Back
मोगा में भाजपा की बदला रैली से पंजाब की राजनीति गरम, किसानों ने विरोध किया
VSVARUN SHARMA
Mar 14, 2026 09:17:56
Mansurwal Dona, Punjab
ਮੋਗਾ ਵਿੱਚ ਭਾਜਪਾ ਦੀ “ਬਦਲਾਅ ਰੈਲੀ”, ਕਪੂਰਥਲਾ–ਸੁਲਤਾਨਪੁਰ ਲੋਧੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ, ਪੁਤਲੇ sਾੜ ਕੇ ਕੀਤੀ ਨਾਰੇਬਾਜ਼ੀ
ਕਪੂਰਥਲਾ : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਹੁਣੇ ਤੋਂ ਹੀ ਗਰਮਾਉਣ ਲੱਗ ਪਿਆ ਹੈ ਅਤੇ ਸਮੂਹ ਸਿਆਸੀ ਪਾਰਟੀਆਂ ਵੱਲੋਂ ਆਪਣੇ-ਆਪਣੇ ਪੱਖ ਵਿੱਚ ਮਾਹੌਲ ਬਣਾਉਣ ਲਈ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਕੜੀ ਹੇਠ ਅੱਜ ਮੋਗਾ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ “ਬਦਲਾਅ ਰੈਲੀ” ਦੇ ਨਾਂਅ ਹੇਠ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਪਾਰਟੀ ਵੱਲੋਂ ਵੱਡੇ ਵਾਅਦੇ ਅਤੇ ਦਾਅਵੇ ਵੀ ਕੀਤੇ ਜਾ ਰਹੇ ਹਨ।
ਦੂਜੇ ਪਾਸੇ ਇਸ ਰੈਲੀ ਨੂੰ ਲੈ ਕੇ Kisaan jathabandiyaan ਵਿੱਚ ਨਾਰਾਜ਼ਗੀ ਵੀ ਸਾਹਮਣੇ ਆ ਰਹੀ ਹੈ। ਅੱਜ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿੱਚ **ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ** ਦੀ ਅਗਵਾਈ ਹੇਠ ਕਿਸਾਨਾਂ ਨੇ ਭਾਜਪਾ ਦੀ ਇਸ ਰੈਲੀ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਵੱਲੋਂ ਕੇਂਦਰ ਸਰਕਾਰ ਅਤੇ ਭਾਜਪਾ ਖ਼ਿਲਾਫ਼ ਜ਼ੋਰਦਾਰ ਨਾਰੇਬਾਜ਼ੀ ਕੀਤੀ ਗਈ ਅਤੇ ਰੋਸ ਪ੍ਰਗਟਾਉਂਦੇ ਹੋਏ ਪੁਤਲਾ ਵੀ ਫੂਕਿਆ ਗਿਆ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਅਜੇ ਵੀ ਆਪਣੇ ਮਸਲਿਆਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਅਤੇ ਉਹਨਾਂ ਦੇ ਮੁੱਦਿਆਂ ਦਾ ਹੱਲ ਨਾ ਹੋਣ ਕਰਕੇ ਕਿਸਾਨਾਂ ਵਿੱਚ ਭਰੀ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਤਦ ਤੱਕ ਭਾਜਪਾ ਦੇ ਪ੍ਰੋਗਰਾਮਾਂ ਦਾ ਵਿਰੋਧ ਜਾਰੀ ਰਹੇਗਾ。
ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਕਿਸਾਨ ਵਰਗ ਨੂੰ ਨੁਕਸਾਨ ਹੋਇਆ ਹੈ, ਜਿਸ ਕਰਕੇ ਉਹ ਭਾਜਪਾ ਦੇ ਪ੍ਰੋਗਰਾਮਾਂ ਦਾ ਸ਼ਾਂਤੀਪੂਰਨ ਢੰਗ ਨਾਲ ਵਿਰੋਧ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਅਗਾਂਹ ਵੀ ਜਾਰੀ ਰਹੇਗਾ。
ਦੂਜੇ ਪਾਸੇ ਮੋਗਾ ਵਿੱਚ ਹੋ ਰਹੀ ਭਾਜਪਾ ਦੀ “ਬਦਲਾਅ ਰੈਲੀ” ਨੂੰ ਲੈ ਕੇ ਪਾਰਟੀ ਆਗੂਆਂ ਵੱਲੋਂ ਇਸਨੂੰ ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ ਦੱਸਿਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਦੇ ਇਕੱਠੇ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ।
ਇਸ ਤਰ੍ਹਾਂ ਇੱਕ ਪਾਸੇ ਭਾਜਪਾ ਆਪਣੀ ਰੈਲੀ ਰਾਹੀਂ ਸਿਆਸੀ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਦੂਜੇ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕਰਕੇ ਆਪਣਾ ਗੁੱਸਾ ਜ਼ਾਹਰ ਕੀਤਾ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਮਾਹੌਲ ਬਣ ਗਿਆ ਹੈ.
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
MTManish Thakur
FollowMar 14, 2026 10:22:1170
Report
BSBHARAT SHARMA
FollowMar 14, 2026 10:16:2498
Report
DSDEVINDER SHARMA
FollowMar 14, 2026 10:09:17163
Report
BSBHARAT SHARMA
FollowMar 14, 2026 10:07:0894
Report
DVDEVENDER VERMA
FollowMar 14, 2026 10:05:51100
Report
RBRohit Bansal
FollowMar 14, 2026 10:03:23145
Report
NLNitin Luthra
FollowMar 14, 2026 09:52:15142
Report
RKRAJESH KATARIA
FollowMar 14, 2026 09:51:17126
Report
DVDEVENDER VERMA
FollowMar 14, 2026 09:41:10213
Report
ASARVINDER SINGH
FollowMar 14, 2026 09:40:48176
Report
TBTarsem Bhardwaj
FollowMar 14, 2026 09:40:3191
Report
VBVIJAY BHARDWAJ
FollowMar 14, 2026 09:39:5889
Report
MJManoj Joshi
FollowMar 14, 2026 09:39:16203
Report
VBVIJAY BHARDWAJ
FollowMar 14, 2026 09:15:48166
Report