फिरोजपुर में सरकारी स्कूल ऑफ एमिनेंस की छात्राओं ने बाहरवी परीक्षा के नतीजों में फिरोजपुर का नाम रोशन किया है, पंजाब के सरकारी स्कूलों में पहला स्थान और फिरोजपुर में सेकेंड रैंक सोनाक्षी और दूसरी लड़की पलकप्रीत कौर ने पंजाब में 10 वा स्थान हासिल किया है।

फिरोजपुर में सरकारी स्कूल ऑफ एमिनेंस की छात्राओं ने बाहरवी परीक्षा के नतीजों में किया नाम रोशन
For breaking news and live news updates, like us on Facebook or follow us on Twitter and YouTube . Read more on Latest News on Pinewz.com
ਫਿਰੋਜ਼ਪੁਰ ਦੇ ਉਧਮ ਸਿੰਘ ਚੌਂਕ ਵਿਖੇ ਇੱਕ ਭਿਆਨਕ ਸੜਕ ਹਾਦਸਾ ਹੋਇਆ ਜਿੱਥੇ ਇੱਕ ਤੇਜ਼ ਰਫ਼ਤਾਰ ਥਾਰ ਨੇ ਰੋਂਗ ਸਾਈਡ ਆ ਕੇ ਮੋਟਰਸਾਈਕਲ ਸਵਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਹਵਾ ਵਿੱਚ ਉਛਲ ਕੇ ਦੂਰ ਜਾ ਡਿੱਗਿਆ ਅਤੇ ਗੰਭੀਰ ਜਖ਼ਮੀ ਹੋ ਗਿਆ। ਹਾਦਸਾ ਚੌਂਕ ’ਚ ਲੱਗੇ ਸੀਸੀਟੀਵੀ ਕੈਮਰਿਆਂ ’ਚ ਕੈਦ ਹੋ ਗਿਆ ਹੈ। ਜਖ਼ਮੀ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਥਾਰ ਸਵਾਰ ਮੌਕੇ ਤੋਂ ਗੱਡੀ ਲੈ ਕੇ ਭੱਜ ਗਿਆ। ਹੈਰਾਨੀ ਦੀ ਗੱਲ ਇਹ ਸੀ ਕਿ ਚੌਂਕ ਵਿੱਚ ਨਾਕਾ ਲਗਾ ਕੇ ਬੈਠੀ ਪੁਲਿਸ ਸਾਰਾ ਕੁਝ ਦੇਖਦੀ ਰਹੀ ਪਰ ਕਾਰਵਾਈ ਕਰਨ ਦੀ ਥਾਂ ਮੂਰਕ ਦਰਸ਼ਕ ਬਣੀ ਰਹੀ। ਪੁਲਿਸ ਹੁਣ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਜਾਂਚ ’ਚ ਜੁਟ ਗਈ ਹੈ।
ਫਿਰੋਜ਼ਪੁਰ ਪੁਲਿਸ ਨੇ 2 ਕਿਲੋ 70 ਗ੍ਰਾਮ ਹੈਰੋਇਨ ਅਤੇ 25 ਲੱਖ ਤੋਂ ਵਧੇਰੇ ਡਰੱਗ ਮਨੀ ਸਮੇਤ ਤਿੰਨ ਲੋਕ ਕੀਤੇ ਕਾਬੂ ਐਸ ਐਸ ਪੀ ਫਿਰੋਜ਼ਪੁਰ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਐਂਂਕਰ) ਫਿਰੋਜ਼ਪੁਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਲਗਾਤਾਰ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚਲਦਿਆਂ ਫਿਰੋਜ਼ਪੁਰ ਪੁਲਿਸ 2 ਕਿਲੋ ਤੋਂ ਵਧੇਰੇ ਹੈਰੋਇਨ ਅਤੇ 25 ਲੱਖ ਰੁਪਏ ਤੋਂ ਵਧੇਰੇ ਡਰੱਗ ਸਮੇਤ ਤਿੰਨ ਲੋਕਾਂ ਨੂੰ ਗਿਰਫਤਾਰ ਕੀਤਾ ਹੈ। ਜਿਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐਸ ਐਸ ਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਉਨ੍ਹਾਂ ਅਲੱਗ ਅਲੱਗ ਟੀਮਾਂ ਬਣਾ ਜਿਲ੍ਹੇ ਭਰ ਵਿੱਚ ਮਾੜੇ ਅਨਸਰਾਂ ਖਿਲਾਫ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚਲਦਿਆਂ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਦਾ ਉਦਘਾਟਨ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ , ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਹਾਇਤਾ ਕੇਂਦਰ ਵਿੱਚ ਧੂਰੀ ਹਲਕੇ ਦੇ ਲੋਕਾਂ ਦੇ ਕੰਮ ਇੱਕ ਛੱਤ ਨੀਚੇ ਹੋਣਗੇ ਅਤੇ ਧੂਰੀ ਹਲਕੇ ਦੇ ਲੋਕਾਂ ਨੂੰ ਆਪਣੇ ਕੰਮਾਂ ਲਈ ਖੱਜਲ ਖੁਆਰ ਨਹੀਂ ਹੋਣਾ ਪਵੇਗਾ , ਇਹ ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਲੱਗਪਗ 1 ਕਰੋੜ 21 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ।