Back
पंजाब सरकार की 'सादे बुजुर्ग, सादा मान' मुहिम: फरीदकोट में बुजुर्गों के लिए मुफ्त मेडिकल कैंप
NSNaresh Sethi
Feb 26, 2026 13:40:25
Kot Kapura, Punjab
ਐਂਕਰ-ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਲਈ ਸ਼ੁਰੂ ਕੀਤੀ ਗਈ “ਸਾਡੇ ਬਜ਼ੁਰਗ, ਸਾਡਾ ਮਾਣ” ਮੁਹਿੰਮ ਤਹਿਤ ਅੱਜ ਤਾਜ ਪੈਲੇਸ, ਕੋਟਕਪੂਰਾ ਰੋਡ, ਫਰੀਦਕੋਟ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲਕ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦਾ ਸਫ਼ਲ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਸੇਖੋਂ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਚੇਅਰਮੈਨ ਇੰਮਪਰੂਵਮੈਂਟ ਟਰੱਸਟ ਸ. ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ, ਐਸ.ਡੀ.ਐਮ. ਫਰੀਦਕੋਟ ਸ੍ਰੀ ਅਮਨਦੀਪ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਵੀਓ-ਇਸ ਮੌਕੇ ਇਸ ਪ੍ਰੋਗਰਾਮ ਚ ਪਹੁੰਚੇ ਬਜ਼ੁਰਗਾਂ ਨੇ ਸਰਕਾਰ ਦਾ ਧੰਨਵਾਦ ਵੀ ਕੀਤਾ ਅਤੇ ਸਵਾਲ ਵੀ ਖੜੇ ਕੀਤੇ ਕੇ ਉਨ੍ਹਾਂ ਨੂੰ ਲੈਣ7ਦੇ ਵਿਚ ਖੜਨ ਦੇ ਬਾਵਜੂਦ ਦਵਾਈ ਨਹੀਂ ਮਿਲੀ
ਬਾਈਟਾਂ-ਬਜ਼ੁਰਗ
ਵੀਓ-ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਬਜੁਰਗਾਂ ਲਈ ਸ਼ੁਰੂ ਕੀਤੀ ਸਾਡਾ ਬਜ਼ੁਰਗ ਸਾਡਾ ਮਾਨ ਮੁਹਿੰਮ ਤਹਿਤ ਅੱਜ ਜਿਲ੍ਹਾ ਫਰੀਦਕੋਟ ਵਿੱਚ ਬਜ਼ੁਰਗਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿੱਚ ਅੱਖਾਂ ਦੇ ਮਾਹਿਰ, ਨੱਕ-ਕੰਨ-ਗਲਾ ਵਿਸ਼ੇਸ਼ਗਿਆਨ, ਹੱਡੀਆਂ ਦੇ ਮਾਹਿਰ, ਚਮੜੀ ਰੋਗ ਵਿਸ਼ੇਸ਼ਗਿਆਨ ਅਤੇ ਜਰਨਲ ਮੈਡੀਸਨ ਦੇ ਡਾਕਟਰਾਂ ਵੱਲੋਂ ਬਜ਼ੁਰਗਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਉਨ੍ਹਾਂ ਦੱਸਿਆ ਕਿ ਨੋਜਵਾਨਾਂ ਅਤੇ ਬਜੁਰਗਾਂ ਵਿੱਚ ਆਪਸੀ ਸਬੰਧ ਮਜ਼ਬੂਰ ਕਰਨ ਵਿੱਚ ਇਹ ਕੈਂਪ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਬਾਈਟ ਕੈਬਨਿਟ ਮੰਤਰੀ ਬਲਜੀਤ ਕੌਰ
ਵੀਓ-ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅੱਜ ਸਾਡਾ ਬਜੁਰਗ ਸਾਡਾ ਮਾਨ ਮੁਹਿੰਮ ਤਹਿਤ ਜਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬਜੁਰਗ ਸਿਰਫ ਘਰ ਦਾ ਹੀ ਨਹੀਂ ਬਲਕਿ ਸਮਾਜ ਦਾ ਵੀ ਮਾਣ ਹਨ। ਉਨ੍ਹਾਂ ਕਿਹਾ ਕਿ ਕੈਂਪ ਲਗਾ ਕੇ ਬਜੁਰਗਾਂ ਦਾ ਮੁਫਤ ਸਿਹਤ ਚੈਕਅੱਪ ਕੀਤਾ ਗਿਆ ਹੈ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਟੈਸਟ ਕੀਤੇ ਗਏ ਹਨ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਐਸ.ਡੀ.ਐਮ ਦਫਤਰ ਅਤੇ ਡੀ.ਸੀ. ਦਫਤਰਾਂ ਵਿੱਚ ਕਾਊਂਟਰ ਲਗਾ ਕੇ ਸਿਹਤ ਬੀਮਾ ਕਾਰਡ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸਿਹਤ ਬੀਮਾ ਕਾਰਡ ਬਿਲਕੁਲ ਮੁਫਤ ਵਿੱਚ ਬਣਾਏ ਜਾ ਰਹੇ ਹਨ ਅਤੇ ਜੇਕਰ ਕੋਈ ਕਾਰਡ ਬਣਾਉਣ ਲਈ ਪੈਸਿਆਂ ਦੀ ਮੰਗ ਕਰਦਾ ਤਾਂ ਉਸ ਦੀ ਸ਼ਿਕਾਇਤ ਕੀਤੀ ਜਾਵੇ ਅਤੇ ਉਨ੍ਹਾਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
MSManish Shanker
FollowFeb 26, 2026 14:45:520
Report
KPKomlata Punjabi
FollowFeb 26, 2026 14:36:140
Report
SKSuneel Kumar
FollowFeb 26, 2026 14:35:310
Report
DSDEVINDER SHARMA
FollowFeb 26, 2026 14:18:420
Report
SBSANJEEV BHANDARI
FollowFeb 26, 2026 14:02:060
Report
SBSANJEEV BHANDARI
FollowFeb 26, 2026 14:01:450
Report
KSKuldeep Singh
FollowFeb 26, 2026 14:01:200
Report
MSManish Sharma
FollowFeb 26, 2026 13:40:020
Report
KSKapil sharma
FollowFeb 26, 2026 13:39:330
Report
KBKulbir Beera
FollowFeb 26, 2026 13:38:420
Report
ASAvtar Singh
FollowFeb 26, 2026 13:18:130
Report
KKKIRTIPAL KUMAR
FollowFeb 26, 2026 13:17:500
Report
PSParambir Singh Aulakh
FollowFeb 26, 2026 13:17:29Amritsar, Punjab:Exclusive copy of order Giani Raghbir Singh
0
Report
BSBHARAT SHARMA
FollowFeb 26, 2026 13:17:220
Report