Become a News Creator

Your local stories, Your voice

Follow us on
Download App fromplay-storeapp-store
Advertisement
Back
Faridkot151204

ਭਾਰਤ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੋਟਕਪੂਰਾ ਵਿਖੇ ਰੇਲਵੇ ਲਾਈਨਾਂ ਤੇ ਧਰਨਾ ਪ੍ਰਦਰਸ਼ਨ

Oct 14, 2024 06:47:05
Kot Kapura, Punjab
ਮੰਡੀਆਂ ਦੇ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀ ਸਮੱਸਿਆ ਤੋਂ ਪਰੇਸ਼ਾਨ ਭਾਰਤ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੋਟਕਪੂਰਾ ਵਿਖੇ ਰੇਲਵੇ ਲਾਈਨਾਂ ਤੇ ਧਰਨਾ ਪ੍ਰਦਰਸ਼ਨ ਕਰਦੇ ਹੋਏ ਕੇਂਦਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਰੇਬਾਜ਼ੀ ਕੀਤੀ ਗਈ ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਡੀਆਂ ਦੇ ਵਿੱਚੋਂ ਉਹਨਾਂ ਦੀ ਫਸਲ ਨੂੰ ਤੁਰੰਤ ਨਾ ਖਰੀਦਿਆ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ ।
0
comment0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
SBSANJEEV BHANDARI
Nov 12, 2025 04:00:50
Zirakpur, Punjab:ਜ਼ੀਰਕਪੁਰ ਪਿਛਲੇ ਤਕਰੀਬਨ ਇੱਕ ਸਾਲ ਪਹਿਲਾਂ ਜ਼ੀਰਕਪੁਰ ਨਗਰ ਕੌਂਸਲ ਵੱਲੋਂ ਸੜਕਾਂ ਅਤੇ ਗਲੀਆਂ ਨੂੰ ਪੱਟਿਆ ਗਿਆ ਸੀ ਜਿਸ ਤੋਂ ਬਾਅਦ ਜ਼ੀਰਕਪੁਰ ਨਗਰ ਕੌਂਸਲ ਵੱਲੋਂ ਹਲੇ ਤੱਕ ਸੜਕਾਂ ਅਤੇ ਗਲੀਆਂ ਨਹੀਂ ਬਣਵਾਈਆਂ ਗਈਆਂ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਜੂਝ ਰਹੇ ਵਸਨੀਕਾ ਨੇ ਜ਼ੀਰਕਪੁਰ ਨਗਰ ਕੌਂਸਲ ਖਿਲਾਫ ਨਾਰੇਬਾਜ਼ੀ ਕਰ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਕਿਹਾ ਕੀ ਜੇਕਰ ਪ੍ਰਸ਼ਾਸਨ ਵੱਲੋਂ ਸੜਕਾਂ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਜਲਦ ਹੱਲ ਨਹੀਂ ਕੀਤੀ ਗਈ ਤਾਂ ਉਹ ਜ਼ਿਰਕਪੁਰ ਨਗਰ ਕੌਂਸਲ ਦੇ ਅਧਿਕਾਰੀਆਂ ਦਾ ਘਿਰਾਓ ਕਰਨਗੇ । ਉਥੇ ਹੀ ਜਦ ਜ਼ਿਰਕਪੁਰ ਨਗਰ ਕੌਂਸਲ ਦੇ ਕਾਰਜ ਸਾਦਕ ਅਫਸਰ ਨੂੰ ਚੱਲ ਰਹੀਆਂ ਸਮੱਸਿਆਵਾਂ ਬਾਰੇ ਸਵਾਲ ਕੀਤੇ ਗਏ ਤਾਂ ਉਹਨਾਂ ਵੱਲੋਂ ਕਿਹਾ ਗਿਆ ਕਿ ਜਲਦ ਹੀ ਗਲੀਆਂ ਅਤੇ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਏਗਾ ।
0
comment0
Report
MSManish Shanker
Nov 12, 2025 04:00:32
Sahibzada Ajit Singh Nagar, Punjab:ਇਕ ਫੀਸਦੀ ਕਮਿਸ਼ਨ ਮੰਗਣ ਦੇ ਦੋਸ਼ 'ਚ ਨਾਮਜ਼ਦ ਕੀਤੇ ਗਏ ਸਾਬਕਾ ਸਿਹਤ ਮੰਤਰੀ ਤੇ ਮੌਜੂਦਾ 'ਆਪ' ਵਿਧਾਇਕ ਵਿਜੈਨ ਸਿੰਘਲਾ ਦੀ ਪੁਲਸ ਵੱਲੋਂ ਅਦਾਲਤ 'ਚ ਦਾਖ਼ਲ ਕੀਤੀ ਗਈ ਕਲੋਜ਼ਰ ਰਿਪੋਰਟ ਮਾਮਲੇ 'ਚ ਇਕ ਵਿਅਕਤੀ ਵੱਲੋਂ ਪਾਈ ਗਈ ਪ੍ਰੋਟੈਸਟ ਪਟੀਸ਼ਨ'ਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ 'ਚ 27 ਨਵੰਬਰ ਲਈ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਕਿਸੇ ਪ੍ਰਾਈਵੇਟ ਵਿਅਕਤੀ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਇਸ ਕਲੋਜ਼ਰ ਰਿਪੋਰਟ ਨੂੰ ਮਨਜ਼ੂਰ ਨਾ ਕੀਤਾ ਜਾਵੇ। ਉਧਰ ਅਦਾਲਤ ਦੇ ਹੁਕਮਾਂ 'ਤੇ ਫਾਰੈਂਸਿਕ ਲੈਬ ਦੇ ਸਾਬਕਾ ਡਾਇਰੈਕਟਰ ਅਸ਼ਵਨੀ ਕਾਲੀਆ ਖ਼ਿਲਾਫ਼ ਦਰਜ ਕੀਤੀ ਗਈ ਐੱਫ. ਆਈ. ਆਰ. ਦੀ ਕਾਪੀ ਅਦਾਲਤ ਨੂੰ ਸੌਂਪੀ ਗਈ ਹੈ। ਇਸ ਮਾਮਲੇ 'ਚ ਸ਼ਿਕਾਇਤਕਰਤਾ ਰਜਿੰਦਰ ਸਿੰਘ ਵੱਲੋਂ ਵੀ ਆਪਣੀ ਸਹਿਮਤੀ ਜਤਾਉਂਦਿਆਂ ਕਿਹਾ ਗਿਆ ਹੈ ਕਿ ਜੇ ਅਦਾਲਤ ਵੱਲੋਂ ਇਸ ਕਲੋਜ਼ਰ ਰਿਪੋਰਟ ਸਵੀਕਾਰ ਕਰ ਲਈ ਜਾਂਦੀ ਹੈ ਤਾਂ ਉਸ ਨੂੰ ਕੋਈ ਇਤਰਾਜ਼ ਨਹੀਂ ਹੈ। ਇਸ ਮਾਮਲੇ 'ਚ ਨਾਮਜ਼ਦ ਡਾ. ਸਿੰਗਲਾ ਦੇ ਓ. ਐੱਸ. ਡੀ. ਪ੍ਰਦੀਪ ਕੁਮਾਰ ਖ਼ਿਲਾਫ਼ ਅਦਾਲਤ 'ਚ ਚਾਰਜਸ਼ੀਟ ਦਾਖ਼ਲ ਕੀਤੀ ਜਾ ਚੁੱਕੀ ਹੈ ਪਰ ਕਲੋਜ਼ਰ ਰਿਪੋਰਟ ਦਾਖ਼ਲ ਕਰਨ ਤੋਂ ਬਾਅਦ ਮਾਮਲਾ ਹਾਲੇ ਵਿਚਾਰ ਅਧੀਨ ਹੈ। ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਡਾ. ਵਿਜੇ ਸਿੰਘਲਾ ਦੀ ਆਵਾਜ਼ ਦੇ ਨਮੂਨੇ ਲਏ ਗਏ ਸਨ ਪਰ ਫਾਰੈਂਸਿਕ ਲੈਬ ਦੀ ਜਾਂਚ 'ਚ ਡਾ. ਵਿਜੈ ਸਿੰਘਲਾ ਅਤੇ ਸ਼ਿਕਾਇਤਕਰਤਾ ਵੱਲੋਂ ਰਿਕਾਰਡ ਕੀਤੀ ਗਈ ਡਾ. ਸਿੰਗਲਾ ਦੀ ਅਵਾਜ਼ ਆਪਸ ’ਚ ਮੇਲ ਨਹੀਂ ਖਾਂਦੀ, ਜਿਸ ਕਾਰਨ ਪੁਲਸ ਵੱਲੋਂ ਅਦਾਲਤ ਚ ਕਲੋਜ਼ਰ ਰਿਪੋਰਟ ਦਾਖ਼ਲ ਕੀਤੀ ਗਈ ਹੈ。
0
comment0
Report
AAAsrar Ahmad
Nov 12, 2025 03:21:37
Noida, Uttar Pradesh:ਹੜ੍ਹਾਂ ਦੇ ਬਾਵਜੂਦ, ਸੂਬੇ ਭਰ ਦੀਆਂ ਮੰਡੀਆਂ ਵਿੱਚਲੇ ਬਿਹਤਰ ਬੁਨਿਆਦੀ ਢਾਂਚੇ ਸਦਕਾ ਝੋਨੇ ਦੀ ਆਮਦ ਅਤੇ ਖਰੀਦ 150 ਲੱਖ ਮੀਟਰਕ ਟਨ (ਐਲ.ਐਮ.ਟੀ.) ਦੇ ਅੰਕੜੇ ਨੂੰ ਪਾਰ ਕਰਨ ਵਿੱਚ ਸਫਲ ਹੋਈ ਹੈ। ਝੋਨੇ ਦੇ ਖਰੀਦ ਸੀਜ਼ਨ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਸਦਕਾ 10 ਨਵੰਬਰ ਤੱਕ 11 ਲੱਖ ਤੋਂ ਵੱਧ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦਾ ਲਾਭ ਦਿੱਤਾ ਗਿਆ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ, ਝੋਨੇ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਪਟਿਆਲਾ ਜ਼ਿਲ੍ਹਾ ਹੁਣ ਤੱਕ 96852 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਪ੍ਰਦਾਨ ਕਰਕੇ ਸਭ ਤੋਂ ਅੱਗੇ ਹੈ। ਝੋਨੇ ਦੀ ਆਮਦ ਦੇ ਸੰਬੰਧ ਵਿੱਚ, 10 ਨਵੰਬਰ ਸ਼ਾਮ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੁੱਲ 15180075.88 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 15035129.93 ਮੀਟਰਕ ਟਨ ਝੋਨਾ ਖਰੀਦਿਆ ਜा ਚੁੱਕਾ ਹੈ ਜੋ ਕਿ 99 ਫ਼ੀਸਦ ਬਣਦਾ ਹੈ। ਕੁੱਲ 13567492.78 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ ਜੋ ਹੁਣ ਤੱਕ ਖਰੀਦੀ ਗਈ ਕੁੱਲ ਫਸਲ da ਲਾ 90 ਫ਼ੀਸਦ ਦੇ ਕਰੀਬ ਬਣਦਾ ਹੈ। ਅਦਾਇਗੀਆਂ ਦੇ ਸਬੰਧ ਵਿੱਚ ਕਿਸਾਨਾਂ ਨੂੰ 34000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ。
0
comment0
Report
SSSanjay Sharma
Nov 11, 2025 18:01:10
Noida, Uttar Pradesh:पार्टी हाई कमान ने सौंपी विधायक परगट सिंह को जम्मू कश्मीर की जिम्मेदारी अखिल भारतीय कांग्रेस कमेटी के सचिव और पूर्व शिक्षा मंत्री, विधायक पदम श्री परगट सिंह को पार्टी हाई कमान ने बड़ी जिम्मेदारी सौंपी है। पार्टी हाई कमान ने उन्हें जम्मू और कश्मीर के सेक्रेटरी इंचार्ज के तौर पर नियुक्त किया है। इससे पहले वह उत्तराखंड का कामकाज संभाल रहे थे। पंजाब और उत्तराखंड में चुनाव एक ही समय पर होने के कारण उन्हें जम्मू कश्मीर में जिम्मेदारी सौंपी गई है।नई जिम्मेदारी मिलने पर विधायक पद्मश्री परगट सिंह ने पार्टी हाई कमान का धन्यवाद किया। उन्होंने कहा कि उन्हें जो जिम्मेदारी सौंप गई है वह इस जिम्मेदारी को बखूबी निभाएंगे और पार्टी की मजबूती के लिए हमेशा काम करते रहेंगे।
72
comment0
Report
NSNitesh Saini
Nov 11, 2025 17:45:40
Sundar Nagar, Himachal Pradesh:लोकेशन मंडी : स्लग : मंडी में टला बड़ा हादसा, HRTC बस अचानक बनी आग का गोला, चालक की सूझबूझ से बचीं 25 से अधिक जानें। मंडी : हिमाचल प्रदेश के मंडी जिला में मंगलवार को बड़ा हादसा टल गया, जब यात्रियों से भरी हिमाचल पथ परिवहन निगम (HRTC) की बस अचानक आग की चपेट में आ गई। यह घटना सरकाघाट उपमंडल के अंतर्गत बल्द्वाड़ा-खल्याणा-सुंदरनगर मार्ग पर खल्याणा गांव के पास पेश आई। जानकारी के अनुसार बस (नंबर HP 31बी 3781) बल्द्वाड़ा से सुंदरनगर की ओर जा रही थी। प्रत्यक्षदर्शियों के अनुसार जैसे ही बस खल्याणा के