ਬੀਤੇ ਦਿਨੀਂ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਵਿੱਚ ਮਾਈਨਿੰਗ ਕਰਨ ਵਾਲਿਆਂ ਤੇ ਸਰੇਆਮ ਗੁੰਡਾਗਰਦੀ ਕਰਨ ਦੇ ਆਰੋਪ ਲੱਗੇ ਸਨ। ਜਿਸ ਵਿੱਚ ਇੱਕ ਪਰਿਵਾਰ ਵੱਲੋਂ ਆਰੋਪ ਲਗਾਏ ਗਏ ਸਨ। ਕਿ ਮਿੱਟੀ ਦੀਆਂ ਟਰਾਲੀਆਂ ਲਗਾਉਣ ਨੂੰ ਲੈਕੇ ਝਗੜਾ ਹੋਇਆ ਸੀ। ਅਤੇ ਮਾਈਨਿੰਗ ਵਾਲਿਆਂ ਵੱਲੋਂ ਗੁੰਡਾਗਰਦੀ ਕਰਦੇ ਹੋਏ ਔਰਤਾਂ ਦੇ ਕੱਪੜੇ ਪਾੜੇ ਗਏ ਹਨ। ਹੁਣ ਇਸ ਮਾਮਲੇ ਵਿੱਚ ਦੂਸਰੀ ਧਿਰ ਮਾਈਨਿੰਗ ਵਾਲੇ ਵੀ ਸਾਹਮਣੇ ਆਏ ਹਨ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਬੱਚੇ ਕੁਸਤੀ ਅਖਾੜੇ ਲਈ ਮਿੱਟੀ ਲੈਣ ਲਈ ਗਏ ਸਨ। ਅਤੇ ਉਨ੍ਹਾਂ ਨੂੰ ਰਾਸਤੇ ਵਿੱਚ ਰੋਕ ਔਰਤਾਂ ਵੱਲੋਂ ਅੰਦਰ ਲਿਜਾਣ ਦੀ ਕੋਸ਼ਿਸ਼ ਕੀਤੀ ਗਈ ਸੀ। ਕਿਉਂਕਿ ਉਥੇ ਚਕਲੇ ਵਰਗੇ ਗਲਤ ਕੰਮ ਹੁੰਦੇ ਜਦ ਬੱਚੇ ਮਨਾਂ ਕੀਤਾ ਤਾਂ ਉਕਤ ਔਰਤਾਂ ਨੇ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਉ.

Firozpur: ਫਿਰੋਜ਼ਪੁਰ 'ਚ ਮਾਈਨਿੰਗ 'ਤੇ ਗੁੰਡਾਗਰਦੀ: ਔਰਤਾਂ ਦੇ ਕੱਪੜੇ ਪਾੜੇ ਗਏ
For breaking news and live news updates, like us on Facebook or follow us on Twitter and YouTube . Read more on Latest News on Pinewz.com
ਫਿਰੋਜ਼ਪੁਰ ਦੇ ਉਧਮ ਸਿੰਘ ਚੌਂਕ ਵਿਖੇ ਇੱਕ ਭਿਆਨਕ ਸੜਕ ਹਾਦਸਾ ਹੋਇਆ ਜਿੱਥੇ ਇੱਕ ਤੇਜ਼ ਰਫ਼ਤਾਰ ਥਾਰ ਨੇ ਰੋਂਗ ਸਾਈਡ ਆ ਕੇ ਮੋਟਰਸਾਈਕਲ ਸਵਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਹਵਾ ਵਿੱਚ ਉਛਲ ਕੇ ਦੂਰ ਜਾ ਡਿੱਗਿਆ ਅਤੇ ਗੰਭੀਰ ਜਖ਼ਮੀ ਹੋ ਗਿਆ। ਹਾਦਸਾ ਚੌਂਕ ’ਚ ਲੱਗੇ ਸੀਸੀਟੀਵੀ ਕੈਮਰਿਆਂ ’ਚ ਕੈਦ ਹੋ ਗਿਆ ਹੈ। ਜਖ਼ਮੀ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਥਾਰ ਸਵਾਰ ਮੌਕੇ ਤੋਂ ਗੱਡੀ ਲੈ ਕੇ ਭੱਜ ਗਿਆ। ਹੈਰਾਨੀ ਦੀ ਗੱਲ ਇਹ ਸੀ ਕਿ ਚੌਂਕ ਵਿੱਚ ਨਾਕਾ ਲਗਾ ਕੇ ਬੈਠੀ ਪੁਲਿਸ ਸਾਰਾ ਕੁਝ ਦੇਖਦੀ ਰਹੀ ਪਰ ਕਾਰਵਾਈ ਕਰਨ ਦੀ ਥਾਂ ਮੂਰਕ ਦਰਸ਼ਕ ਬਣੀ ਰਹੀ। ਪੁਲਿਸ ਹੁਣ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਜਾਂਚ ’ਚ ਜੁਟ ਗਈ ਹੈ।
ਫਿਰੋਜ਼ਪੁਰ ਪੁਲਿਸ ਨੇ 2 ਕਿਲੋ 70 ਗ੍ਰਾਮ ਹੈਰੋਇਨ ਅਤੇ 25 ਲੱਖ ਤੋਂ ਵਧੇਰੇ ਡਰੱਗ ਮਨੀ ਸਮੇਤ ਤਿੰਨ ਲੋਕ ਕੀਤੇ ਕਾਬੂ ਐਸ ਐਸ ਪੀ ਫਿਰੋਜ਼ਪੁਰ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਐਂਂਕਰ) ਫਿਰੋਜ਼ਪੁਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਲਗਾਤਾਰ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚਲਦਿਆਂ ਫਿਰੋਜ਼ਪੁਰ ਪੁਲਿਸ 2 ਕਿਲੋ ਤੋਂ ਵਧੇਰੇ ਹੈਰੋਇਨ ਅਤੇ 25 ਲੱਖ ਰੁਪਏ ਤੋਂ ਵਧੇਰੇ ਡਰੱਗ ਸਮੇਤ ਤਿੰਨ ਲੋਕਾਂ ਨੂੰ ਗਿਰਫਤਾਰ ਕੀਤਾ ਹੈ। ਜਿਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐਸ ਐਸ ਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਉਨ੍ਹਾਂ ਅਲੱਗ ਅਲੱਗ ਟੀਮਾਂ ਬਣਾ ਜਿਲ੍ਹੇ ਭਰ ਵਿੱਚ ਮਾੜੇ ਅਨਸਰਾਂ ਖਿਲਾਫ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚਲਦਿਆਂ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਦਾ ਉਦਘਾਟਨ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ , ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਹਾਇਤਾ ਕੇਂਦਰ ਵਿੱਚ ਧੂਰੀ ਹਲਕੇ ਦੇ ਲੋਕਾਂ ਦੇ ਕੰਮ ਇੱਕ ਛੱਤ ਨੀਚੇ ਹੋਣਗੇ ਅਤੇ ਧੂਰੀ ਹਲਕੇ ਦੇ ਲੋਕਾਂ ਨੂੰ ਆਪਣੇ ਕੰਮਾਂ ਲਈ ਖੱਜਲ ਖੁਆਰ ਨਹੀਂ ਹੋਣਾ ਪਵੇਗਾ , ਇਹ ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਲੱਗਪਗ 1 ਕਰੋੜ 21 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ।