਗਈ ਪਰ ਕਿਸੇ ਵੀ ਨੇਤਾ ਨੇ ਉਹਨਾਂ ਦਾ ਸਾਥ ਨਹੀਂ ਦਿੱਤਾ ਜਿਸ ਕਾਰਨ ਉਹਨਾਂ ਨੂੰ ਵੋਟਾਂ ਦਾ ਬਾਈਕਾਟ ਕਰਨ ਦੇ ਲਈ ਮਜ਼ਬੂਰ ਹੋਣਾ ਪਿਆ ਪਿੰਡ ਵਾਸੀਆਂ ਨੇ ਕਿਹਾ ਕਿ ਪਹਿਲਾਂ ਹੀ ਉਹਨਾਂ ਦੇ ਪਿੰਡ ਦੇ ਨਜ਼ਦੀਕ ਲੱਗੇ ਥਰਮਲ ਦੀ ਰਾਹ ਕੇ ਦੇ ਕਾਰਨ ਪਿੰਡ ਦੇ ਵਿੱਚ ਬਿਮਾਰੀਆਂ ਫੈਲੀਆਂ ਹਨ ਅਤੇ ਉਹਨਾਂ ਦੀਆਂ ਫਸਲਾਂ ਦਾ ਵੀ ਝਾੜ ਘੱਟ ਹੋਇਆ ਹੈ ਉਹਨਾਂ ਕਿਹਾ ਕਿ ਹੁਣ ਪਿੰਡ ਦੇ ਬਿਲਕੁਲ ਨਜ਼ਦੀਕ ਲੱਗ ਰਹੀ ਸੀਮੈਂਟ ਫੈਕਟਰੀ ਦੇ ਨਾਲ ਵੀ ਉਨਾਂ ਨੂੰ ਬਿਮਾਰੀਆਂ ਦਾ ਸਾਹਮਣਾ ਕਰਨਾ ਪਵੇਗਾ ਉਹਨਾਂ ਕਿਹਾ ਕਿ ਸਾਨੂੰ ਰੁਜ਼ਗਾਰ ਨਹੀਂ ਅਤੇ ਆਪਣੀ ਸਿਹਤ ਤੰਦਰੁਸਤ ਰੱਖਣ ਦੇ ਲਈ ਇਸ ਫੈਕਟਰੀ ਦਾ ਵਿਰੋਧ ਕਰਨਾ ਪੈ ਰਿਹਾ ਹੈ। ਬੇਸ਼ੱਕ ਕਈ ਘੰਟੇ ਬੀਤ ਜਾਣ ਦੇ ਬਾਅਦ ਮਹਿਜ 13 ਤੋਂ 14 ਵੋਟਾਂ ਦਾ ਵੋਟਰਾਂ ਵੱਲੋਂ ਮਤਦਾਨ ਕੀਤਾ ਗਿਆ ਹੈ。
0
comment0
Report
JSJagmeet Singh
Dec 14, 2025 06:33:34
Fatehgarh Sahib, Punjab:ਪੰਜਾਬ ਦੇ ਵਿੱਚ ਹੋ ਰਹੀਆਂ ਜ਼ਿਲਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀ ਵੋਟਿੰਗ ਅੱਜ ਸਵੇਰ ਤੋਂ ਹੀ ਸ਼ੁਰੂ ਹੋ ਚੁੱਕੀ ਹੈ ਜਿਸ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਦੀ ਕਿਸਮਤ ਅੱਜ ਚੋਣ ਬਾਕਸਿਆਂ ਦੇ ਵਿੱਚ ਬੰਦ ਹੋ ਜਾਵੇਗੀ। ਜਿਲਾ ਫਤਿਹਗੜ੍ਹ ਸਾਹਿਬ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਰਾਜਨੀਤਕ ਪਾਰਟੀਆਂ ਦੇ ਵਰਕਰਾਂ ਵਲੋਂ ਬੂਥ ਲਗਾਏ ਗਏ। ਇਸ ਮੌਕੇ ਵੋਟ ਪਾਉਣ ਆਉਣ ਵਾਲੇ ਲੋਕਾਂ ਦਾ ਕਹਿਣਾ ਸੀ ਕਿ ਸਾਨੂੰ ਵੋਟ ਉਮੀਦਵਾਰ ਨੂੰ ਦੇਖਦੇ ਹੋਏ ਪਾਉਣੀ ਚਾਹੀਦੀ ਹੈ। ਉੱਥੇ ਹੀ ਲੋਕਾਂ ਦਾ ਕਹਿਣਾ ਸੀ ਕਿ ਉਹਨਾਂ ਵੱਲੋਂ ਵੋਟ ਕੀਤੇ ਗਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਕੀਤੀ ਗਈ ਹੈ। ਕੁਝ ਲੋਕਾਂ ਦਾ ਕਹਿਣਾ ਸੀ ਕਿ ਉਹਨਾਂ ਦੇ ਪਿੰਡਾਂ ਦੇ ਵਿੱਚ ਸੜਕਾਂ ਦੀ ਹਾਲਤ ਖਸਤਾ ਹੈ ਜਿਸ ਕਰਕੇ ਉਹਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਅਤੇ ਉਹਨਾਂ ਨੇ ਮੰਗ ਕੀਤੀ ਕਿ ਸੜਕਾਂ ਦੀ ਹਾਲਤ ਤੋਂ ਜਲਦ ਸੁਧਾਰਿਆ ਜਾਵੇ。
0
comment0
Report
Advertisement
Back to top