Back
कपूरथला के बारिश से पीड़ित किसान बड़ा धरना, मुआवजे की मांग तेज
VSVARUN SHARMA
Feb 12, 2026 08:54:11
Mansurwal Dona, Punjab
ਕਪੂਰਥਲਾ: ਹੜ੍ਹ ਪੀੜਤ ਕਿਸਾਨਾਂ ਦਾ ਵਿਸ਼ਾਲ ਧਰਨਾ, ਐਸਡੀਐਮ ਦਫ਼ਤਰ ਦਾ ਘਿਰਾਓ — ਸਰਕਾਰ ‘ਤੇ ਝੂਠੇ ਵਾਅਦਿਆਂ ਦੇ ਦੋਸ਼, 2 ਵਜੇ ਤੱਕ ਅਲਟੀਮੇਟਮ
ਕਪੂਰਥਲਾ: ਸੁਲਤਾਨਪੁਰ ਲੋਧੀ ਵਿੱਚ ਅੱਜ ਹੜ੍ਹ پੀੜਤ ਕਿਸਾਨਾਂ da ਗੁੱਸਾ ਫੁੱਟ ਪਿਆ। ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਸ਼ਹਿਰ ਦੇ ਐਸਡੀਐਮ ਦਫ਼ਤਰ ਅੱਗੇ ਵਿਸ਼ਾਲ ਧਰਨਾ ਲਗਾ ਕੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਰੇਬਾਜ਼ੀ ਕੀਤੀ ਅਤੇ ਦਫ਼ਤਰ ਦਾ ਪੂਰਾ ਘਿਰਾਓ ਕਰ ਦਿੱਤਾ। ਮੌਕੇ ‘ਤੇ ਭਾਰੀ ਪੁਲਿਸ ਬੰਦੋਬਸਤ ਕੀਤਾ ਗਿਆ ।
ਇਹ ਧਰਨਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਅਤੇ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਂਵਾਲ ਦੀ ਅਗਵਾਈ ਹੇਠ ਲਗਾਇਆ ਗਿਆ।
ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ 2023 ਅਤੇ 2025 ਵਿੱਚ ਆਈ ਭਿਆਨਕ ਹੜ੍ਹਾਂ ਕਾਰਨ 150 ਤੋਂ ਵੱਧ ਪਿੰਡਾਂ ਦੀ ਹਜ਼ਾਰਾਂ ਏਕੜ ਫ਼ਸਲ ਤਬਾਹ ਹੋ ਗਈ, ਪਰ ਸਰਕਾਰ ਵੱਲੋਂ ਅਜੇ ਤੱਕ ਇਕ ਰੁਪਏ ਦਾ ਵੀ ਮੁਆਵਜ਼ਾ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤੇ ਜਾ ਰਹੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਹਨ ਅਤੇ ਜ਼ਮੀਨੀ ਹਕੀਕਤ ਨਾਲ ਕੋਈ ਲੈਣਾ–ਦੇਣਾ ਨਹੀਂ।
ਧਰਨੇ ਦੁੌਰਾਨ ਕਿਸਾਨਾਂ ਨੇ ਸਪੱਸ਼ਟ ਚੇਤਾਵਨੀ ਦਿੱਤੀ ਕਿ ਜੇਕਰ ਦੁਪਹਿਰ 2 ਵਜੇ ਤੱਕ ਪ੍ਰਸ਼ਾਸਨ ਵੱਲੋਂ ਮੁਆਵਜ਼ੇ ਸਬੰਧੀ ਲਿਖਤੀ ਭਰੋਸਾ ਨਾ ਦਿੱਤਾ ਗਿਆ ਤਾਂ ਪੂਰੇ ਪ੍ਰਸ਼ਾਸਨਿਕ ਅਮਲੇ ਨੂੰ ਨਜ਼ਰਬੰਦ ਕਰ ਦਿੱਤਾ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤੀਖਾ ਕੀਤਾ ਜਾਵੇਗਾ।
ਕਿਸਾਨਾਂ ਦਾ ਕਹਿਣਾ ਹੈ ਕਿ ਹੜ੍ਹਾਂ ਨੇ ਉਹਨਾਂ ਦੀ ਆਰਥਿਕ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਕਰਜ਼ੇ ਹੇਠ ਦੱਬੇ ਕਿਸਾਨ ਪਰਿਵਾਰ ਗੰਭੀਰ ਸੰਕਟ ਵਿੱਚ ਹਨ ਪਰ ਸਰਕਾਰ ਵੱਲੋਂ ਕੇਵਲ ਐਲਾਨ ਕੀਤੇ ਗਏ, ਮਦਦ ਨਹੀਂ ਮਿਲੀ। ਆਗੂਆਂ ਨੇ ਮੰਗ ਕੀਤੀ ਕਿ ਤੁਰੰਤ ਪੂਰਾ ਮੁਆਵਜ਼ਾ ਜਾਰੀ ਕੀਤਾ ਜਾਵੇ ਅਤੇ ਪ੍ਰਭਾਵਤ ਪਿੰਡਾਂ ਨੂੰ ਆਫ਼ਤ ਪ੍ਰਭਾਵਿਤ ਘੋਸ਼ਿਤ ਕੀਤਾ ਜਾਵੇ।
