Back
350वीं शहीदी पर पंजाब सरकार ने गुरु तेग बहादर के जीवन पर लाइट-एंड-साउंड शो
NSNaresh Sethi
Nov 08, 2025 16:06:01
Kot Kapura, Punjab
ਐਂਕਰ
ਪੰਜਾਬ ਸਰਕਾਰ ਵੱਲੋਂ "ਸ੍ਰੀ ਗੁਰੂ ਤੇਗ ਬਹਾਦਰ ਜੀ" ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇਂ ਨੂੰ ਸਮਰਪਿਤ ਗੁਰੂ ਤੇਗ ਬਹਾਦਰ ਜੀ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ, ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੀਆਂ ਲਾਸਾਨੀ ਸ਼ਹਾਦਤਾਂ ਅਤੇ ਸਿੱਖਿਆਵਾਂ ਤੇ ਆਧਰਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ "ਲਾਈਟ ਐਂਡ ਸਾਊਂਡ ਸ਼ੋਅ" ਹਿੰਦ ਦੀ ਚਾਦਰ ਸ਼ਨੀਵਾਰ ਸ਼ਾਮ ਨੂੰ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਇਆ ਗਿਆ। ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ ਡਾ. ਪ੍ਰੱਗਿਆ ਜੈਨ,ਗੁਰਪ੍ਰੀਤ ਕੌਰ ਧਰਮ ਪਤਨੀ ਸਪੀਕਰ ਸ. ਸੰਧਵਾਂ, ਬੇਅੰਤ ਕੌਰ ਧਰਮ ਪਤਨੀ ਐਮ.ਐਲ.ਏ ਸ.ਸੇਖੋਂ,ਨੇ ਸੰਗਤ ਨਾਲ ਬੈਠ ਕੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਨੰਦ ਮਾਣਿਆ ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮੌਕੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਕਿਸੇ ਇੱਕ ਧਰਮ ਜਾਂ ਫਿਰਕੇ ਲਈ ਨਹੀਂ, ਸਗੋਂ ਸਮੁੱਚੀ ਮਾਨਵਤਾ ਦੇ ਮੌਲਿਕ ਅਧਿਕਾਰਾਂ ਅਤੇ ਸਨਮਾਨ ਲਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਅਤੇ ਦੇਸ਼ ਦੇ ਹਰ ਕੋਨੇ ਤੱਕ ਜਾਣਕਾਰੀ ਪਹੁੰਚੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਤੇ ਸੇਧ ਲੈ ਸਕਣ ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਸਮੇਤ ਭਾਈ ਮਤੀ ਦਾਸ, ਭਾਈ ਸਦੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਡੇ ਪੱਧਰ 'ਤੇ ਮਨਾ ਰਹੀ ਹੈ। ਇਸ ਤਹਿਤ ਉਲੀਕੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਅਦੁੱਤੀ ਸਿੱਖ ਇਤਿਹਾਸ ਅਤੇ ਗੁਰੂ ਜੀ ਦੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਇਤਿਹਾਸ ਵਿੱਚ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਵਿਸ਼ੇਸ਼ ਇਜਲਾਸ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਾਨੂੰ ਸਾਡੇ ਸ਼ਾਨामੱਤੇ ਇਤਿਹਾਸ ਨਾਲ ਜੋੜਦੇ ਹਨ ਤੇ ਆਪਸੀ ਭਾਈਚਾਰੇ, ਧਾਰਮਿਕ ਸਾਂਝ ਦੀ ਪ੍ਰੇਰਨਾ ਦਿੰਦੇ ਹਨ।ਉਨ੍ਹਾਂ ਸਮਾਗਮ ਵਿੱਚ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ ।
ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਸ ਸ਼ੋਅ ਨਾਲ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀ ਵਿਰਾਸਤ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੀ ਲਾਸਾਨੀ ਸ਼ਹਾਦਤ, ਸੱਚ ਦੇ ਰਾਹ 'ਤੇ ਚੱਲਣ ਦੇ ਸਿਧਾਂਤ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਸਮਾਗਮਾਂ ਨੂੰ ਅਜਿਹੇ ਤਰੀਕੇ ਨਾਲ ਉਲੀਕਿਆ ਗਿਆ ਹੈ ਕਿ ਹਰ ਉਮਰ ਵਰਗ ਖ਼ਾਸ ਤੌਰ 'ਤੇ ਨੌਜਵਾਨ ਅਤੇ ਵਿਦਿਆਰਥੀ ਇਨ੍ਹਾਂ ਦਾ ਹਿੱਸਾ ਬਣ ਸਕਣ। ਉਨ੍ਹਾਂ ਕਿਹਾ ਕਿ ਇਸ ਵਿਲੱਖਣ ਸ਼ੋਅ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਾਲਵਾ ਜੋਨ ਦਾ ਨਗਰ ਕੀਰਤਨ 20 ਨਵੰਬਰ ਨੂੰ ਬਾਬਾ ਫਰੀਦ ਜੀ ਦੇ ਸਥਾਨ(ਕਿਲ੍ਹਾ ਮੁਬਾਰਕ) ਤੋਂ ਸ਼ੁਰੂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਰਵਾਨਾ ਹੋਵੇਗਾ, ਉਸ ਵਿੱਚ ਵੀ ਸੰਗਤਾਂ ਵੱਧ ਚੜ੍ਹ ਕੇ ਸ਼ਿਰਕਤ ਕਰਨ।
'ਹਿੰਦ ਦੀ ਚਾਦਰ' ਸ਼ੋਅ ਵਿੱਚ 350 ਸਾਲ ਪਹਿਲਾਂ ਸ੍ਰੀ ਗੁਰੂ teਗ ਬਹਾਦਰ ਜੀ ਵੱਲੋਂ 'ਤਿਲਕ ਜੰਝੂ ਰਾਖਾ ਪ੍ਰਭ ਤਾ ਕਾ, ਕੀਨੋ ਬਡੋ ਕਲੂ ਮਹਿਕ ਸਾਕਾ' ਤਹਿਤ ਆਪਣੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ,ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਸਮੇਤ ਦਿੱਲੀ ਦੇ ਚਾਂਡਨੀ ਚੌਂਕ ਵਿਖੇ ਦਿੱਤੀ ਗਈ ਲਾਸਾਨੀ ਸ਼ਹਾਦਤ ਨਾਲ ਬੁਲੰਦ ਕੀਤੀ ਗਈ ਹੱਕ, ਸੱਚ, ਨਿਆਂ, ਪਰਉਪਕਾਰ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਦੌਰਾਨ ਢਾਡੀ ਜਥੇ ਸੁਖਦੇਵ ਸਿੰਘ ਬੁਹ ਨੇ ਵਾਰਾਂ ਦੇ ਗਾਇਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ। ਸ਼ੋਅ ਮੌਕੇ ਸੰਗਤ, ਜਿਸ 'ਚ ਬੱਚੇ, ਬਜ਼ੁਰਗ ਤੇ ਜਵਾਨ ਸ਼ਾਮਲ ਸਨ, ਨੇ ਧੰਨ ਗੁਰੂ ਤੇਗ ਬਹਾਦਰ ਜੀ ਉਚਾਰਦੇ ਹੋਏ ਜੈਕਾਰੇ ਵੀ ਲਗਾਏ।ਸ਼ੋਅ ਵੇਖ ਕੇ ਬਹੁਤ ਸਾਰੀਆਂ ਸੰਗਤਾਂ ਸ਼ਹਾਦਤਾਂ ਨੂੰ ਡਿਜ਼ੀਟਲ ਮਾਧਿਅਮ ਰਾਹੀਂ ਵੇਖ ਕੇ ਭਾਵੁਕ ਵੀ ਹੋਈਆਂ।
