Back
कोटकपूरा पुलिस ने तेजधार हथियारों के साथ गैंग के 5 बदमाश गिरफ्तार
KCKhem Chand
Mar 16, 2026 05:32:21
Kot Kapura, Punjab
ਤੇਜਧਾਰ ਹਥਿਆਰਾਂ ਦੀ ਨੋਕ 'ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਨੂੰ ਕੋਟਕਪੂਰਾ ਪੁਲਿਸ ਵੱਲੋ ਵਾਰਦਾਤ ਨੂੰ ਅੰਜਾਮ ਦੇਣ ਤੋ ਪਹਿਲਾ ਹੀ ਕੀਤਾ ਕਾਬੂ; ਗਿਰੋਹ ਵਿੱਚ ਸ਼ਾਮਿਲ 05 ਦੋਸ਼ੀ ਤੇਜਧਾਰ ਹਥਿਆਰਾ ਸਮੇਤ ਕਾਬੂ
— ਦੋਸ਼ੀਆ ਦੇ ਖਿਲਾਫ ਪਹਿਲਾ ਵੀ ਖੋਹ, ਚੋਰੀ, ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਦਰਜ ਹਨ 12 ਮੁਕੱਦਮੇ
ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਕੋਟਕਪੂਰਾ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ। ਇਸੇ ਕੜੀ ਤਹਿਤ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ ਇੰਨਵੈਸਟੀਗੇਸ਼ਨ ਦੀ ਰਹਿਨੁਮਾਈ ਅਤੇ ਸੰਜੀਵ ਕੁਮਾਰ ਡੀ.ਐਸ.ਪੀ ਕੋਟਕਪੂਰਾ ਦੇ ਦਿਸ਼ਾ ਨੀਰਦੇਸ਼ਾ ਤਹਿਤ ਥਾਣਾ ਸਿਟੀ ਕੋਟਕਪੂਰਾ ਵੱਲੋ ਤੇਜਧਾਰ ਹਥਿਆਰਾਂ ਦੀ ਨੋਕ 'ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਵਿੱਚ ਸ਼ਾਮਿਲ 05 ਮੈਬਰਾ ਨੂੰ ਵਾਰਦਾਤ ਨੂੰ ਅੰਜਾਮ ਦੇਣ ਤੋ ਪਹਿਲਾ ਹੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ。
ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵਿੱਚ ਹਰਚਰਨ ਸਿੰਘ ਉਰਫ ਹੈਪੀ ਅਤੇ ਗੁਰਦੀਪ ਸਿੰਘ ਉਰਫ ਗੋਰੀ ਜੋ ਕਿ ਕੋਟਕਪੂਰਾ ਦੇ ਮੁਹੱਲਾ ਕਸ਼ਮੀਰੀਆ ਨਾਲ ਸਬੰਧਿਤ ਹਨ, ਜਦਕਿ ਸੂਰਜ ਸਿੰਘ ਅਤੇ ਅਮਨਦੀਪ ਸਿੰਘ ਬਾਬਾ ਜੀਵਨ ਸਿੰਘ ਨਗਰ ਅਤੇ ਸਤਨਾਮ ਸਿੰਘ ਕੋਟਕਪੂਰਾ ਦੇ ਸਾਂਤੀ ਵਣ ਨਜਦੀਕ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਵੱਲੋਂ ਮੌਕੇ ਪਰ ਦੋਸ਼ੀਆ ਪਾਸੋ 01 ਕ੍ਰਿਪਾਨ, 01 ਖੰਡਾ, 01 ਨਲਕੇ ਦੀ ਹੱਥੀ, 01 ਲੋਹੇ ਦੀ ਪੱਤੀ ਬਰਾਮਦ ਕੀਤੀ ਗਈ ਹੈ।
ਕਾਰਵਾਈ ਦੇ ਵੇਰਵਿਆ ਮੁਤਾਬਿਕ ਸਹਾਇਕ ਥਾਣੇਦਾਰ ਦਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆ ਦੀ ਚੈਕਿੰਗ ਦੇ ਸਬੰਧ ਵਿੱਚ ਬੱਤੀਆ ਵਾਲਾ ਚੌਕ, ਕੋਟਕਪੂਰਾ ਵਿਖੇ ਮੌਜੂਦ ਸੀ ਤਾ ਉਹਨਾ ਨੂੰ ਇਤਲਾਹ ਮਿਲੀ ਕਿ ਇਹ ਸਾਰੇ ਦੋਸ਼ੀ ਜੁਰਮ ਕਰਨ ਦੇ ਆਦੀ ਹਨ ਅਤੇ ਜੋ ਪੈਟਰੋਲ ਪੰਪ ਦੇ ਕਰਿਦਿਆ ਅਤੇ ਸੜਕ ਪਰ ਜਾਦੇ ਰਾਹਗੀਰਾ ਪਾਸੋ ਲੁੱਟ ਖੋਹ ਕਰਦੇ ਹਨ ਅਤੇ ਜੋ ਫਰੀਦਕੋਟ ਰੋਡ ਓਵਰ ਬ੍ਰਿਜ ਦੇ ਥੱਲੇ ਨੇੜੇ ਫੋਕਲ ਪੁਆਇੰਟ, ਕੋਟਕਪੂਰਾ ਪਾਸ ਲੁਕ ਛਿੱਪ ਕੇ ਮਾਰੂ ਹਥਿਆਰਾ ਸਮੇਤ ਲੁੱਟ-खੋਹ ਕਰਨ ਦੀ ਯੋਜਨਾ ਬਣਾ ਰਹੇ ਹਨ।
