Back
पंजाब विधानसभा स्पीकर ने कोटकपुरा में 4 करोड़ की जल योजनाओं का उद्घाटन किया
KCKhem Chand
Feb 17, 2026 13:21:48
Kot Kapura, Punjab
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਲਗਭਗ 4 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਲੋਕ ਅਰਪਣ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਹਲਕਾ ਕੋਟਕਪੂਰਾ ਦੇ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਮਜ਼ਬੂਤ ਕਰਨ ਲਈ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਦੋ ਅਹਿਮ ਜਲ ਸਪਲਾਈ ਸਕੀਮਾਂ ਨੂੰ ਲੋਕ ਅਰਪਣ ਕੀਤਾ ।
ਇਸ ਦੌਰਾਨ ਸਪੀਕਰ ਸ. ਸੰਧਵਾਂ ਨੇ ਪਿੰਡ ਟਹਿਣਾ ਵਿਖੇ 82.79 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਰੱਖਿਆ । ਇਸ ਸਕੀਮ ਨਾਲ ਪਿੰਡ ਦੇ ਵਾਸੀਆਂ ਨੂੰ ਸਾਫ਼, ਸੁੱਧ ਅਤੇ ਪੂਰੀ ਮਾਤਰਾ ਵਿੱਚ ਪੀਣ ਯੋਗ ਪਾਣੀ ਮੁਹੱਈਆ ਕਰਵਾਇਆ ਜਾਵੇਗਾ ।
ਇਸ ਤੋਂ ਇਲਾਵਾ ਸਪੀਕਰ ਵੱਲੋਂ ਪਿੰਡ ਪੱਕਾ ਵਿਖੇ 242.25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਵਾਟਰ ਵਰਕਸ ਦਾ ਵੀ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਪ੍ਰੋਜੈਕਟ ਨਾਲ ਪਿੰਡ ਪੱਕਾ ਦੇ ਨਿਵਾਸੀਆਂ ਨੂੰ ਲੰਮੇ ਸਮੇਂ ਲਈ ਸੁਚੱਜੀ ਅਤੇ ਸਥਾਈ ਪੀਣ ਵਾਲੇ ਪਾਣੀ ਦੀ ਸਹੂਲਤ ਮਿਲੇਗੀ。
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪੀਣ ਵਾਲੇ ਪਾਣੀ ਵਰਗੀਆਂ ਮੁਢਲੀਆਂ ਜ਼ਰੂਰਤਾਂ ਨੂੰ ਪਹਿਲ ਦੇ ਅਧਾਰ ‘ਤੇ ਪੂਰਾ ਕੀਤਾ ਜา ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਫ਼ ਤੇ ਸ਼ੁੱਧ ਪੀਣ ਯੋਗ ਪਾਣੀ ਮਨੁੱਖੀ ਜੀਵਨ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਸਰਕਾਰ ਵੱਲੋਂ ਹਰ ਘਰ ਤੱਕ ਪਾਣੀ ਪਹੁੰਚਾਉਣ ਦੇ ਟੀਚੇ ਨੂੰ ਯੁੱਧ ਪੱਧਰ ‘ਤੇ ਅਮਲ ਵਿੱਚ ਲਿਆਇਆ ਜਾ ਰਿਹਾ ਹੈ。
ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਸਿਰਫ਼ ਪਾਣੀ ਦੀ ਕਮੀ ਹੀ ਦੂਰ ਨਹੀਂ ਹੋਵੇਗੀ, ਸਗੋਂ ਲੋਕਾਂ ਦੀ ਸਿਹਤ ਵਿੱਚ ਸੁਧਾਰ ਆਵੇਗਾ ਅਤੇ ਪਾਣੀ ਨਾਲ ਫੈਲਣ ਵਾਲੀਆਂ ਬਿਮਰਿਆਆਂ ‘ਤੇ ਵੀ ਵੱਡੀ ਰੋਕ ਲੱਗੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸੜਕਾਂ, ਸਿਹਤ, ਸਿੱਖਿਆ, ਸਾਫ਼ ਪਾਣੀ ਅਤੇ ਸਫ਼ਾਈ ਵਰਗੇ ਖੇਤਰਾਂ ਵਿੱਚ ਲਗਾਤਾਰ ਵੱਡੇ ਪੱਧਰ ‘ਤੇ ਨਿਵੇਸ਼ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਨਾਗਰਿਕ ਨੂੰ ਬਰਾਬਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਸ਼ਹਿਰਾਂ ਅਤੇ ਪਿੰਡਾਂ ਵਿਚਕਾਰ ਵਿਕਾਸ ਦਾ ਅੰਤਰ ਖਤਮ ਕੀਤਾ ਜਾ ਸਕੇ।
ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਕੋਟਕਪੂਰਾ ਦੇ ਪਾਰਟੀ ਆਗੂ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
HSHarmeet Singh
FollowFeb 17, 2026 15:00:250
Report
DSDharmindr Singh
FollowFeb 17, 2026 14:34:170
Report
VBVIJAY BHARDWAJ
FollowFeb 17, 2026 14:33:400
Report
DSDharmindr Singh
FollowFeb 17, 2026 14:04:220
Report
KSKuldeep Singh
FollowFeb 17, 2026 13:24:440
Report
BSBhushan Sharma
FollowFeb 17, 2026 13:23:460
Report
KSKuldeep Singh
FollowFeb 17, 2026 13:23:310
Report
VBVIJAY BHARDWAJ
FollowFeb 17, 2026 13:23:130
Report
KBKulbir Beera
FollowFeb 17, 2026 13:22:530
Report
SBSANJEEV BHANDARI
FollowFeb 17, 2026 13:22:060
Report
RKRAJESH KATARIA
FollowFeb 17, 2026 13:21:110
Report
KSKapil sharma
FollowFeb 17, 2026 12:32:28Noida, Uttar Pradesh:DELHI: ACTOR RAJPAL YADAV RELEASED FROM TIHAR JAIL/ VISUALS/ RAJPAL YADAV (ACTOR) S/B
0
Report
NSNaresh Sethi
FollowFeb 17, 2026 12:18:470
Report
SBSANJEEV BHANDARI
FollowFeb 17, 2026 12:04:070
Report