Back
फरीदकोट मंडियों के विकास के लिए 4.10 करोड़ रुपये की लागत से स्टील शेड नींव
NSNaresh Sethi
Feb 05, 2026 15:04:46
Kot Kapura, Punjab
ਹਲਕਾ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਦਾਣਾ ਮੰਡੀ ਫ਼ਰੀਦਕੋਟ ਵਿਖੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਸਮਾਰੋਹ ਦੌਰਾਨ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸਬਜ਼ੀ ਮੰਡੀ ਫ਼ਰੀਦਕੋਟ (ਐਡੀਸ਼ਨ ਏਰੀਆ) ਵਿੱਚ ਇੱਕ ਸਟੀਲ ਸ਼ੈੱਡ, ਦਾਣਾ ਮੰਡੀ ਫ਼ਰੀਦਕੋਟ (ਐਡੀਸ਼ਨ ਏਰੀਆ) ਵਿੱਚ ਦੋ ਸਟੀਲ ਸ਼ੈੱਡ ਅਤੇ ਨਵੀਂ ਦਾਣਾ ਮੰਡੀ ਫ਼ਰੀਦਕੋਟ (ਹੈਲੀਪੈਡ ਏਰੀਆ) ਵਿੱਚ ਇੱਕ ਸਟੀਲ ਸ਼ੈੱਡ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰੋਜੈਕਟਾਂ ’ਤੇ ਕੁੱਲ ਮਿਲा ਕੇ ਲਗਭਗ 4 ਕਰੋੜ 10 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 14 ਲੱਖ ਰੁਪਏ ਦੀ ਲਾਗਤ ਨਾਲ ਮੰਡੀਆਂ ਵਿੱਚ ਕਿਸਾਨਆਂ ਦੇ ਬੈਠਣ ਲਈ 2 ਸ਼ੈੱਡ ਬਣਾਏ ਜਾ ਰਹੇ ਹਨ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੰਡੀਆਂ ਵਿੱਚ ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਫ਼ਸਲਾਂ ਦੀ ਸੰਭਾਲ, ਲੋਡਿੰਗ-ਅਨਲੋਡਿੰਗ ਅਤੇ ਮੌਸਮੀ ਪ੍ਰਭਾਵਾਂ ਤੋਂ ਬਚਾਵ ਵਿੱਚ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਆਉਣ ਤੋਂ ਪਹਿਲਾ ਇਹ ਸ਼ੈੱਡ ਬਣ ਕੇ ਤਿਆਰ ਹੋ ਜਾਣਗੇ। ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰkaar ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਹਲਕਾ ਫ਼ਰੀਦਕੋਟ ਵਿੱਚ ਸੜਕਾਂ, ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਬਾਈਟ- ਗੁਰਦਿੱਤ ਸਿੰਘ ਸੇਖੋਂ MLA
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
KSKuldeep Singh
FollowFeb 05, 2026 15:34:140
Report
RKRAJESH KATARIA
FollowFeb 05, 2026 15:33:540
Report
ADAnkush Dhobal
FollowFeb 05, 2026 15:05:01Shimla, Himachal Pradesh:शिमला में हिमाचल बीजेपी विधायक दल की बैठक
नेता प्रतिपक्ष जयराम ठाकुर कर रहे बैठक की अध्यक्षता
विधायक प्राथमिकता बैठक में हिस्सा लेने पर होगा फैसला
RDG बंद होने के मामले पर भी चर्चा
0
Report
ASAnmol Singh Warring
FollowFeb 05, 2026 15:01:350
Report
DSDharmindr Singh
FollowFeb 05, 2026 15:01:130
Report
VBVIJAY BHARDWAJ
FollowFeb 05, 2026 14:06:540
Report
RMRakesh Malhi
FollowFeb 05, 2026 14:06:110
Report
NLNitin Luthra
FollowFeb 05, 2026 14:05:530
Report
KSKapil sharma
FollowFeb 05, 2026 13:46:510
Report
KSKapil sharma
FollowFeb 05, 2026 13:45:570
Report
VKVipan Kumar
FollowFeb 05, 2026 13:45:400
Report
VKVipan Kumar
FollowFeb 05, 2026 13:36:240
Report
NSNitesh Saini
FollowFeb 05, 2026 13:22:050
Report
BSBALINDER SINGH
FollowFeb 05, 2026 13:21:300
Report