Back
पंजाब सरकार गुरु तेग बहादर के 350वें शहीदी दिवस पर आनंदपुर साहिब में आयोजन करेगी
KBKulbir Beera
Oct 13, 2025 12:48:18
Bathinda, Punjab
ਸੂਬਾ ਸਰਕਾਰ 19 ਤੋਂ 25 ਨਵੰਬਰ ਤੱਕ ਮਨਾਵੇਗੀ ਸ੍ਰੀ ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜਾ : ਤਰਨਪ੍ਰੀਤ ਸਿੰਘ ਸੌਂਦ
• ਅਕਾਲ ਪੁਰਖ ਦੀ ਓਟ ਨਾਲ 20 ਨਵੰਬਰ ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਕੱਢਿਆ ਜਾਵੇਗਾ ਨਗਰ ਕੀਰਤਨ
• ਸੇਵਾਦਾਰ ਬਣ ਕੇ ਅਤੇ ਮਰਿਆਦਾ ਵਿੱਚ ਰਹਿ ਕੇ ਨਿਭਾਈ ਜਾਵੇ ਸੇਵਾ
• 23, 24 ਅਤੇ 25 ਨਵੰਬਰ ਨੂੰ ਵੱਡੇ ਪੱਧਰ ‘ਤੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ ਧਾਰਮਿਕ ਸਮਾਗਮ
ਬਠਿੰਡਾ, 13 ਅਕਤੂਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ-ਭਾਵਨਾ ਨਾਲ 19 ਤੋਂ 25 ਨਵੰਬਰ 2025 ਤੱਕ ਮਨਾਵੇਗੀ, ਜਿਸ ਦੀ ਸ਼ੁਰੂਆਤ 25 ਅਕਤੂਬਰ 2025 ਨੂੰ ਦਿੱਲੀ ਦੇ ਚਾਂਦਨੀ ਚੌਂਕ ਤੋਂ ਰਸਮੀ ਤੌਰ ‘ਤੇ ਸਤਿਗੁਰਾਂ ਦੀ ਅਰਦਾਸ ਨਾਲ ਕੀਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਪੰਜਾਬ ਤਰਨਪ੍ਰੀਤ ਸਿੰਘ ਸੌਂਦ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਮਨਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੇ ਆਗਾਊਂ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਲਾਹਕਾਰ ਕਲਚਰਲ ਤੇ ਟੂਰਿਸਮ ਵਿਭਾਗ ਸ਼੍ਰੀ ਦੀਪਕ ਬਾਲੀ, ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ, ਡੀਸੀ ਰਾਜੇਸ਼ ਧੀਮਾਨ, ਐਸਐਸਪੀ ਮੈਡਮ ਅਮਨੀਤ ਕੌਂਡਲ, ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ, ਚੇਅਰਮੈਨ ਸ਼੍ਰੀ ਨੀਲ ਗਰਗ ਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵਿਸ਼ੇਸ਼ ਤੌਰ 'ਤੇ ਮੌਜੂਦ ਰਹੀਆਂ。
ਇਸ ਮੌਕੇ ਕੈਬਨਿਟ ਮੰਤਰੀ ਸ ਤਰਨਪ੍ਰੀਤ ਸਿੰਘ ਸੌਂਦ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸੇਵਾਦਾਰ ਬਣ ਕੇ ਅਤੇ ਮਰਿਆਦਾ ਵਿੱਚ ਰਹਿ ਕੇ ਸੇਵਾ ਨਿਭਾਉਣੀ ਲਾਜ਼ਮੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਪ੍ਰਬੰਧ ਸਮੇਂ-ਸਿਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਨਗਰ ਕੀਰਤਨ ਸਮੇਂ ਸ਼ਰਧਾਲੂਆਂ ਲਈ ਲੰਗਰ, ਚਾਹ-ਪਾਣੀ, ਸੜਕਾਂ ਦੀ ਸਾਫ-ਸਫਾਈ, ਫੁੱਲਾਂ ਦੀ ਵਰਖਾ ਤੋਂ ਇਲਾਵਾ ਰੂਟ ਪਲਾਨ ਤੇ ਟ੍ਰੈਫਿਕ ਨੂੰ ਨਿਰਵਿਘਨ ਤਰੀਕੇ ਨਾਲ ਚਾਲੂ ਰੱਖਣਾ ਯਕੀਨੀ ਬਣਾਇਆ jਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪੜੇ ਚੜਾਉਣ ਲਈ ਕਿਸੇ ਵੀ ਕਿਸਮ ਦੀ ਢਿੱਲ-ਮੱਠ ਨਾ ਵਰਤੀ ਜਾਵੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਨਗਰ ਕੀਰਤਨ ਦੌਰਾਨ ਆਸ-ਪਾਸ ਦੇ ਸੰਤ ਮਹਾਪੁਰਖਾਂ ਤੋਂ ਇਲਾਵਾ ਪਿੰਡਾਂ ਦੀ ਪੰਚਾਇਤਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਕੈਬਨਿਟ ਮੰਤਰੀ ਸ ਤਰਨਪ੍ਰੀਤ ਸਿੰਘ ਸੌਂਦ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੌਵੀ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 23, 24 ਅਤੇ 25 ਨਵੰਬਰ 2025 ਨੂੰ ਵੱਡੇ ਪੱਧਰ ‘ਤੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ ਸੂਬਾ ਸਰਕਾਰ ਇੱਕ ਅਜਿਹਾ ਸਮਾਗਮ ਆਯੋਜਿਤ ਕਰ ਰਹੀ ਹੈ, ਜੋ ਨਾ ਸਿਰਫ਼ ਸਿੱਖ ਇਤਿਹਾਸ ਨੂੰ ਮੁੜ ਸੁਰਜੀਤ ਕਰੇਗਾ ਬਲਕਿ ਪੂਰੇ ਦੇਸ਼ ਅਤੇ ਦੁਨੀਆ ਨੂੰ ਏਕਤਾ, ਕੁਰबਾਨੀ ਅਤੇ ਮਨੁੱਖਤਾ ਦਾ ਸੰਦੇਸ਼ ਵੀ ਦੇਵੇਗਾ। ਇਹ ਸਿਰਫ਼ ਪੰਜਾਬ ਤੱਕ ਸੀਮਤ ਨਹੀਂ ਹੈ, ਜੋ ਕਿ ਦੁਨੀਆ ਭਰ ਦੇ ਸਿੱਖਾਂ ਅਤੇ ਪੰਜਾਬੀਆਂ ਨੂੰ ਇਕਜੁੱਟ ਕਰਨ ਦੀ ਮੁਹਿੰਮ ਬਣ ਗਿਆ ਹੈ।
ਸ. ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸ਼ਹੀਦੀ ਦਿਹਾੜੇ ਮੌਕੇ ਚਾਰ ਸ਼ਹਾਦਤ ਯਾਤਰਾਵਾਂ ਨਗਰ ਕੀਰਤਨ ਦੇ ਰੂਪ ਵਿੱਚ ਕੱਢੀਆਂ ਜਾਣਗੀਆਂ। ਇਹ ਨਗਰ ਕੀਰਤਨ ਇਕ ਸ੍ਰੀਨਗਰ ਤੋਂ, ਇੱਕ ਮਾਝੇ-ਦੋਆਬੇ ਅਤੇ ਦੋ ਮਾਲਵੇ ਵਿੱਚੋਂ ਕੱਢੇ ਜਾਣਗੇ, ਜੋ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚੋਂ ਹੁੰਦਿਆਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਣਗੇ। ਉਨ੍ਹਾਂ ਇਹ ਵੀ ਕਿਹਾ कि ਮਾਲਵਾ ਟੂ ਦਾ ਨਗਰ ਕੀਰਤਨ 20 ਨਵੰਬਰ 2025 ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋ ਕੇ ਬਠਿੰਡਾ, ਰਾਮਪੁਰਾ, ਬਰਨਾਲਾ ਅਤੇ ਹੋਰ ਵੱਖ-ਵੱਖ ਸ਼ਹਿਰਾਂ ‘ਚੋਂ ਹੁੰਦੇ ਹੋਏ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਜ਼ਿਲ੍ਹਿਆਂ ਅੰਦਰ 1 ਨਵੰਬਰ ਤੋਂ 15 ਨਵੰਬਰ 2025 ਤੱਕ ਲਾਇਟ ਐਂਡ ਸਾਊਂਡ ਸ਼ੋਅ ਵੀ ਦਿਖਾਏ ਜਾਣਗੇ, ਜਿਸ ‘ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਤੋਂ ਇਲਾਵਾ ਭਾਈ ਸਤੀਦਾਸ, ਭਾਈ ਮਤੀਦਾਸ ਅਤੇ ਭਾਈ ਦਿਆਲਾ ਜੀ ਵਲੋਂ ਸਿੱਖ ਧਰਮ ਲਈ ਕੀਤੀਆਂ ਲਾਸਾਨੀ ਸ਼ਹਾਦਤਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਜਾਵੇਗਾ。
ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਨੌਵੀ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਲਾਸਾਨੀ ਤੇ ਵਿਲੱਖਣ ਕੁਰਬਾਨੀ ਦੱਸਦਿਆਂ ਕਿਹਾ ਕਿ ਗੁਰੂ ਜੀ ਦੀ ਸ਼ਹੀਦੀ ਆਪਣੇ ਭਾਈਚਾਰੇ ਲਈ ਨਹੀਂ ਬਲਕਿ ਦੂਸਰੇ ਧਰਮ ਦੀ ਡੁੱਬਦੀ ਬੇੜੀ ਤੇ ਮਾਨਵਤਾ ਨੂੰ ਬਚਾਉਣ ਲਈ ਹੋਈ। ਇਸ ਤਰ੍ਹਾਂ ਇਸ ਗੌਰਵਮਈ ਸ਼ਹਾਦਤ ਨੇ ਸਿਰਫ ਸਿੱਖ ਇਤਿਹਾਸ ਨੂੰ ਹੀ ਨਵਾਂ ਮੋੜ ਨਹੀਂ ਦਿੱਤਾ, ਸਗੋਂ ਪੂਰੇ ਵਿਸਵ ਨੂੰ ਹੱਕ, ਸੱਚ, ਇਨਸਾਫ ਅਤੇ ਧਰਮ ਲਈ ਮਰ-ਮਿਟਣ ਦਾ ਜ਼ਜਬਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ "ਹਿੰਦ ਦੀ ਚਾਦਰ" ਦੇ ਖਿਤਾਬ ਨਾਲ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਚ ਦੂਜੇ ਧਰਮ ਦੀ ਰਾਖੀ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸ਼ਹਾਦਤ ਦੇ ਕੇ ਮਨੁੱਖਤਾ ਪ੍ਰਤੀ ਆਪਣਾ ਨੈਤਿਕ ਫ਼ਰਜ਼ ਨਿਭਾਇਆ ਹੈ。
\tਇਸ ਤੋਂ ਪਹਿਲਾਂ ਸਲਾਹਕਾਰ ਕਲਚਰਲ ਤੇ ਟੂਰਿਸਮ ਵਿਭਾਗ ਸ਼੍ਰੀ ਦੀਪਕ ਬਾਲੀ ਨੇ ਸੂਬਾ ਸਰਕਾਰਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸ਼ਰਧਾ-ਭਾਵਨਾ ਨਾਲ ਮਨਾਉਣ ਲਈ ਉਲੀਕੀ ਵਿਊਂਤਬੰਦੀ ਸਾਂਝੀ ਕਰਦਿਆਂ ਉਨ੍ਹਾਂ ਦੀ ਸਿਖਿਆਵਾਂ ‘ਤੇ ਚੱਲਣ ਤੋਂ ਇਲਾਵਾ ਭਾਈ ਸਤੀਦਾਸ, ਭਾਈ ਮਤੀਦਾਸ ਅਤੇ ਭਾਈ ਦਿਆলা ਜੀ ਵਲੋਂ ਧਰਮ ਲਈ ਕੀਤੀ ਲਾਸਾਨੀ-shਹਾਦਤ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਮਾਗਮ ਨਾ ਸਿਰਫ਼ ਸਿੱਖ ਇਤਿਹਾਸ ਨੂੰ ਮੁੜ ਸੁਰਜੀਤ ਕਰੇਗਾ ਬਲਕਿ ਏਕਤਾ ਅਤੇ ਕੁਰਬਾਨੀ ਦਾ ਸੰਦੇਸ਼ ਵੀ ਦੇਵੇਗਾ।
ਬਾਈਟ ਤਰਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਪੰਜਾਬ ਸਰਕਾਰ
ਬਾਈਟ ਸਲਾਹਕਾਰ ਕਲਚਰਲ ਤੇ ਟੂਰਿਸਮ ਵਿਭਾਗ ਸ਼੍ਰੀ ਦੀਪਕ ਬਾਲੀ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
AJAnil Jain
FollowNov 11, 2025 14:47:060
Report
BKBIMAL KUMAR
FollowNov 11, 2025 14:18:190
Report
DSDharmindr Singh
FollowNov 11, 2025 14:16:130
Report
SSSanjay Sharma
FollowNov 11, 2025 14:06:41Noida, Uttar Pradesh:ANI Tarn Taran (Punjab): Tarn Taran Legislative Assembly by-election 2025; voting concludes; visuals
0
Report
SSSatnam Singh
FollowNov 11, 2025 14:01:420
Report
MTManish Thakur
FollowNov 11, 2025 13:51:020
Report
VBVIJAY BHARDWAJ
FollowNov 11, 2025 13:50:310
Report
NSNitesh Saini
FollowNov 11, 2025 13:37:560
Report
SSSandeep Singh
FollowNov 11, 2025 13:35:260
Report
VSVARUN SHARMA
FollowNov 11, 2025 13:23:020
Report
SBSANJEEV BHANDARI
FollowNov 11, 2025 13:20:170
Report
JSJagmeet Singh
FollowNov 11, 2025 13:19:130
Report
VKVarun Kaushal
FollowNov 11, 2025 13:05:100
Report
SGSatpal Garg
FollowNov 11, 2025 13:04:440
Report
RKRAJESH KATARIA
FollowNov 11, 2025 12:48:500
Report