पास पहुंची तो इंजन वाले हिस्से से अचानक धुआँ उठना शुरू हो गया। खतरा भांपते हुए चालक ने तुरंत बस को सड़क किनारे सुरक्षित स्थान पर रोका। बस रुकते ही इंजन में आग भड़क उठी। चालक और परिचालक ने बिना समय गंवाए बस में सवार सभी यात्रियों को सुरक्षित बाहर निकाल लिया। लगभग 25 से अधिक यात्रियों ने समय रहते बस से निकलकर अपनी जान बचाई। राहत की बात यह रही कि इस घटना में कोई भी घायल नहीं हुआ। और घटना के कारण मार्ग पर कुछ समय तक यातायात बाधित रहा। तकनीकी खराबी का पुराना मामला भी उठा : स्थानीय लोगों का कहना है कि यही बस तीन-चार दिन पहले जहमत गांव के पास तकनीकी खराबी के चलते खड़ी रही थी। मरम्मत के बाद इसे फिर रूट पर भेजा गया, लेकिन कुछ ही दिनों में यह बड़ी दुर्घटना का शिकार हो गई। क्षेत्र में इस तरह की घटनाओं से लोग सहमे हुए हैं, खासकर तब जब बल्द्वाड़ा-सुंदरनगर मार्ग पर परिवहन सुविधा पहले से ही सीमित है। जाँच के निर्देश : HRTC के प्रबंधक मेहर चंद ने बताया कि घटना की जांच शुरू कर दी गई है, ताकि आग लगने के वास्तविक कारणों का पता लगाया जा सके।
0
comment0
Report
ASAnmol Singh Warring
Nov 11, 2025 17:41:01
0
comment0
Report
SSSanjay Sharma
Nov 11, 2025 16:15:57
Noida, Uttar Pradesh:ਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ ਪੰਜਾਬ ਨੂੰ 'ਟਾਪ ਅਚੀਵਰ' ਐਵਾਰਡ ਨਾਲ ਕੀਤਾ ਸਨਮਾਨਿਤ ਦੇਸ਼ ਦੇ ਪੰਜ ਮੁੱਖ ਸੁਧਾਰ ਖੇਤਰਾਂ ਵਿੱਚ ਪੰਜਾਬ ਨੇ ਦਿਖਾਈ ਸ਼ਾਨਦਾਰ ਕਾਰਗੁਜ਼ਾਰੀ ਚੰਡੀਗੜ੍ਹ, 11 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਅੱਜ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਤਹਿਤ ਪੰਜਾਬ ਨੂੰ "ਟਾਪ ਅਚੀਵਰ" ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਅੱਜ ਕੌਮੀ ਰਾਜਧਾਨੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੂਬੇ ਨੂੰ ਇਹ ਪੁਰਸਕਾਰ ਪ੍ਰਦਾਨ ਕੀਤਾ。 