Back
जठौळ में नशा कारोबार के खिलाफ बड़ी कार्रवाई: बुलडोजर से आलीशान कोठी ध्वस्त
BSBHARAT SHARMA
Nov 06, 2025 10:03:51
Amritsar, Punjab
ਜਠੌਲ ਵਿਖੇ ਨਸ਼ਾ ਤਸਕਰ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ
ਨਸ਼ਾ ਤਸਕਰ ਗੁਰਪ੍ਰੀਤ ਸਿੰਘ ਦੀ ਆਲੀਸ਼ਾਨ ਕੋਠੀ ਉੱਤੇ ਚੱਲਿਆ ਬੁਲਡੋਜ਼ਰ
ਅੰਮ੍ਰਿਤਸਰ, 6 ਨਵੰਬਰ 2025--
ਭਾਰਤ–ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਪਿੰਡ ਜਠੌਲ ਵਿੱਚ, ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ਾ ਤਸਕਰ ਗੁਰਪ੍ਰੀਤ ਸਿੰਘ ਉਰਫ ਬਿੱਲਾ ਪੁੱਤਰ ਸ: ਬੀਰ ਸਿੰਘ ਸਿੰਘ ਪਿੰਡ ਜਠੌਲ ਥਾਣਾ ਘਰਿੰਡਾ ਦੀ ਨਸ਼ਾ ਵੇਚ ਕੇ ਬਣਾਈ ਆਲੀਸ਼ਾਨ ਕੋਠੀ ਉੱਤੇ ਬੁਲਡੋਜ਼ਰ ਚਲਾ ਕੇ ਸਪਸ਼ਟ ਕਰ ਦਿੱਤਾ ਕਿ ਨਸ਼ਾ ਤਸਕਰੀਆਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਨਹੀਂ ਵਰਤੀ ਜਾਵੇਗੀ।
ਇਸ ਸਬੰਧੀ ਗੱਲਬਾਤ ਕਰਦੇ ਜ਼ਿਲ੍ਹਾ ਪੁਲਿਸ ਮੁਖੀ ਸ ਮਨਿੰਦਰ ਸਿੰਘ ਨੇ ਦੱਸਿਆ ਕਿ ਉਕਤ ਤਸਕਰ ਉੱਤੇ ਐਂਨ ਡੀ ਪੀ ਐਸ ਅਤੇ ਹੋਰ ਐਕਟ ਅਧੀਨ 6 ਪਰਚੇ ਵੱਖ-ਵੱਖ ਥਾਣਿਆਂ ਵਿੱਚ ਦਰਜ ਹਨ। ਉਨਾਂ ਦੱਸਿਆ ਕਿ ਇਹ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਹੈ ਅਤੇ 10 ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਹਨਾਂ ਦੱਸਿਆ ਕਿ ਉਕਤ ਦੋਸ਼ੀ ਵੱਲੋਂ ਨਸ਼ਾ ਤਸਕਰੀ ਦੀ ਕਾਲੀ ਕਮਾਈ ਨਾਲ ਸਰਕਾਰੀ ਜ਼ਮੀਨ ‘ਤੇ ਗੈਰਕਾਨੂੰਨੀ ਤਰੀਕੇ ਨਾਲ ਬਣਾਈ ਗਈ ਵਿਸ਼ਾਲ ਕੋਠੀ ਨੂੰ ਢਹਿ ਢੇਰੀ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰਾਂ ਨੂੰ ਇਹ ਸਖਤ ਸੁਨੇਹਾ ਹੈ ਕਿ ਉਹ ਜਾਂ ਤਾਂ ਇਹ ਤਸਕਰੀ ਛੱਡ ਜਾਣ ਜਾਂ ਪੰਜਾਬ ਛੱਡ ਜਾਣ।
ਉਹਨਾਂ ਦੱਸਿਆ ਕਿ ਉਕਤ ਨਸ਼ਾ ਤਸਕਰ ਨੇ ਪੰਜਾਬ ਸਰਕਾਰ ਦੀ ਜਾਇਦਾਦ ਉੱਤੇ ਕਬਜ਼ਾ ਕਰਕੇ ਉਸਾਰੀ ਕੀਤੀ ਹੋਈ ਸੀ , ਜਿਸ ਉੱਤੇ ਕਾਰਵਾਈ ਕਰਦੇ ਹੋਏ ਅੱਜ ਉਕਤ ਨਸ਼ਾ ਤਸਕਰ ਦੀ ਪਿੰਡ ਜਠੌਲ ਸਥਿਤ ਜਾਇਦਾਦ ਉੱਤੇ ਬੁਲਡੋਜ਼ਰ ਚਲਾਇਆ ਗਿਆ ਹੈ।
ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਵਿਆਪਕ ਪੱਧਰ ਉੱਤੇ ਮੁਹਿੰਮ ਚਲਾ ਰਹੀ ਹੈ, ਜਿਸ ਵਿੱਚ ਸਰਹੱਦ ਪਾਰ ਤੋਂ ਹੁੰਦੀ ਤਸਕਰੀ ਤੋਂ ਇਲਾਵਾ ਛੋਟੇ ਪੱਧਰ ਉੱਤੇ ਨਸ਼ੇ ਦੀ ਖਰੀਦੋ ਪਰੋਖਤ ਵਿਰুদ্ধে ਵੀ ਨਕਾਬ ਕੱਸੀ ਗਈ ਹੈ। ਉਹਨਾਂ ਕਿਹਾ ਕਿ ਵੱਡੀਆਂ ਬਰਾਮਦਗੀਆਂ ਲਗਾਤਾਰ ਹੋ ਰਹੀਆਂ ਹਨ ਅਤੇ ਪੁਲਿਸ ਮੁਖੀ ਸ੍ਰੀ ਗੌਰਵ ਯਾਦਵ ਵੱਲੋਂ ਸਪਸ਼ਟ ਸੁਨੇਹਾ ਹੈ ਕਿ ਇਸ ਗੰਭੀਰ ਮੁੱਦੇ ਉੱਤੇ ਕਿਸੇ ਵੀ ਨਸ਼ਾ ਤਸਕਰ ਨਾਲ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਹੋਇਆ ਉਸ ਵਿਰੋਧ ਸਖਤ ਤੋਂ sਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਨਸ਼ਾ ਤਸਕਰਾਂ ਨੂੰ ਤਾੜਨਾ ਕਰਦੇ ਕਿਹਾ ਕਿ ਉਹ ਸਾਡੀਆਂ ਨੌਜਵਾਨ ਪੀੜੀਆਂ ਨੂੰ ਬਰਬਾਦ ਕਰਨ ਤੋਂ ਬਾਜ਼ ਆਉਣ, ਨਹੀਂ ਤਾਂ ਉਹਨਾਂ ਖਿਲਾਫ ਵੀ ajੀਆਂ ਵੱਡੀ ਕਾਰਵਾਈ ਕੀਤੀ ਜਾਵੇਗੀ।
ਬਾਈਟ .... ਮਨਿੰਦਰ ਸਿੰਘ ਐਸਐਸਪੀ ਅੰਮ੍ਰਿਤਸਰ ਦਿਹਾਤੀ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
ADAnkush Dhobal
FollowNov 06, 2025 12:26:280
Report
PSParambir Singh Aulakh
FollowNov 06, 2025 12:26:060
Report
VSVARUN SHARMA
FollowNov 06, 2025 12:20:000
Report
KCKhem Chand
FollowNov 06, 2025 12:18:350
Report
MTManish Thakur
FollowNov 06, 2025 12:14:070
Report
RBRohit Bansal
FollowNov 06, 2025 12:13:230
Report
RBRohit Bansal
FollowNov 06, 2025 12:12:060
Report
RBRohit Bansal
FollowNov 06, 2025 12:10:100
Report
GPGYAN PRAKASH
FollowNov 06, 2025 12:09:470
Report
RMRakesh Malhi
FollowNov 06, 2025 12:08:170
Report
RBRohit Bansal
FollowNov 06, 2025 11:51:050
Report
MJManoj Joshi
FollowNov 06, 2025 11:44:470
Report
ADAnkush Dhobal
FollowNov 06, 2025 11:42:570
Report
BKBIMAL KUMAR
FollowNov 06, 2025 11:42:420
Report
ADAnkush Dhobal
FollowNov 06, 2025 11:34:050
Report