Back
युवक विंग के नए अध्यक्ष परमिंदर सिंह गोल्डी का जंडियाला गुरु में भव्य स्वागत
BSBHARAT SHARMA
Feb 20, 2026 13:34:05
Jandiala Manjki, Punjab
ਯੂਥ ਵਿੰਗ ਦੇ ਪ੍ਰੈਜ਼ੀਡੈਂਟ ਪਰਮਿੰਦਰ ਸਿੰਘ ਗੋਲਡੀ ਦਾ ਜੰਡਿਆਲਾ ਗੁਰੂ ਪਹੁੰਚਣ ’ਤੇ ਭਰਵਾਂ ਸਵਾਗਤ
ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਜੋਸ਼, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਰਹੇ ਮੌਕੇ ’ਤੇ ਮੌਜੂਦ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਆਏ ਹਨ
ਨੌਜਵਾਨਾਂ ਨੂੰ ਨਸ਼ਾ ਮੁਕਤ ਕਰਕੇ ਖੇਡਾਂ ਨਾਲ ਜੋੜਨਾ ਸਾਡਾ ਮੁੱਖ ਟੀਚਾ—ਪਰਮਿੰਦਰ ਸਿੰਘ ਗੋਲਡੀ
2027 ਵਿੱਚ ਆਮ ਆਦਮੀ ਪਾਰਟੀ ਨੂੰ ਮੁੜ ਸਰਕਾਰ ਬਣਾਉਣ ਲਈ ਯੂਥ ਵਿੰਗ ਦਿਨ-ਰਾਤ ਕਰੇਗੀ ਕੰਮ
ਯੂਥ ਵਿੰਗ ਦੇ ਨਵੇਂ ਪ੍ਰੈਜ਼ੀਡੈਂਟ ਪਰਮਿੰਦਰ ਸਿੰਘ ਗੋਲਡੀ ਦੇ ਜੰਡਿਆਲਾ ਗੁਰੂ ਪਹੁੰਚਣ ’ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵੱਲੋਂ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਸੀਨੀਅਰ ਨੇਤ੍ਰਿਤਵ, ਯੂਥ ਵਰਕਰਾਂ ਅਤੇ ਸਥਾਨਕ ਆਗੂ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਸਮਾਗਮ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਨੇ ਨੌਜਵਾਨਾਂ ਦੇ ਉਤਸ਼ਾਹ ਨੂੰ ਹੋਰ ਵਧਾ ਦਿੱਤਾ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ, ਉਸ ਨੂੰ ਉਹ ਪੂਰੀ ਤਨਦਹੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਅੱਜ ਉਹ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਆਏ ਹਨ, ਤਾਂ ਜੋ ਨਵੀਂ ਜ਼ਿੰਮੇਵਾਰੀ ਨੂੰ ਸੇਵਾ ਭਾਵ ਨਾਲ ਅੱਗੇ ਵਧਾਇਆ ਜਾ ਸਕੇ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਰਮਿੰਦਰ ਸਿੰਘ ਗੋਲਡੀ ਇੱਕ ਮਿਹਨਤੀ ਅਤੇ ਨੌਜਵਾਨਾਂ ਵਿੱਚ ਲੋਕਪ੍ਰਿਯ ਨੇਤਾ ਹਨ। ਉਹ ਪਹਿਲਾਂ ਯੂਨੀਵਰਸਿਟੀ ਪੱਧਰ ’ਤੇ ਵੀ ਪ੍ਰੈਜ਼ੀਡੈਂਟ ਰਹਿ ਚੁੱਕੇ ਹਨ ਅਤੇ ਪਾਰਟੀ ਵਿੱਚ ਵੀ ਉਨ੍ਹਾਂ ਦੀ ਕਾਰਗੁਜ਼ਾਰੀ ਕਾਬਿਲ-ए-ਤਾਰੀਫ਼ ਰਹੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਨੌਜਵਾਨਾਂ ਦੀ ਅਗਵਾਈ ਲਈ ਗੋਲਡੀ ਨੂੰ ਯੂਥ ਵਿੰਗ ਦੀ ਜ਼ਿੰਮੇਵਾਰੀ ਦੇਣਾ ਬਹੁਤ ਹੀ ਦੂਰਦਰਸ਼ੀ ਫ਼ੈਸਲਾ ਹੈ, ਜਿਸ ਨਾਲ ਪਾਰਟੀ ਨੂੰ ਵੱਡਾ ਬਲ ਮਿਲੇਗਾ।