ਧਰਨੇ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਕਿਸਾਨ मਜ਼ਦੂਰ ਸ਼ਾਮਲ ਹੋਏ। ਮੌਕੇ ‘ਤੇ ਹਾਜ਼ਰ ਬੀਬੀ ਬੀਰ ਕੌਰ ਮਹੀਵਾਲ, ਚਰਨਜੀਤ ਕੌਰ, ਬਲਵਿੰਦਰ ਕੌਰ, ਮਨਪਰੀਤ ਕੌਰ, ਰਾਜਵਿੰਦਰ ਕੌਰ, ਲਖਵਿੰਦਰ ਕੌਰ, ਸਰਬਜੀਤ ਕੌਰ, ਜਸਵੀਰ ਕੌਰ, ਮਨਦੀਪ ਕੌਰ, ਸ਼ਿੰਦਰ ਕੌਰ, ਪਰਮਜੀਤ ਕੌਰ, ਰਾਜਵੀਰ ਕੌਰ, ਪ੍ਰੀਤਮ ਕੌਰ ਸਮੇਤ ਕਈ ਮਹਿਲਾ ਆਗੂਆਂ ਨੇ ਵੀ ਸੰਬੋਧਨ ਕੀਤਾ।
ਇਸ ਤੋਂ ਇਲਾਵਾ ਜੋਨ ਨਡਾਲਾ ਪ੍ਰਧਾਨ ਨਿਸ਼ਾਨ ਸਿੰਘ, ਬਲਦੇਵ ਸਿੰਘ ਕੰਬੋਜ, ਗੱਗੀ ਹਮੀਰਾ, ਮੈਜਰ ਸਿੰਘ, ਤਰਸੇਮ ਸਿੰਘ ਤਲਵੰਡੀ ਚੋਧਰੀਆਂ, ਹਰਦੀਪ ਸਿੰਘ, ਅਮਰੀਕ ਸਿੰਘ ਬਾਊਪੁਰ, ਪਰਗਟ ਸਿੰਘ ਸੰਧੂ, ਗੁਰਸ਼ੇਵਕ ਸਿੰਘ ਸ਼ਿਵਦਿਆਲਪੁਰ, ਹਰਜਿੰਦਰ ਸਿੰਘ ਮਹੀਵਾਲ, ਦਿਲਬਾਗ ਸਿੰਘ, ਪ੍ਰਧਾਨ ਜੋਗਾ ਸਿੰਘ, ਮਹਿੰਦਰ ਸਿੰਘ, ਸੂਬਾ ਸਿੰਘ, ਸੁਖਵਿੰਦਰ ਸਿੰਘ ਮੋਮੀ, ਬਲਜਿੰਦਰ ਸਿੰਘ, ਹਰਜੀਤ ਸਿੰਘ ਸ਼ੇਰਪੁਰ ਸੱਧਾ, ਸੁਖਵਿੰਦਰ ਸਿੰਘ ਸੋਨੀ, ਜਗਤਾਰ ਸਿੰਘ ਸਰੂਪਵਾਲ, ਪ੍ਰਧਾਨ ਪਿਆਰਾ ਸਿੰਘ, ਮੁਖਤਿਆਰ ਸਿੰਘ ਅਤੇ ਜ਼ਿਲਾ ਪ੍ਰੈਸ ਸਕੱਤਰ ਪੁਸ਼ਪਿੰਦਰ ਸਿੰਘ ਮੋਮੀ ਵੀ ਮੌਜੂਦ ਰਹੇ।
ਕਿਸਾਨ ਆਗੂਆਂ ਨੇ ਆਖ਼ਰ ‘ਚ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਹੁਣ ਵੀ ਕਿਸਾਨਾਂ ਦੀ ਪੀੜ ਨਾ ਸੁਣੀ ਤਾਂ ਇਹ ਸੰਘਰਸ਼ ਜ਼ਿਲ੍ਹਾ ਪੱਧਰ ਤੋਂ ਚਲ ਕੇ ਪੂਰੇ ਪੰਜਾਬ ਵਿੱਚ ਵੱਡੇ ਆੰਦੋਲਨ ਦਾ ਰੂਪ ਧਾਰਨ ਕਰ ਸਕਦਾ ਹੈ
ਬਾਈਟ : ਜਿਲਾ ਪ੍ਰਧਾਨ ਸਰਵਣ ਸਿੰਘ ਬਾਊਪੁਰ
ਬਾਈਟ : ਸੰਗਠਨ ਸਕੱਤਰ ਸ਼ੇਰ ਸਿੰਘ ਮਹੀਂਵਾਲ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
MSManuj Sharma
FollowFeb 12, 2026 10:21:440
Report
DSDEVINDER SHARMA
FollowFeb 12, 2026 10:15:570
Report
SSSandeep Singh
FollowFeb 12, 2026 10:01:310
Report
ADAnkush Dhobal
FollowFeb 12, 2026 09:48:480
Report
HSHarmeet Singh Maan
FollowFeb 12, 2026 09:48:380
Report
GPGYAN PRAKASH
FollowFeb 12, 2026 09:48:230
Report
RMRakesh Malhi
FollowFeb 12, 2026 09:48:050
Report
TBTarsem Bhardwaj
FollowFeb 12, 2026 09:38:390
Report
DVDEVENDER VERMA
FollowFeb 12, 2026 09:37:540
Report
VKVarun Kaushal
FollowFeb 12, 2026 09:33:540
Report
VBVIJAY BHARDWAJ
FollowFeb 12, 2026 09:33:140
Report
VSVARUN SHARMA
FollowFeb 12, 2026 09:16:200
Report
HSHarmeet Singh Maan
FollowFeb 12, 2026 09:15:410
Report
ASAvtar Singh
FollowFeb 12, 2026 09:01:490
Report
AMAjay Mahajan
FollowFeb 12, 2026 09:01:150
Report