ਜਿਸ ਤੇ ਪੁਲਿਸ ਪਾਰਟੀ ਵੱਲੋ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ਪਰ ਪਹੁੰਚ ਕੇ ਉਕਤਾਨ ਸਾਰੇ ਦੋਸ਼ੀਆ ਨੂੰ ਮੌਕੇ ਪਰ ਕਾਬੂ ਕੀਤਾ ਗਿਆ। ਜਿਹਨਾ ਪਾਸੋ ਪੁਲਿਸ ਪਾਰਟੀ ਵੱਲੋਂ 01 ਕ੍ਰਿਪਾਨ, 01 ਖੰਡਾ, 01 ਨਲਕੇ ਦੀ ਹੱਥੀ, 01 ਲੋਹੇ ਦੀ ਪੱਤੀ ਬਰਾਮਦ ਕੀਤੀ gਈ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 54 ਮਿਤੀ 15.03.2026 ਅਧੀਨ ਧਾਰਾ 310(4), 310(5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ。
ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਦੋਸ਼ੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ। ਜਿਹਨਾ ਨੂੰ ਕਾਬੂ ਕਰਨ ਨਾਲ ਕੋਟਕਪੂਰਾ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ。
ਇੱਥੇ ਇਹ ਵੀ ਦੱਸਣਯੋਗ ਹੈ ਕਿ ਜਦ ਦੋਸ਼ੀਆ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਦੋਸ਼ੀਆ ਵਿਚ ਸ਼ਾਮਿਲ ਸੂਰਜ ਸਿੰਘ ਦੇ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ, ਖੋਹ, ਸੰਗਠਿਤ ਅਪਰਾਧ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 08 ਮੁਕੱਦਮੇ ਦਰਜ ਰਜਿਸਟਰ ਹਨ। ਇਸ ਤੋ ਇਲਾਵਾ 02 ਦੋਸ਼ੀਆ ਹਰਚਰਨ ਸਿੰਘ ਉਰਫ ਹੈਪੀ ਅਤੇ ਅਮਨਦੀਪ ਸਿੰਘ ਉਰਫ ਰਿੱਕੀ ਖਿਲਾਫ ਵੀ 04 ਮਾਮਲੇ ਦਰਜ ਰਜਿਸਟਰ ਹਨ۔
ਕੋਟਕਪੂਰਾ ਪੁਲਿਸ ਵੱਲੋਂ ਗ੍ਰਿਫਤਾਰ ਦੋਸ਼ੀਆ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਦੋਸ਼ੀਆ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਸਕੇ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
KKKIRTIPAL KUMAR
FollowMar 16, 2026 06:33:2763
Report
NSNitesh Saini
FollowMar 16, 2026 06:19:42119
Report
SNSUNIL NAGPAL
FollowMar 16, 2026 06:17:2993
Report
HSHarmeet Singh Maan
FollowMar 16, 2026 06:02:47137
Report
MJManoj Joshi
FollowMar 16, 2026 05:47:18Chandigarh, Chandigarh:आम आदमी पार्टी के मंत्री और विधायकों के द्वारा विधानसभा के बाहर भाजपा के विरुद्ध प्रदर्शन
203
Report
DSDharmindr Singh
FollowMar 16, 2026 05:31:48101
Report
AZAbhinva zeepunjabi
FollowMar 16, 2026 04:45:14166
Report
NSNaresh Sethi
FollowMar 16, 2026 04:20:10234
Report
SGSatpal Garg
FollowMar 16, 2026 04:19:42160
Report
AZAbhinva zeepunjabi
FollowMar 16, 2026 04:17:52195
Report
ADAnkush Dhobal
FollowMar 16, 2026 03:49:45128
Report
AZAbhinva zeepunjabi
FollowMar 16, 2026 03:48:53161
Report
SSSandeep Singh
FollowMar 16, 2026 02:32:19192
Report
AZAbhinva zeepunjabi
FollowMar 16, 2026 02:30:10249
Report