Back
किसान यूनाइटेड सिद्धुपुर ने SSP कार्यालय घेरने का कार्यक्रम टाला, पुलिस ने SIT बनाकर एक माह में समाधान का भरोसा दिया
NSNaresh Sethi
Feb 09, 2026 03:46:07
Kot Kapura, Punjab
ਫਰੀਦਕੋਟ ਵੀਖੇ ਜ਼ਿਲ੍ਹਾ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ 9 ਫਰਵਰੀ ਨੂੰ ਐਸਐਸਪੀ ਦਫ਼ਤਰ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਅੱਜ ਹੋਈ ਮੀਟਿੰਗ ਦੌਰਾਨ ਪੁਲਿਸ ਵੱਲੋਂ ਕਿਸਾਨ ਜਥੇਬੰਦੀ ਨਾਲ ਸੰਬੰਧਿਤ ਮਸਲਿਆਂ ਦੀ ਜਾਂਚ ਲਈ ਐਸਆਈਟੀ ਬਣਾਉਣ ਅਤੇ ਇੱਕ ਮਹੀਨੇ ਦੇ ਅੰਦਰ ਅੰਦਰ ਸਾਰੇ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਨੀਆ ਤੋਂ ਇਲਾਵਾ ਸੂਬਾ ਪੱਧਰੀ ਆਗੂ ਕਾਕਾ ਸਿੰਘ ਕੋਟੜਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਲੰਮੀ ਚਰਚਾ ਤੋਂ ਬਾਅਦ ਦੋਹਾਂ ਧਿਰਾਂ ਵਿਚਕਾਰ ਆਪਸੀ ਸਹਿਮਤੀ ਬਣੀ। ਜਾਣਕਾਰੀ ਅਨੁਸਾਰ ਫਰੀਦਕੋਟ ਦੇ ਪਿੰਡ ਫਿੱਡੇ ਕਲਾਂ, ਮੁਮਾਰਾ ਅਤੇ ਕੁਝ ਹੋਰ ਪਿੰਡਾਂ ਵਿੱਚ ਕਿਸਾਨਾਂ ਨਾਲ ਜੁੜੇ ਮਸਲਿਆਂ ’ਚ ਪੁਲਿਸ ਵਲੋਂ ਯੋਗ ਕਾਰਵਾਈ ਨਾ ਹੋਣ ਦੇ ਰੋਸ਼ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਜ਼ਿਲ੍ਹਾ ਪੁਲਿਸ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਸੀ। ਇਸ ਦੌਰਾਨ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਵੱਖ-ਵੱਖ ਪਿੰਡਾਂ ਵਿੱਚ ਐਸਐਸਪੀ ਦੇ ਪੁਤਲੇ ਵੀ ਫੂਕੇ ਗਏ ਸਨ। ਜਥੇਬੰਦੀ ਵੱਲੋਂ 9 ਫਰਵਰੀ ਨੂੰ ਐਸਐਸਪੀ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ। ਕਿਸ਼ਾਨ ਜਥੇਬੰਦੀ ਦੇ ਐਕਸ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਜ਼ਿਲ੍ਹਾ ਪੁਲਿਸ ਵੱਲੋਂ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐਸਪੀ ਡਰ ਜੋਗੇਸ਼ਵਰ ਸਿੰਘ ਗੁਰਾਇਆ ਸਮੇਤ ਡੀਐਸਪੀ ਕੋਟਕਪੂਰਾ ਸੰਜੀਵ ਕੁਮਾਰ ਅਤੇ ਡੀਐਸਪੀ ਜੈਤੋ ਇਕਬਾਲ ਸਿੰਘ ਸੰਧੂ ਵੀ ਸ਼ਾਮਲ ਹੋਏ। ਆਪਸੀ ਸਹਿਮਤੀ ਬਣਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ 9 ਫਰਵਰੀ ਦੇ ਪ੍ਰੋਗਰਾਮ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੁਲਿਸ ਵੱਲੋਂ ਯੋਗ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ, ਜਿਸ ਕਰਕੇ ਉਹਨਾਂ ਨੇ ਅਗਲਾ ਐਕਸ਼ਨ ਮੁਲਤਵੀ ਕੀਤਾ ਹੈ। ਹਾਲਾਂਕਿ ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਮੁੜ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
PSParambir Singh Aulakh
FollowFeb 09, 2026 06:16:390
Report
RBRohit Bansal
FollowFeb 09, 2026 05:47:55Chandigarh, Chandigarh:ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਧਰਮ ਪਤਨੀ ਸੁਹਿੰਦਰ ਕੌਰ ਦਾ ਕਾਂਗਰਸ ਪ੍ਰਧਾਨ ਰਾਜा ਵੜਿੰਗ ਵਲੋਂ ਲੋਕਾਂ ਨੂੰ ਕੈਬਿਨੇਟ ਮੰਤਰੀ ਦੀ ਧੌਣ ਮਰੋੜਨ ਲਈ ਉਕਸਾਉਣ ਪ੍ਰਤੀ ਬਿਆਨ
0
Report
AZAbhinva zeepunjabi
FollowFeb 09, 2026 05:46:180
Report
BSBHARAT SHARMA
FollowFeb 09, 2026 05:45:350
Report
0
Report
VSVARUN SHARMA
FollowFeb 09, 2026 04:17:420
Report
VSVARUN SHARMA
FollowFeb 09, 2026 04:17:310
Report
TSTEJINDER SINGH
FollowFeb 09, 2026 04:17:170
Report
AZAbhinva zeepunjabi
FollowFeb 09, 2026 04:02:14Noida, Uttar Pradesh:Ajit Doval met senior Canadian officials in Ottawa on February 6 and 7, with both sides agreeing on steps to deepen security cooperation.
0
Report
VSVARUN SHARMA
FollowFeb 09, 2026 04:01:550
Report
ASAnmol Singh Warring
FollowFeb 09, 2026 03:45:35Sri Muktsar Sahib, Punjab:ਡੀੂਟੀ ਦੌਰਾਨ ਰੇਡ ਕਰਨ ਗਏ ਸ਼੍ਰੀ ਮੁਕਤਸਰ ਸਾਹਿਬ ਦੇ ਥਾਣਾ ਬਰੀਵਾਲਾ ਦੇ ਹੌਲਦਾਰ ਲਖਵੀਰ ਸਿੰਘ ਦੀ ਹਾਰਟ ਅਟੈਕ ਕਾਰਨ ਹੋਈ ਮੌਤ।
0
Report
SNSUNIL NAGPAL
FollowFeb 09, 2026 03:33:230
Report
RBRohit Bansal
FollowFeb 09, 2026 03:17:540
Report
NLNitin Luthra
FollowFeb 09, 2026 03:02:440
Report