Back
मंडी गोबिंदगढ़ की डेयरी पर धारदार हथियारों से हमला, वीडियो वायरल
DSDharmindr Singh
Feb 24, 2026 14:35:08
Fatehgarh Sahib, Punjab
ਮੰਡੀ ਗੋਬਿੰਦਗੜ੍ਹ ਸ਼ਹਿਰ ਵਿੱਚ ਗੁੰਡਾਗਰਦੀ ਦੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕਬਾਲ ਨਗਰ ਚੌਂਕ ਸਥਿਤ ਇੱਕ ਡੇਅਰੀ ਉੱਤੇ ਕੁੱਝ ਨੌਜਵਾਨਾਂ ਵੱਲੋਂ ਤਲਵਾਰਾਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ। ਇਸ ਪੂਰੀ ਘਟਨਾ ਦੀ ਵੀਡੀਓ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ , ਜੋ ਹੁਣ ਸੋਸ਼ਲ ਮੀਡੀਆ ’ਤੇ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ。
ਡੇਅਰੀ ਦੇ ਮਾਲਕ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਮੌਜੂਦਾ ਕੌਂਸਲਰ ਦੇ ਲੜਕੇ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਡੇਅਰੀ ਉੱਤੇ ਹਮਲਾ ਕੀਤਾ ਅਤੇ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਹਨਾਂ ਕਿਹਾ ਕਿ ਹਮਲਾਵਰ ਤਲਵਾਰਾਂ ਅਤੇ ਹੋਰ ਹਥਿਆਰਾਂ ਨਾਲ ਲੈਸ ਸਨ, ਜਿਸ ਕਾਰਨ ਉਹ ਬਹੁਤ ਮੁਸ਼ਕਲ ਨਾਲ ਆਪਣੀ ਜਾਨ ਬਚਾ ਸਕੇ। ਡੇਅਰੀ ਮਾਲਕ ਨੇ ਇਹ ਵੀ ਦੋਸ਼ ਲਗਾਇਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਉੱਤੇ ਇਕ ਵਾਰ ਹਮਲਾ ਹੋ ਚੁੱਕਾ ਹੈ, ਜਿਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਸੀ, ਪਰ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ। ਇਸਦੇ ਨਾਲ ਹੀ ਡੇਅਰੀ ਮਾਲਕ ਨੇ ਜਾਤੀਸੂਚਕ ਸ਼ਬਦ ਬੋਲਣ ਦੇ ਇਲਜ਼ਾਮ ਵੀ ਲਾਏ ਤੇ ਕਿਹਾ ਕਿ ਪੁਲਿਸ ਕਾਰਵਾਈ ਨਹੀਂ ਕਰ ਰਹੀ ਹੈ। ਉਨ੍ਹਾਂ ਨੂੰ ਐਸਸੀ ਕਮਿਸ਼ਨ ਦਾ ਸਹਾਰਾ ਲੈਣਾ ਪਵੇਗਾ।
ਉਧਰ, ਇਸ ਮਾਮਲੇ ’ਤੇ ਆਪ ਕੌਂਸਲਰ ਵਨੀਤ ਬਿੱਟੂ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਦਾ ਲੜਕਾ ਉਥੋਂ ਲੰਘ ਰਿਹਾ ਸੀ, ਜਿਸ ਦੌਰਾਨ ਡੇਅਰੀ ਵਾਲੇ ਨੇ ਉਸਨੂੰ ਗਾਲਾਂ ਕੱਢੀਆਂ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਡੇਅਰੀ ਮਾਲਕ ਵੱਲੋਂ ਉਨ੍ਹਾਂ ਦੇ ਲੜਕੇ ਨਾਲ ਗਾਲੀ-ਗਲੋਚ ਕੀਤੀ ਜਾ ਚੁੱਕੀ ਹੈ, ਜਿਸ ਕਾਰਨ ਦੋਵਾਂ ਧਿਰਾਂ ਵਿਚਕਾਰ ਤਣਾਅ ਬਣਿਆ ਹੋਇਆ ਹੈ。
ਥਾਣਾ ਮੁਖੀ ਮੰਡੀ ਗੋਬਿੰਦਗੜ੍ਹ ਅੰਮ੍ਰਿਤਵੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਫੁਟੇਜ ਅਤੇ ਦੋਵਾਂ ਧਿਰਾਂ ਦੇ ਬਿਆਨਾਂ ਦੇ ਆਧਾਰ ’ਤੇ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SBSANJEEV BHANDARI
FollowFeb 24, 2026 15:45:470
Report
KSKuldeep Singh
FollowFeb 24, 2026 15:32:210
Report
SSSanjay Sharma
FollowFeb 24, 2026 15:31:26Noida, Uttar Pradesh:SHIMLA (HIMACHAL PRADESH): SUKHVINDER SINGH SUKHU (HIMACHAL PRADESH CM) ON REVENUE DEFICIT GRANT (RDG)/ SCIENTIFIC ASSESSMENT REPORT ‘TACKLING NON-CO2 EMISSIONS’
0
Report
BSBhushan Sharma
FollowFeb 24, 2026 15:30:190
Report
AJAnil Jain
FollowFeb 24, 2026 15:03:090
Report
MSManish Sharma
FollowFeb 24, 2026 14:49:510
Report
TSTEJINDER SINGH
FollowFeb 24, 2026 14:35:320
Report
VKVipan Kumar
FollowFeb 24, 2026 14:34:380
Report
SSSanjay Sharma
FollowFeb 24, 2026 14:33:090
Report
TBTarsem Bhardwaj
FollowFeb 24, 2026 14:19:290
Report
DSDEVINDER SHARMA
FollowFeb 24, 2026 14:16:000
Report
AZAbhinva zeepunjabi
FollowFeb 24, 2026 14:03:26Noida, Uttar Pradesh:जयराम ठाकुर के बारे में नई जानकारी सामने आई
0
Report
VSVARUN SHARMA
FollowFeb 24, 2026 14:02:530
Report
KSKuldeep Singh
FollowFeb 24, 2026 14:02:280
Report