Back
स्पीकर संधवां ने कोटकपूरा में लोगों की समस्याओं के त्वरित निस्तारण का आश्वासन दिया
KCKhem Chand
Mar 20, 2026 09:53:28
Kot Kapura, Punjab
ਸਪੀਕਰ ਸ. ਸੰਧਵਾਂ ਨੇ ਨਗਰ ਕੌਂਸਲ ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਨਗਰ ਕੌਂਸਲ ਕੋਟਕਪੂਰਾ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਡੀ ਗਿਣਤੀ ਵਿੱਚ ਪਹੁੰਚੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਸੰਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ。
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਾਰਦਰਸ਼ੀ ਹੱਲ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਲੋਕ ਮਿਲਣੀਆਂ ਇਸ ਮਕਸਦ ਨੂੰ ਪੂਰਾ ਕਰਨ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ, ਇਸ ਲਈ ਪ੍ਰਸ਼ਾਸਨ ਨੂੰ ਲੋਕਾਂ ਦੇ ਦਰ ‘ਤੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਪਿਛਲੇ 4 ਸਾਲਾਂ ਤੋਂ ਲੋਕਾਂ ਵਿੱਚ ਵਿਚਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਯਕੀਨੀ ਬਣਾਉਦੇ ਹਨ。
ਇਸ ਮੌਕੇ ਲੋਕਾਂ ਵੱਲੋਂ ਪਾਣੀ ਸਪਲਾਈ, ਸੜਕਾਂ ਦੀ ਮੁਰੰਮਤ, ਸਫ਼ਾਈ ਪ੍ਰਬੰਧ ਅਤੇ ਹੋਰ ਨਗਰਿਕ ਸੁਵਿਧਾਵਾਂ ਨਾਲ ਸਬੰਧਤ ਮੁੰਦੇ ਉਠਾਏ ਗਏ। ਸਪੀਕਰ ਸ. ਸੰਧਵਾਂ ਨੇ ਭਰੋਸਾ ਦਿੱਤਾ ਕਿ ਹਰ ਇਕ ਸਮੱਸਿਆ ਦਾ ਸਮਾਂ-ਬੱਧ ਹੱਲ ਕੀਤਾ ਜਾਵੇਗਾ ਅਤੇ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ。
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਦੀ ਵਿਕਾਸ ਪ੍ਰਕਿਰਿਆ ਵਿੱਚ ਸਰਕਾਰ ਦਾ ਸਾਥ ਦੇਣ。
ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1 ਲੱਖ 80 ਹਜ਼ਾਰ ਆਦਮਨ ਦੀ ਲਿਮਟ ਨੂੰ ਵਧਾ ਕੇ 8 ਲੱਖ ਆਮਦਨ ਦੀ ਲਿਮਟ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਹੁਣ ਬਹੁਤ ਲੋਕ ਦਾਲ ਆਟਾ ਸਕੀਮ ਦਾ ਲਾਭ ਲੈ ਸਕਣਗੇ。
ਬਾਈਟ ਸਪੀਕਰ ਕੁਲਤਾਰ ਸਿੰਧਵਾਂ
ਕੋਟਕਪੂਰਾ ਤੋਂ ਕੇ ਸੀ ਸੰਜੇ ਦੀ ਰਿਪੋਰਟ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
VBVIJAY BHARDWAJ
FollowMar 20, 2026 10:47:54572
Report
KSKapil sharma
FollowMar 20, 2026 10:39:01913
Report
DRDivya Rani
FollowMar 20, 2026 10:34:36896
Report
KDKuldeep Dhaliwal
FollowMar 20, 2026 10:31:49935
Report
KSKapil sharma
FollowMar 20, 2026 10:26:09Noida, Uttar Pradesh:Visuals—- HP Assembly Budget Session 20-03-2026
1068
Report
SNSUNIL NAGPAL
FollowMar 20, 2026 10:07:121029
Report
PSParambir Singh Aulakh
FollowMar 20, 2026 10:06:481081
Report
RBRohit Bansal
FollowMar 20, 2026 10:06:21999
Report
AMAjay Mahajan
FollowMar 20, 2026 10:04:21971
Report
ASARVINDER SINGH
FollowMar 20, 2026 10:03:49931
Report
KSKapil sharma
FollowMar 20, 2026 10:01:41Noida, Uttar Pradesh:दिल्ली एलजी तरनजीत सिंह संधू ने प्रधानमंत्री नरेंद्र मोदी से मुलाकात की है।
1062
Report
NLNitin Luthra
FollowMar 20, 2026 09:36:241017
Report
PSParambir Singh Aulakh
FollowMar 20, 2026 09:33:521043
Report
ADAnkush Dhobal
FollowMar 20, 2026 09:25:541098
Report