
Firozpur - ਫਿਰੋਜ਼ਪੁਰ ਪੁਲਿਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਕਰੋੜਾਂ ਦੀ ਹੈਰੋਇਨ ਕਾਬੂ ਕੀਤੀ
ਫਿਰੋਜ਼ਪੁਰ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਦੇ ਤਹਿਤ ਫਿਰੋਜ਼ਪੁਰ ਪੁਲਿਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਦੋ ਲੋਕਾਂ ਨੂੰ ਗਿਰਫਤਾਰ ਕੀਤਾ ਹੈ। ਜਿਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ। ਵੀ ਓ) ਫਿਰੋਜ਼ਪੁਰ ਪੁਲਿਸ ਵੱਲੋਂ ਦੋ ਕਿਲੋ ਤੋਂ ਵਧੇਰੇ ਹੈਰੋਇਨ ਸਮੇਤ ਦੋ ਲੋਕਾਂ ਨੂੰ ਗਿਰਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸ ਐਸ ਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਿਲ ਹੋਈ ਹੈ। ਜਿਸ ਵਿੱਚ ਸੀਆਈ ਏ ਸਟਾਫ਼ ਨੇ ਦੋ ਲੋਕਾਂ ਨੂੰ ਗਿਰਫਤਾਰ ਕਰ ਉਨ੍ਹਾਂ ਕੋਲੋਂ 2 ਕਿਲੋ 20 ਗ੍ਰਾਮ ਹੈਰੋਇਨ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਸਮੇਤ 2 ਲੋਕਾਂ ਨੂੰ ਗਿਰਫਤਾਰ ਕੀਤਾ ਹੈ।
For breaking news and live news updates, like us on Facebook or follow us on Twitter and YouTube . Read more on Latest News on Pinewz.com
ਫਿਰੋਜ਼ਪੁਰ ਦੇ ਉਧਮ ਸਿੰਘ ਚੌਂਕ ਵਿਖੇ ਇੱਕ ਭਿਆਨਕ ਸੜਕ ਹਾਦਸਾ ਹੋਇਆ ਜਿੱਥੇ ਇੱਕ ਤੇਜ਼ ਰਫ਼ਤਾਰ ਥਾਰ ਨੇ ਰੋਂਗ ਸਾਈਡ ਆ ਕੇ ਮੋਟਰਸਾਈਕਲ ਸਵਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਹਵਾ ਵਿੱਚ ਉਛਲ ਕੇ ਦੂਰ ਜਾ ਡਿੱਗਿਆ ਅਤੇ ਗੰਭੀਰ ਜਖ਼ਮੀ ਹੋ ਗਿਆ। ਹਾਦਸਾ ਚੌਂਕ ’ਚ ਲੱਗੇ ਸੀਸੀਟੀਵੀ ਕੈਮਰਿਆਂ ’ਚ ਕੈਦ ਹੋ ਗਿਆ ਹੈ। ਜਖ਼ਮੀ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਥਾਰ ਸਵਾਰ ਮੌਕੇ ਤੋਂ ਗੱਡੀ ਲੈ ਕੇ ਭੱਜ ਗਿਆ। ਹੈਰਾਨੀ ਦੀ ਗੱਲ ਇਹ ਸੀ ਕਿ ਚੌਂਕ ਵਿੱਚ ਨਾਕਾ ਲਗਾ ਕੇ ਬੈਠੀ ਪੁਲਿਸ ਸਾਰਾ ਕੁਝ ਦੇਖਦੀ ਰਹੀ ਪਰ ਕਾਰਵਾਈ ਕਰਨ ਦੀ ਥਾਂ ਮੂਰਕ ਦਰਸ਼ਕ ਬਣੀ ਰਹੀ। ਪੁਲਿਸ ਹੁਣ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਜਾਂਚ ’ਚ ਜੁਟ ਗਈ ਹੈ।