Back
फतिहगढ़ साहिब में किसान मोर्चा केंद्र सरकार की नीतियों के खिलाफ जागरूकता मार्च
DSDharmindr Singh
Feb 10, 2026 13:18:37
Fatehgarh Sahib, Punjab
ਫਤਿਹਗੜ੍ਹ ਸਾਹਿਬ ਵਿਖੇ ਕਿਸਾਨਾਂ ਦੇ ਭਖਦੇ ਮਸਲਿਆਂ ’ਤੇ ਹੰਗਾਮੀ ਮੀਟਿੰਗ, ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਦੇਸ਼-ਵਿਆਪੀ ਜਾਗਰੂਕਤਾ ਮਾਰਚ ਦਾ ਐਲਾਨ
ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਹਰਿੰਦਰ ਸਿੰਘ ਨਡਿਆਲੀ ਦੀ ਅਗਵਾਈ ਹੇਠ ਕਿਸਾਨਾਂ ਦੇ ਭਖਦੇ ਮਸਲਿਆਂ ਨੂੰ ਲੈ ਕੇ ਫਤਿਹਗੜ੍ਹ ਸਾਹਿਬ ਵਿਖੇ ਇੱਕ ਹੰਗਾਮੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਸ਼ਮੂਲੀਅਤ ਕੀਤੀ ਅਤੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਤੀਖੀ ਆਲੋਚਨਾ ਕੀਤੀ。
ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਦੁਨੀਆਂ ਦੇ ਤਾਕਤਵਰ ਦੇਸ਼ ਅਮਰੀਕਾ ਦੇ ਦਬਾਅ ਹੇਠ ਭਾਰਤ ਦੇ ਪ੍ਰਧਾਨ ਮੰਤਰੀ ਨੇ ਗੋਡੇ ਟੇਕ ਦਿੱਤੇ ਹਨ ਅਤੇ ਖੁੱਲੇ ਵਪਾਰ ਦੇ ਨਾਮ ’ਤੇ ਅਜਿਹੇ ਫ਼ੈਸਲੇ ਲਏ ਜਾ ਰਹੇ ਹਨ, ਜੋ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਲਈ ਘਾਤਕ ਸਾਬਤ ਹੋਣਗੇ। ਉਨ੍ਹਾਂ ਦਾਅਵਾ ਕੀਤਾ ਕਿ ਇਹ ਨੀਤੀਆਂ ਦੇਸ਼ ਨੂੰ ਮੁੜ ਗੁਲਾਮੀ ਵੱਲ ਧੱਕਣ ਦੀ ਸਾਜ਼ਿਸ਼ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਇਹ ਲੋਕ ਮਾਰੂ ਨੀਤੀਆਂ ਕਿਸਾਨੀ ਖੇਤਰ ਅਤੇ ਦੇਸ਼ ਦੀ ਅਰਥਵਿਵਸਥਾ ਲਈ ਭਾਰੀ ਨੁਕਸਾਨਦਾਇਕ ਹਨ。
ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ 7 ਫਰਵਰੀ ਤੋਂ ਕੰਨਿਆ ਕੁਮਾਰੀ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਵਿਸ਼ਾਲ ਕਿਸਾਨ, ਮਜ਼ਦੂਰ ਅਤੇ ਛੋਟੇ ਕਾਰੋਬਾਰੀ ਜਾਗਰੂਕਤਾ марਚ ਸ਼ੁਰੂ ਕੀਤਾ ਗਿਆ ਹੈ, ਜੋ 19 ਮਾਰਚ ਨੂੰ ਰਾਮਲੀਲਾ ਗਰਾਊਂਡ, ਦਿੱਲੀ ਵਿਖੇ ਸਮਾਪਤ ਹੋਵੇਗਾ। ਇਸ ਦੌਰਾਨ ਪੂਰੇ ਦੇਸ਼ ਦੇ ਪਿੰਡਾਂ ਅਤੇ کਸਬਿਆਂ ਵਿੱਚ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਰਾਹੀਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਮਤੇ ਪਾਸ ਕਰਵਾਏ ਜਾ ਰਹੇ ਹਨ, ਜੋ 19 ਮਾਰਚ ਨੂੰ ਪ੍ਰਧਾਨ ਮੰਤਰੀ ਨੂੰ ਸੌਂਪੇ ਜਾਣਗੇ。
ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਯੂਪੀ, ਰਾਜਸਥਾਨ, ਹਰਿਆਣਾ, ਜੰਮੂ-ਕਸ਼ਮੀਰ ਅਤੇ ਪੰਜਾਬ ਵਿੱਚ ਜਿੱਥੇ-ਜਿੱਥੇ ਇਹ ਮਾਰਚ ਪਹੁੰਚੇਗਾ, ਉੱਥੇ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਆਗੂ ਅਤੇ ਵਰਕਰ ਪੂਰੇ ਜੋਸ਼ ਅਤੇ ਖਰੋਸ਼ ਨਾਲ ਸ਼ਮੂਲੀਅਤ ਕਰਦੇ ਹੋਏ ਕਿਸਾਨ ਹਿੱਤਾਂ ਲਈ ਸੰਘਰਸ਼ ਕਰਨਗੇ।
ਬਾਈਟ – ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SSSanjay Sharma
FollowFeb 10, 2026 14:46:390
Report
SSSanjay Sharma
FollowFeb 10, 2026 14:46:070
Report
SSSanjay Sharma
FollowFeb 10, 2026 14:32:220
Report
RBRohit Bansal
FollowFeb 10, 2026 14:32:050
Report
MJManoj Joshi
FollowFeb 10, 2026 14:18:420
Report
SNSUNIL NAGPAL
FollowFeb 10, 2026 14:18:280
Report
HSHarmeet Singh Maan
FollowFeb 10, 2026 14:18:020
Report
SSSanjay Sharma
FollowFeb 10, 2026 14:17:100
Report
NSNitesh Saini
FollowFeb 10, 2026 14:16:340
Report
PSParambir Singh Aulakh
FollowFeb 10, 2026 14:06:070
Report
RBRohit Bansal
FollowFeb 10, 2026 14:04:480
Report
SNSUNIL NAGPAL
FollowFeb 10, 2026 13:52:110
Report
KCKhem Chand
FollowFeb 10, 2026 13:47:480
Report
MJManoj Joshi
FollowFeb 10, 2026 13:47:160
Report
DSDharmindr Singh
FollowFeb 10, 2026 13:38:080
Report