ਇਸ ਸਮਾਗਮ ਵਿੱਚ ਸੰਦੀਪ ਸਿੰਘ ਧਾਲੀਵਾਲ ਸੂਚਨਾ ਕਮਿਸ਼ਨਰ,ਚੇਅਰਮੈਨ ਪਲਾਨਿੰਗ ਬੋਰਡ ਸ.ਗੁਰਤੇਜ ਸਿੰਘ ਖੋਸਾ,ਚੇਅਰਮੈਨ ਇੰਪਰੂਵਮੈਂਟ ਟਰਸਟ ਸ.ਗਗਨਦੀਪ ਸਿੰਘ ਧਾਲੀਵਾਲ,ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਰਮਨਦੀਪ ਸਿੰਘ ਮੁਮਾਰਾ ਸ.ਸੁਖਜੀਤ ਸਿੰਘ ਢਿੱਲਵਾਂ, ਸੁਖਵੰਤ ਪੱਕਾ,ਸ੍ਰੀ ਜਗਜੀਤ ਗਿੱਲ ਮੀਡੀਆ ਕੋਆਰਡੀਨੇਟਰ,ਵਧੀਕ ਡਿਪਟੀ ਕਮਿਸ਼ਨਰ ਮੈਡਮ ਅਮਨਜੋਤ ਕੌਰ, ਐਸ.ਡੀ.ਐਮ ਫਰੀਦਕੋਟ ਮੇਜਰ ਵਰੁਣ ਕੁਮਾਰ, ਐਸ.ਡੀ.ਐਮ ਕੋਟਕਪੂਰਾ/ਜੈਤੋ ਸ੍ਰੀ ਸੂਰਜ, ਜੀ.ਏ ਫਰੀਦਕੋਟ ਸ. ਗੁਰਕਿਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ。
1
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SSSanjay Sharma
FollowNov 08, 2025 16:48:561
Report
MJManoj Joshi
FollowNov 08, 2025 16:15:231
Report
MSManish Sharma
FollowNov 08, 2025 16:01:33Tarn Taran Sahib, Punjab:TARN TARAN IPS ਅਧਿਕਾਰੀ ਸੁਰੇਂਦਰ ਲਾਂਬਾ ਤਰਨਤਾਰਨ ਦੇ ਨਵੇਂ SSP ਨਿਯੁਕਤ । ਭਾਰਤੀ ਚੋਣ ਕਮਿਸ਼ਨ ਵਲੋਂ ਮੁਅੱਤਲ ਕੀਤੀ ਡਾਕਟਰ ਰਵਜੋਤ ਕੌਰ ਗਰੇਵਾਲ ਦੀ ਜਗ੍ਹਾ ਨਵੇਂ ਐਸਐਸਪੀ ਦੀ ਕੀਤੀ ਨਿਯੁਕਤੀ
1
Report
NLNitin Luthra
FollowNov 08, 2025 15:52:441
Report
NSNaresh Sethi
FollowNov 08, 2025 15:49:031
Report
MSManish Sharma
FollowNov 08, 2025 15:34:241
Report
VKVipan Kumar
FollowNov 08, 2025 15:19:418
Report
NRNARINDER RATTU
FollowNov 08, 2025 15:18:195
Report
MJManoj Joshi
FollowNov 08, 2025 15:17:296
Report
KSKamaldeep Singh
FollowNov 08, 2025 15:08:42Chandigarh, Chandigarh:10 ਤਰੀਕ ਦੇ ਧਰਨੇ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿੱਚ 10 ਤੇ 11 ਨਵੰਬਰ ਦੀ ਐਲਾਨੀ ਗਈ ਛੁੱਟੀ,
5
Report
SSSanjay Sharma
FollowNov 08, 2025 15:04:16Noida, Uttar Pradesh:Delhi | Prime Minister Narendra Modi met and extended birthday greetings to Bharat Ratna and veteran BJP leader LK Advani at the latter's residence today.
3
Report
MJManoj Joshi
FollowNov 08, 2025 14:37:31Chandigarh, Chandigarh:ਅਮਰਜੀਤ ਸਿੰਘ ਰੜਾ ਮੈਂਬਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨਿਅਨ ਆਜ਼ਾਦ ON PUNJAB BACHAO MORCHA
2
Report
SNSUNIL NAGPAL
FollowNov 08, 2025 14:35:095
Report
BSBHARAT SHARMA
FollowNov 08, 2025 14:22:384
Report