Back
Fatehgarh Sahib: Food Supply Department raids on illegal use of domestic gas cylinders
DSDharmindr Singh
Mar 16, 2026 12:21:33
Fatehgarh Sahib, Punjab
ਫਤਹਿਗੜ੍ਹ ਸਾਹਿਬ 'ਚ ਫੂਡ ਸਪਲਾਈ ਵਿਭਾਗ ਦੀ ਕਾਰਵਾਈ, ਰੇਹੜੀਆਂ ਤੇ ਹੋਟਲਾਂ ਤੋਂ ਘਰੇਲੂ ਗੈਸ ਸਿਲੰਡਰ ਜਬਤ ਗੈਸ ਸੰਕਟ ਦੀਆਂ ਚਰਚਾਵਾਂ ਦਰਮਿਆਨ ਲੋਕਾਂ ਨੂੰ ਰਾਹਤ ਦੇਣ ਅਤੇ ਘਰੇਲੂ ਗੈਸ ਦੀ ਸਹੀ ਸਪਲਾਈ ਯਕੀਨੀ ਬਣਾਉਣ ਲਈ ਫਤਹਿਗੜ੍ਹ ਸਾਹਿਬ ਵਿਖੇ ਫੂਡ ਸਪਲਾਈ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਵਿਭਾਗ ਦੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਦੁਕਾਨਾਂ, ਹੋਟਲਾਂ, ਢਾਬਿਆਂ ਅਤੇ ਰੇਹੜੀਆਂ ਉੱਤੇ ਛਾਪੇਮਾਰੀ ਕਰਕੇ ਘਰੇਲੂ ਰਸੋਈ ਗੈਸ ਸਿਲੰਡਰਾਂ ਦੀ ਗੈਰ-ਕਾਨੂੰਨੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ। ਜਾਂਚ ਦੌਰਾਨ ਕਈ ਥਾਵਾਂ ਤੋਂ ਘਰੇਲੂ ਗੈਸ ਸਿਲੰਡਰ ਜਬਤ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੂਡ ਸਪਲਾਈ ਅਫਸਰ ਕੇਵਲ ਸਿੰਘ ਨੇ ਦੱਸਿਆ ਕਿ ਘਰੇਲੂ ਗੈਸ ਸਿਲੰਡਰ ਸਿਰਫ ਘਰੇਲੂ ਵਰਤੋਂ ਲਈ ਹੁੰਦੇ ਹਨ ਅਤੇ ਉਨ੍ਹਾਂ ਦੀ ਵਪਾਰਕ ਕੰਮਾਂ ਲਈ ਵਰਤੋਂ ਕਰਨਾ ਕਾਨੂੰਨ ਦੀ ਉਲੰਘਣਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹੋਟਲਾਂ, ਢਾਬਿਆਂ ਜਾਂ ਰੇਹੜੀਆਂ ‘ਤੇ ਘਰੇਲੂ ਸਿਲੰਡਰਾਂ ਦੀ ਵਰਤੋਂ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਵਿਅਕਤੀ ਅਜਿਹਾ ਕਰਦਾ ਮਿਲਦਾ ਹੈ ਤਾਂ ਉਸਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਰੋਜ਼ਾਨਾ ਗੈਸ ਏਜੰਸੀਆਂ ਦੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਿਲੰਡਰਾਂ ਦੀ ਸਪਲਾਈ ਠੀਕ ਤਰੀਕੇ ਨਾਲ ਉਪਭੋਗਤਾਵਾਂ ਤੱਕ ਪਹੁੰਚ ਰਹੀ ਹੈ। ਕੇਵਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕੁੱਲ ਚਾਰ ਗੈਸ ਏਜੰਸੀਆਂ ਕੰਮ ਕਰ ਰਹੀਆਂ ਹਨ, ਜਿਨ੍ਹਾਂ ਕੋਲ ਲਗਭਗ 30 ਹਜ਼ਾਰ ਉਪਭੋਗਤਾ ਦਰਜ ਹਨ। ਇਨ੍ਹਾਂ ਏਜੰਸੀਆਂ ਨੂੰ ਰੋਜ਼ਾਨਾ ਕਰੀਬ 1,400 ਸਿਲੰਡਰਾਂ ਦੀ ਸਪਲਾਈ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਇਲਾਕੇ ਵਿੱਚ ਗੈਸ ਦੀ ਕੋਈ ਕਮੀ ਨਹੀਂ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਵਿਭਾਗ ਵੱਲੋਂ ਘਰੇਲੂ ਗੈਸ ਦੀ ਨਿਯਮਤ ਸਪਲਾਈ ਯਕੀਨੀ ਬਣਾਉਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਖੁਰਾਕ ਸਪਲਾਈ ਅਫਸਰ ਕੇਵਲ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗੈਸ ਦੀ ਕਿੱਲਤ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਪੈਨਿਕ ਨਾ ਫੈਲਾਇਆ ਜਾਵੇ ਅਤੇ ਨਾ ਹੀ ਅਫਵਾਹਾਂ ‘ਤੇ ਵਿਸ਼ਵਾਸ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਘਰੇਲੂ ਗੈਸ ਸਿਲੰਡਰਾਂ ਦੀ ਗੈਰ-ਕਾਨੂੰਨੀ ਵਰਤੋਂ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਵਿਭਾਗ ਨੂੰ ਸੂਚਿਤ ਕਰੇ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
MJManoj Joshi
FollowMar 16, 2026 13:32:36Chandigarh, Chandigarh:मालेरकोटला की महिला के साथ पिटाई पर DSP स्तर की जाँच, कमीशन को रिपोर्ट
0
Report
KSKapil sharma
FollowMar 16, 2026 13:30:140
Report
KSKapil sharma
FollowMar 16, 2026 13:24:08771
Report
KSKapil sharma
FollowMar 16, 2026 13:23:50736
Report
ASAvtar Singh
FollowMar 16, 2026 13:21:56740
Report
TBTarsem Bhardwaj
FollowMar 16, 2026 12:56:00903
Report
SBSANJEEV BHANDARI
FollowMar 16, 2026 12:50:231053
Report
PSParambir Singh Aulakh
FollowMar 16, 2026 12:45:14960
Report
DVDEVENDER VERMA
FollowMar 16, 2026 12:21:011003
Report
GPGYAN PRAKASH
FollowMar 16, 2026 12:20:34851
Report
KSKapil sharma
FollowMar 16, 2026 12:19:28Noida, Uttar Pradesh:MUNDRA, KACHCHH (GUJARAT): INDIAN LPG VESSEL SHIVALIK, WHICH CROSSES STRAIT OF HORMUZ, ARRIVES AT PORT — LATEST VISUALS FROM MUNDRA PORT
980
Report
KSKapil sharma
FollowMar 16, 2026 12:17:00871
Report
SNSUNIL NAGPAL
FollowMar 16, 2026 11:48:031019
Report
SSSanjay Sharma
FollowMar 16, 2026 11:04:16188
Report