Back
किसान-मज़दूर संघटन ने शहीद शुभकरणदीप सिंह की दूसरी शहादत दिवस पर श्रद्धांजलि दी
VSVARUN SHARMA
Feb 21, 2026 12:32:10
Mansurwal Dona, Punjab
ਕਪੂਰਥਲਾ : ਸ਼ਹੀਦ ਸ਼ੁਭਕਰਨਦੀਪ ਸਿੰਘ ਦਾ ਦੂਜਾ ਸ਼ਹੀਦੀ ਦਿਹਾੜਾ ਮਨਾਇਆ, ਸੈਂਕੜਿਆਂ ਕਿਸਾਨ-ਮਜ਼ਦੂਰਾਂ ਨੇ ਭੇਟ ਕੀਤੀ ਸ਼ਰਧਾਂਜਲੀ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (ਜ਼ਿਲ੍ਹਾ ਕਪੂਰਥਲਾ) ਵੱਲੋਂ ਪਿੰਡ ਉੱਚਾ ਵਿੱਚ ਵੱਡਾ ਸ਼ਹੀਦੀ ਸਮਾਗਮ
ਕਪੂਰਥਲਾ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕਪੂਰਥਲਾ ਵੱਲੋਂ ਪਿੰਡ ਉੱਚਾ ਦੀ ਦਾਣਾ ਮੰਡੀ ਵਿੱਚ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਸ਼ਹੀਦ ਸ਼ੁਭਕਰਨਦੀਪ ਸਿੰਘ ਦਾ ਦੂਜਾ ਸ਼ਹੀਦੀ ਦਿਹਾੜਾ ਗੰਭੀਰਤਾ ਅਤੇ ਜਜ਼ਬੇ ਨਾਲ ਮਨਾਇਆ ਗਿਆ। ਇਸ ਮੌਕੇ ਵਰਤਮਾਨ ਤੇ ਇਤਿਹਾਸਕ ਸਮੇਂ ਦੇ ਸਮੂਹ ਸ਼ਹੀਦਾਂ ਨੂੰ ਵੀ ਭਾਵਭੀਨੀ ਸ਼ਰਧਾਂਜਲੀ ਭੇਟ ਕੀਤੀ ਗਈ। ਸਮਾਗਮ ਦੌਰਾਨ ਸੈਂਕੜੇ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਦੀ ਵੱਡੀ ਹਾਜ਼ਰੀ ਨੇ ਮਾਹੌਲ ਨੂੰ ਸੰਘਰਸ਼ਮਈ ਬਣਾ ਦਿੱਤਾ。
ਸਟੇਜ਼ ਦਾ ਸੰਚਾਲਨ ਜੋਨ ਮੀਰੀ-ਪੀਰੀ ਗੁਰਸਰ ਦੇ ਪ੍ਰਧਾਨ ਹਰਵਿੰਦਰ ਸਿੰਘ ਉੱਚਾ ਨੇ ਕੀਤਾ। ਸਟੇਜ਼ ਤੋਂ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕੇ ਕੋਠੇ, ਜ਼ਿਲ੍ਹਾ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਂਵਾਲ, ਜੋਨ ਨਡਾਲਾ ਪ੍ਰਧਾਨ ਨਿਸ਼ਾਨ ਸਿੰਘ ਅਤੇ ਜੋਨ ਬਾਬਾ ਬੀਰ ਸਿੰਘ ਪ੍ਰਧਾਨ ਪਿਆਰਾ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਣ ਦਿੱਤੀ ਜਾਵੇਗੀ। ਆਗੂਆਂ ਨੇ ਇੱਕਸੁਰ ਵਿੱਚ “ਸ਼ਹੀਦੋ ਤੁਹਾਡੀ ਸੋਚ ’ਤੇ ਪਹਿਰਾ ਦੇਵਾਂਗੇ” ਦੇ ਨਾਅਰੇ ਲਗਾਏ।
ਕਮੇਟੀ ਦੇ ਆਗੂਆਂ ਨੇ ਬਿਜਲੀ ਸੋਧ ਬਿੱਲ ਦਾ ਵਿਰੋਧ ਕਰਦਿਆਂ ਐਲਾਨ ਕੀਤਾ ਕਿ ਚਿੱਪ ਵਾਲੇ ਸਮਾਰਟ ਮੀਟਰ ਕਿਸੇ ਵੀ ਕੀਮਤ ’ਤੇ ਨਹੀਂ ਲੱਗਣ ਦਿੱਤੇ ਜਾਣਗੇ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਬੀਜ ਐਕਟ ਰੱਦ ਕਰਨ ਦੀ ਮੰਗ ਕਰਦੇ ਹੋਏ ਕਿਹਾ ਕਿ ਵਿਦੇਸ਼ੀ ਟਰੇਡ ਸਮਝੌਤੇ ਭਾਰਤੀ ਕਿਸਾਨੀ ਲਈ ਘਾਤਕ ਸਾਬਤ ਹੋ ਸਕਦੇ ਹਨ, ਜਿਸ ਨਾਲ ਕਿਸਾਨਾਂ ਦੀਆਂ ਫਸਲਾਂ ਦੇ ਭਾਅ ਘਟਣ ਅਤੇ ਕਿਸਾਨੀ ਪ੍ਰਣਾਲੀ ਕਮਜ਼ੋਰ ਹੋਣ ਦਾ ਖਤਰਾ ਹੈ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
MJManoj Joshi
FollowFeb 21, 2026 14:01:530
Report
PSParambir Singh Aulakh
FollowFeb 21, 2026 13:45:570
Report
MSManish Sharma
FollowFeb 21, 2026 13:33:570
Report
SBSANJEEV BHANDARI
FollowFeb 21, 2026 13:33:230
Report
GPGYAN PRAKASH
FollowFeb 21, 2026 13:17:490
Report
ASARVINDER SINGH
FollowFeb 21, 2026 13:15:140
Report
SSSanjay Sharma
FollowFeb 21, 2026 13:04:470
Report
TSTEJINDER SINGH
FollowFeb 21, 2026 13:03:290
Report
BSBALINDER SINGH
FollowFeb 21, 2026 13:03:070
Report
RKRAJESH KATARIA
FollowFeb 21, 2026 12:50:180
Report
RMRakesh Malhi
FollowFeb 21, 2026 12:48:500
Report
SSSanjay Sharma
FollowFeb 21, 2026 12:48:140
Report
BSBALINDER SINGH
FollowFeb 21, 2026 12:46:540
Report
DSDEVINDER SHARMA
FollowFeb 21, 2026 12:31:320
Report