ਪਰਮਿੰਦਰ ਸਿੰਘ ਗੋਲਡੀ ਨੇ ਪਾਰਟੀ ਦੀ ਸਾਰੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਅਮਨ ਅਰੋੜਾ, ਸ਼ਹਿਰੀ ਕਲਸੀ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਸਮੇਤ ਪੂਰੀ ਟੀਮ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ’ਤੇ ਸੌ ਫ਼ੀਸਦੀ ਖਰੇ ਉਤਰਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਸਰਕਾਰ ਹੈ ਅਤੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਯੂਥ ਵਿੰਗ ਪੂਰੀ ਤਰ੍ਹਾਂ ਸਰਕਾਰ ਦੇ ਨਾਲ ਖੜੀ ਹੈ। ਪਿੰਡ-ਪਿੰਡ ਖੇਡ ਗਰਾਊਂਡ ਬਣਾਏ ਜਾ ਰਹੇ ਹਨ ਅਤੇ ਨੌਜਵਾਨਾਂ ਤੋ ਖੇਡ ਕਿੱਟਾਂ ਦੇ ਕੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ, ਤਾਂ ਜੋ ਉਹ ਗਲਤ ਰਸਤੇ ਤੋਂ ਦੂਰ ਰਹਿਣ। ਆਖ਼ਰ ਵਿੱਚ ਗੋਲਡੀ ਨੇ ਅਪੀਲ ਕੀਤੀ ਕਿ ਸਾਰੇ ਨੌਜਵਾਨ ਮਿਲ ਕੇ ਇੱਕ ਰੰਗਲਾ, ਨਸ਼ਾ ਮੁਕਤ ਅਤੇ ਤਰੱਕੀਸ਼ੀਲ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਅਤੇ 2027 ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SSSanjay Sharma
FollowFeb 20, 2026 16:47:21Noida, Uttar Pradesh:ਕਾਂਗਰਸ ਦੀਆਂ ਚਾਲਾਂ ਵਿੱਚ ਨੌਜਵਾਨਾਂ ਗੁੰਮਰਾਹ ਨਾ ਹੋਣ !!
0
Report
DSDEVINDER SHARMA
FollowFeb 20, 2026 16:47:070
Report
SBSANJEEV BHANDARI
FollowFeb 20, 2026 16:31:120
Report
SSSanjay Sharma
FollowFeb 20, 2026 15:47:490
Report
KPKomlata Punjabi
FollowFeb 20, 2026 15:47:410
Report
SSSanjay Sharma
FollowFeb 20, 2026 15:19:110
Report
MJManoj Joshi
FollowFeb 20, 2026 15:18:130
Report
SSSanjay Sharma
FollowFeb 20, 2026 15:15:550
Report
SSSanjay Sharma
FollowFeb 20, 2026 15:02:540
Report
SSSanjay Sharma
FollowFeb 20, 2026 15:02:420
Report
SSSanjay Sharma
FollowFeb 20, 2026 14:45:350
Report
KBKulbir Beera
FollowFeb 20, 2026 14:32:120
Report
VKVipan Kumar
FollowFeb 20, 2026 14:30:560
Report
SGSatpal Garg
FollowFeb 20, 2026 14:18:040
Report
KBKulbir Beera
FollowFeb 20, 2026 14:09:540
Report