Back
पंजाब के सरकारी स्कूलों में मेगा PTM ने माता-पिता की भागीदारी बढ़ाई
BSBHARAT SHARMA
Mar 28, 2026 06:46:58
Amritsar, Punjab
ਅੱਜ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਮੇਗਾ ਪੇਰੈਂਟਸ-ਟੀਚਰ ਮੀਟਿੰਗ (PTM) ਕਰਵਾਈ ਗਈ।
ਬੱਚਿਆਂ ਦੇ ਮਾਤਾ-ਪਿਤਾ ਨੇ ਕਿਹਾ ਕਿ ਇਹ ਸਰਕਾਰ ਦਾ ਬਹੁਤ ਹੀ ਵਧੀਆ ਉਪਰਾਲਾ ਹੈ। ਉਹਨਾਂ ਨੇ ਕਿਹਾ ਕਿ ਮੇਗਾ PTM ਕਰਵਾਉਣ ਨਾਲ ਸਾਨੂੰ ਆਪਣੇ ਬੱਚਿਆਂ ਦੀ ਪਰਫਾਰਮੈਂਸ ਬਾਰੇ ਨਿਯਮਿਤ ਜਾਣકારી ਮਿਲਦੀ ਰਹਿੰਦੀ ਹੈ।
ਅਧਿਆਪਕਾਂ ਨੇ ਵੀ ਇਸ ਨੂੰ ਸਰਕਾਰ ਦਾ ਸ਼ਲਾਘਾਯੋਗ ਕਦਮ ਦੱਸਿਆ। ਉਹਨਾਂ ਨੇ ਕਿਹਾ ਕਿ ਪਹਿਲਾਂ ਪ੍ਰਾਈਵੇਟ ਸਕੂਲਾਂ ਵਿੱਚ ਹੀ ਇਸ ਤਰ੍ਹਾਂ ਦੀਆਂ PTM ਹੁੰਦੀਆਂ ਸਨ, ਪਰ ਹੁਣ ਸਰਕਾਰੀ ਸਕੂਲਾਂ ਵਿੱਚ ਵੀ ਇਹ ਉਪਰਾਲੇ ਕੀਤੇ ਜਾ ਰਹੇ ਹਨ।
ਮਾਤਾ-ਪਿਤਾ ਨੇ ਇਹ ਵੀ ਕਿਹਾ ਕਿ ਪਿਛਲੇ ਤਿੰਨ-ਚਾਰ ਸਾਲਾਂ ਵਿੱਚ ਪੰਜਾਬ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਕਾਫੀ ਵਿਕਾਸ ਹੋਇਆ ਹੈ।
ਅੱਜ ਅੰਮ੍ਰਿਤਸਰ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਕੋਟ ਖਾਲਸਾ ਵਿੱਚ ਵੀ ਮੇਗਾ PTM ਕਰਵਾਈ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਾਤਾ-ਪਿਤਾ ਨੇ ਹਿੱਸਾ ਲਿਆ। ਮਾਤਾ-ਪਿਤਾ ਨੇ ਕਿਹਾ ਕਿ ਪਹਿਲਾਂ ਕਦੇ ਵੀ ਇਸ ਤਾਂਰ੍ਹਾਂ ਦੀ PTM ਨਹੀਂ ਹੁੰਦੀ ਸੀ, ਪਰ ਹੁਣ ਇਸ ਨਾਲ ਸਾਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਬਾਰੇ ਸਪੱਸ਼ਟ ਜਾਣਕਾਰੀ ਮਿਲਦੀ ਹੈ।
ਉਹਨਾਂ ਨੇ ਕਿਹਾ ਕਿ ਸਾਨੂੰ ਮਾਣ ਮਹਿਸੂਸ ਹੁੰਦਾ ਹੈ ਜਦੋਂ ਬੱਚਾ ਘਰ ਆ ਕੇ ਕਹਿੰਦਾ ਹੈ ਕਿ ਉਹ ਸਮਾਰਟ ਕਲਾਸਰੂਮ ਵਿੱਚ ਪੜ੍ਹਦਾ ਹੈ। ਇਸ ਮੌਕੇ ਮਾਤਾ-ਪਿਤਾ ਨੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ।
ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਕੋਟ ਖਾਲਸਾ ਦੀ ਹੈਡ ਟੀਚਰ ਕਮਲਜੀਤ ਕੌਰ ਨੇ ਕਿਹਾ ਕਿ ਇਹ ਸਰਕਾਰ ਦਾ ਕਾਫੀ ਵਧੀਆ ਉਪਰਾਲਾ ਹੈ, ਕਿਉਂਕਿ ਇਸ ਨਾਲ ਅਧਿਆਪਕਾਂ ਅਤੇ ਮਾਤਾ-ਪਿਤਾ ਵਿੱਚ ਨੇੜਤਾ ਵੱਧਦੀ ਹੈ। ਉਹਨਾਂ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕਾਫੀ ਸੁਧਾਰ ਕੀਤੇ ਗਏ ਹਨ ਅਤੇ ਸਰਕਾਰੀ ਸਕੂਲਾਂ ਨੂੰ ਨਵੀਂ ਰੂਪ-ਰੇਖਾ ਦਿੱਤੀ ਗਈ ਹੈ।
ਅਧਿਆਪਕਾਂ ਨੇ ਇਹ ਵੀ ਕਿਹਾ ਕਿ PTM ਦੇ ਨਾਲ ਬੱਚਿਆਂ ਦੀ ਪੜ੍ਹਾਈ ਵਿੱਚ ਵੀ ਕਾਫੀ ਸੁਧਾਰ ਆਇਆ ਹੈ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
PSParambir Singh Aulakh
FollowMar 28, 2026 07:20:21Amritsar, Punjab:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜ਼ਟ ਇਜਲਾਸ ਦੀ ਆਰੰਭਤਾ ਸਮੇਂ ਅਰਦਾਸ ਵਿੱਚ ਸ਼ਾਮਲ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਮੈਂਬਰ ਸਾਹਿਬਾਨ
950
Report
NLNitin Luthra
FollowMar 28, 2026 07:18:07957
Report
SNSUNIL NAGPAL
FollowMar 28, 2026 07:17:37929
Report
KSKuldeep Singh
FollowMar 28, 2026 07:17:151005
Report
RKRAMAN KHOSLA
FollowMar 28, 2026 07:16:57935
Report
RBRohit Bansal
FollowMar 28, 2026 07:04:37904
Report
SGSatpal Garg
FollowMar 28, 2026 07:01:361061
Report
ADAnkush Dhobal
FollowMar 28, 2026 06:35:311028
Report
KSKuldeep Singh
FollowMar 28, 2026 06:33:541039
Report
MSManish Shanker
FollowMar 28, 2026 06:03:001073
Report
SSSandeep Singh
FollowMar 28, 2026 06:02:181062
Report
AZAbhinva zeepunjabi
FollowMar 28, 2026 06:01:031073
Report
RKRAMAN KHOSLA
FollowMar 28, 2026 05:31:45925
Report
SBSANJEEV BHANDARI
FollowMar 28, 2026 05:16:431063
Report