Back
Fatehgarh Sahib City Center में युवकों ने हमला, वीडियो वायरल, घायल छात्र अस्पताल में भर्ती
DSDharmindr Singh
Mar 08, 2026 05:32:03
Fatehgarh Sahib, Punjab
ਫਤਿਹਗੜ੍ਹ ਸਾਹਿਬ ਦੇ ਸਿਟੀ ਸੈਂਟਰ ਮਾਰਕੀਟ ਵਿੱਚ ਦਿਨ ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ, ਜਿੱਥੇ ਕਈ ਹਮਲਾਵਰਾਂ ਵੱਲੋਂ ਇੱਕ ਨੌਜਵਾਨ ਉੱਪਰ ਹਮਲਾ ਕਰਕੇ ਉਸਨੂੰ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ ਗਿਆ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਹੈ, ਜੋ ਕਿ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਨਲੀਨਾ ਦਾ ਰਹਿਣ ਵਾਲਾ ਨੌਜਵਾਨ ਆਕਾਸ਼ਦੀਪ ਸਿੰਘ ਜੋਕਿ ਸਿਟੀ ਸੈਂਟਰ ਮਾਰਕੀਟ ਵਿੱਚ ਮੌਜੂਦ ਸੀ, ਜਦੋਂ ਕੁਝ ਨੌਜਵਾਨਾਂ ਨੇ ਉਸਨੂੰ ਘੇਰ ਕੇ ਉਸ ’ਤੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਕਿਰਪਾਨਾਂ, ਡੰਡਿਆਂ ਅਤੇ ਰਾੜਾਂ ਨਾਲ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਹਮਲੇ ਨਾਲ ਮਾਰਕੀਟ ਵਿੱਚ ਹਫੜਾ-ਦਫੜੀ ਮਚ ਗਈ ਅਤੇ ਲੋਕ ਡਰ ਦੇ ਮਾਰੇ ਇੱਧਰ-ਉੱਧਰ ਹੋ ਗਏ। ਹਮਲੇ ਦੌਰਾਨ ਆਕਾਸ਼ਦੀਪ ਸਿੰਘ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਉਸਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਡਾਕਟਰਾਂ ਵੱਲੋਂ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਘਟਨਾ ਦੀ ਵੀਡੀਓ ਜਦੋਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਤਾਂ ਪੁਲਿਸ ਵੀ ਹਰਕਤ ਵਿੱਚ ਆ ਗਈ। ਵੀਡੀਓ ਵਿੱਚ ਸਾਫ਼ ਤੌਰ ’ਤੇ ਦੇਖਿਆ ਜਾ ਸਕਦਾ ਹੈ ਕਿ ਕਈ ਨੌਜਵਾਨ ਇਕੱਠੇ ਹੋ ਕੇ ਇੱਕ ਵਿਅਕਤੀ ’ਤੇ ਹਮਲਾ ਕਰ ਰਹੇ ਹਨ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿੱਚ ਵੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਉਹ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਇੱਕ ਕਾਲਜ ਦੇ ਵਿਦਿਆਰਥੀ ਹਨ ਅਤੇ ਜਿਸ ਨੌਜਵਾਨ ’ਤੇ ਹਮਲਾ ਕੀਤਾ ਗਿਆ ਉਹ ਵੀ ਵਿਦਿਆਰਥੀ ਹੈ। ਹਾਲਾਂਕਿ ਹਮਲੇ ਦੇ ਪਿੱਛੇ ਦੀ ਅਸਲ ਵਜ੍ਹਾ ਅਜੇ ਤੱਕ ਸਪੱਸ਼ਟ ਨਹੀਂ ਹੋ ਸਕੀ। ਪੁਲਿਸ ਇਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਕਿ ਇਹ ਹਮਲਾ ਕਿਸ ਕਾਰਨ ਕੀਤਾ ਗਿਆ। ਇਸ ਸਬੰਧੀ ਫਤਹਿਗੜ੍ਹ ਸਾਹਿਬ ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਸਬੰਧੀ ਮੁਕਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਦਾਹਰਣ ਦੇ ਤੌਰ ਤੇ ਹਮਲਾਵਰਾਂ ਦੀ ਪਹਿਚਾਣ ਲਈ ਟੀਮਾਂ ਜਾਂਚ ਕਰ ਰਹੀਆਂ ਹਨ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
TBTarsem Bhardwaj
FollowMar 08, 2026 05:48:230
Report
AZAbhinva zeepunjabi
FollowMar 08, 2026 05:32:420
Report
AZAbhinva zeepunjabi
FollowMar 08, 2026 05:17:210
Report
AZAbhinva zeepunjabi
FollowMar 08, 2026 05:15:59Noida, Uttar Pradesh:AAP MLA Anmol Gagan Mann on Budget. AAP MLA Inderjit Kaur Mann. AAP working president and MLA Amansher Singh Sherry Kalsi on Budget.
0
Report
RBRohit Bansal
FollowMar 08, 2026 05:01:110
Report
VKVipan Kumar
FollowMar 08, 2026 04:48:070
Report
RBRohit Bansal
FollowMar 08, 2026 04:47:270
Report
RBRohit Bansal
FollowMar 08, 2026 04:45:480
Report
RBRohit Bansal
FollowMar 08, 2026 04:45:130
Report
KBKulbir Beera
FollowMar 08, 2026 04:30:390
Report
AZAbhinva zeepunjabi
FollowMar 08, 2026 04:16:580
Report
RKRAMAN KHOSLA
FollowMar 08, 2026 04:03:580
Report
AZAbhinva zeepunjabi
FollowMar 08, 2026 04:02:03Noida, Uttar Pradesh:CHANDIGARH: AMARINDER SINGH RAJA WARRING (PUNJAB CONGRESS PRESIDENT) ON PUNJAB LEGISLATIVE ASSEMBLY BUDGET SESSION 2026
Mar 08, 2026 08:53 (IST)
0
Report
AZAbhinva zeepunjabi
FollowMar 08, 2026 04:01:140
Report