Back
Faridkot - ਯੁੱਧ ਨਸ਼ਿਆਂ ਵਿਰੁੱਧ ਮੁਹਿੰਮ 'ਚ ਵਿਦਿਆਰਥੀਆਂ ਦੀ ਭਾਗੀਦਾਰੀ
Kot Kapura, Punjab
ਕੋਟਕਪੂਰਾ ਵਿਖੇ ਜਿਲ੍ਹਾ ਪੁਲਿਸ ਵੱਲੋਂ ਐਸਐਸਪੀ ਡਾ ਪ੍ਰਗਿਆ ਜੈਨ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਜਨ ਸੰਪਰਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਆਈਜੀ ਗੁਰਦਿਆਲ ਸਿੰਘ ਵਿਸ਼ੇਸ਼ ਤੌਰ ਤੇ ਪੁੱਜੇ ਅਤੇ ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕੀਤੇ ਜਾਣ ਵਾਸਤੇ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਦਿੱਤੀ। ਇਸ ਸਮਾਗਮ ਦੇ ਦੌਰਾਨ ਜਿੱਥੇ ਇੱਕ ਪਾਸੇ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਬਾਰੇ ਵਿਦਿਆਰਥਨਾਂ ਨੂੰ ਜਾਣੂ ਕਰਵਾਇਆ ਗਿਆ ਉਥੇ ਹੀ ਉਨਾਂ ਨੂੰ ਆਪਣੇ ਆਲੇ ਦੁਆਲੇ ਲੋਕਾਂ ਨੂੰ ਨਸ਼ੇ ਦੇ ਖਿਲਾਫ ਜਾਗਰੂਕ ਕਰਨ ਵਾਸਤੇ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਤੇ ਵਿਦਿਆਰਥਨਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਪੁਲਿਸ ਅਧਿਕਾਰੀਆਂ ਵੱਲੋਂ ਜਵਾਬ ਵੀ ਦਿੱਤੇ ਗਏ।
ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਆਈਜੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com