ਜ਼ਿਕਰਯੋਗ ਹੈ ਕਿ ਪੰਜਾਬ ਨੇ ਭਾਰਤ ਵਿੱਚ ਪੰਜ ਮੁੱਖ ਸੁਧਾਰ ਖੇਤਰਾਂ ਜਿਵੇਂ ਬਿਜਨੈਸ ਐਂਟਰੀ, ਨਿਰਮਾਣ ਪਰਮਿਟ ਪ੍ਰਾਪਤਕਰਤਾ, ਨਿਵੇਸ਼ ਪ੍ਰਾਪਤਕਰਤਾ, ਖੇਤਰ-ਵਿਸ਼ੇਸ਼ ਸਿਹਤ ਸੰਭਾਲ ਅਤੇ ਸੇਵਾਵਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ। ਭਾਰਤ ਸਰਕਾਰ ਦੇ ਉਦਯੋਗ ਪ੍ਰਮੋਸ਼ਨ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਨੇ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਦੇ ਤਹਿਤ ਪੰਜਾਬ ਨੂੰ "ਟਾਪ ਅਚੀਵਰ" ਵਜੋਂ ਮਾਨਤਾ ਦਿੱਤੀ ਹੈ। ਇਹ ਮਾਨਤਾ ਇੱਕ ਪਾਰਦਰਸ਼ੀ, ਕੁਸ਼ਲ ਅਤੇ ਨਿਵੇਸ਼ਕ-ਪੱਖੀ ਵਪਾਰਕ ਮਾਹੌਲ ਪ੍ਰਦਾਨ ਕਰਨ ਪ੍ਰਤੀ ਪੰਜਾਬ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ ਅਤੇ ਕਾਰੋਬਾਰ ਕਰਨ ਵਿੱਚ ਸੌਖ ਸਬੰਧੀ ਸੂਬੇ ਦੀ ਅਗਵਾਈ ਦੀ ਪੁਸ਼ਟੀ ਕਰਦੀ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਲਗਾਤਾਰ ਉਦਯੋਗਿਕ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਉਦਯੋਗ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਪਾਰਕ ਪੱਖੀ ਮਾਹੌਲ ਸਦਕਾ ਨਿਵੇਸ਼ ਸੂਬੇ ਵੱਲ ਆਕਰਸ਼ਿਤ ਹੋ ਰਿਹਾ ਹੈ। ਪੰਜਾਬ ਦੇ ਸ਼ਾਂਤ ਅਤੇ ਸਦਭਾਵਨਾ ਵਾਲੇ ਮਾਹੌਲ ਨੇ ਉਦਯੋਗਿਕ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ ਹੈ। ਮਾਰਚ 2022 ਵਿੱਚ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਹੁਣ ਤੱਕ ਪੰਜਾਬ ਨੂੰ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਲਗਭਗ 4.7 ਲੱਖ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਦਸਤੀ ਉਪਕਰਨ, ਸਾਈਕਲ, ਆਈ.ਟੀ. ਅਤੇ ਸੈਰ-ਸਪਾਟਾ ਵਰਗੇ ਖੇਤਰਾਂ ਵਿੱਚ ਬੇਮਿਸਾਲ ਪ੍ਰਗਤੀ ਸਦਕਾ ਪੰਜਾਬ ਦੂਜੇ ਸੂਬਿਆਂ ਲਈ ਇੱਕ ਰੋਲ ਮਾਡਲ ਵਜੋਂ ਉਭਰ ਰਿਹਾ ਹੈ। ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਸਦਕਾ ਪੰਜਾਬ ਵਿਕਸਤ ਦੇਸ਼ਾਂ ਜਿਵੇਂ ਕਿ ਜਾਪਾਨ, ਅਮਰੀਕਾ, ਜਰਮਨੀ, ਯੂ. ਕੇ., ਯੂ.ਏ.ਈ., Switzerland, ਫਰਾਂਸ, ਸਪੇਨ ਆਦਿ ਤੋਂ ਨਿਵੇਸ਼ ਆਕਰਸ਼ਿਤ ਕਰ ਰਿਹਾ ਹੈ। ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਨਾ ਸਿਰਫ਼ ਭਾਰਤ ਦੇ sਗੋਂ ਦੁਨੀਆ ਦੇ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਹੈ। ਇਸੇ ਤਰ੍ਹਾਂ ਸੂਬਾ ਹੁਣ ਕਾਰੋਬਾਰ ਕਰਨ ਵਿੱਚ ਸੌਖ ਪੱਖੋਂ ਪਹਿਲੇ ਸਥਾਨ ‘ਤੇ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਫਾਸਟ ਟ੍ਰੈਕ ਪੰਜਾਬ ਪੋਰਟਲ ਭਾਰਤ ਦਾ ਸਭ ਤੋਂ ਉੱਨਤ ਸਿੰਗਲ-ਵਿੰਡੋ ਸਿਸਟਮ ਬਣ ਗਿਆ ਹੈ ਜੋ ਆਫਲਾਈਨ ਐਪਲੀਕੇਸ਼ਨਾਂ ਦੀ ਜ਼ਰੂਰਤ ਨੂੰ ਪੂਰੀ ਤਰ੍ਹਾਂ ਖਤਮ ਕਰਦਾ ਹੋਇਆ 150 ਤੋਂ ਵੱਧ ਵਪਾਰਕ ਸੇਵਾਵਾਂ ਪ੍ਰਦਾਨ ਕਰਦਾ ਹੈ。
0
comment0
Report
Advertisement
Back to top